U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 55

Text

1

ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ji tudh no saalaahe su sabh kichh paavai jis no kirapaa niranjan keree |

2

ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ soee saahu sachaa vanajaaraa jin vakhar ladiaa har naam dhan teree |

3

ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥ sabh tisai no saalaahihu santahu jin dooje bhaav kee maar viddaaree dteree |16|

4

ਸਲੋਕ ॥ salok |

5

ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥ kabeeraa marataa marataa jag muaa mar bhi na jaanai koe |

6

ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥੧॥ aisee maranee jo marai bahur na maranaa hoe |1|

7

ਮਃ ੩ ॥ mahalaa 3 |

8

ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥ kiaa jaanaa kiv marahage kaisaa maranaa hoe |

9

ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥ je kar saahib manahu na veesarai taa sahilaa maranaa hoe |

10

ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ maranai te jagat ddarai jeeviaa lorrai sabh koe |

11

ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥ gur parasaadee jeevat marai hukamai boojhai soe |

12

ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥੨॥ naanak aisee maranee jo marai taa sad jeevan hoe |2|

13

ਪਉੜੀ ॥ paurree |

14

ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥ jaa aap kripaal hovai har suaamee taa aapanaan naau har aap japaavai |

15

ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥ aape satigur mel sukh devai aapanaan sevak aap har bhaavai |

16

ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥ aapaniaa sevakaa kee aap paij rakhai aapaniaa bhagataa kee pairee paavai |

17

ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥ dharam raae hai har kaa keea har jan sevak nerr na aavai |

18

ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥੧੭॥ jo har kaa piaaraa so sabhanaa kaa piaaraa hor ketee jhakh jhakh aavai jaavai |17|

19

ਸਲੋਕ ਮਃ ੩ ॥ salok mahalaa 3 |

20

ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ raam raam karataa sabh jag firai raam na paaeaa jaae |

21

ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥ agam agochar at vaddaa atul na tuliaa jaae |

22

ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥ keemat kinai na paaeea kitai na leaa jaae |

23

ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥ gur kai sabad bhediaa in bidh vasiaa man aae |

24

ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥ naanak aap ameo hai gur kirapaa te rahiaa samaae |

25

ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥੧॥ aape miliaa mil rahiaa aape miliaa aae |1|

26

ਮਃ ੩ ॥ mahalaa 3 |

27

ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ e man ihu dhan naam hai jit sadaa sadaa sukh hoe |

28

ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥ tottaa mool na aavee laahaa sad hee hoe |

29

ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥ khaadhai kharachiai tott na aavee sadaa sadaa ohu dee |

30

ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥ sahasaa mool na hovee haanat kade na hoe |

31

ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੨॥ naanak guramukh paaeeai jaa kau nadar karee |2|

32

ਪਉੜੀ ॥ paurree |

33

ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ ॥ aape sabh ghatt andare aape hee baahar |

34

ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥ aape gupat varatadaa aape hee jaahar |

35

ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥ jug chhateeh gubaar kar varatiaa sunaahar |

36

ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥ othai ved puraan na saasataa aape har narahar |

37

ਬੈਠਾ ਤਾੜੀ ਲਾਇ ਆਪਿ ਸਭ ਦੂ ਹੀ ਬਾਹਰਿ ॥ baitthaa taarree laae aap sabh doo hee baahar |

38

ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥੧੮॥ aapanee mit aap jaanadaa aape hee gauhar |18|

39

ਸਲੋਕ ਮਃ ੩ ॥ salok mahalaa 3 |

40

ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ haumai vich jagat muaa marado maradaa jaae |

Original Gurmukhi with romanized transliteration, via the GurbaniNow API. An English translation will be added once a cleared translation is available.