Sikhism
Ang-501 56
Text
ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ jichar vich dam hai tichar na chetee ki kareg agai jaae |
ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ giaanee hoe su chetan hoe agiaanee andh kamaae |
ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ naanak ethai kamaavai so milai agai paae jaae |1|
ਮਃ ੩ ॥ mahalaa 3 |
ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ dhur khasamai kaa hukam peaa vin satigur chetiaa na jaae |
ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ satigur miliai antar rav rahiaa sadaa rahiaa liv laae |
ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ dam dam sadaa samaaladaa dam na birathaa jaae |
ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ janam maran kaa bhau geaa jeevan padavee paae |
ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ naanak ihu maratabaa tis no dee jis no kirapaa kare rajaae |2|
ਪਉੜੀ ॥ paurree |
ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ aape daanaan beeniaa aape paradhaanaan |
ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ aape roop dikhaaladaa aape laae dhiaanaan |
ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ aape monee varatadaa aape kathai giaanaan |
ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ kaurraa kisai na lagee sabhanaa hee bhaanaa |
ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥ ausatat baran na sakeeai sad sad kurabaanaa |19|
ਸਲੋਕ ਮਃ ੧ ॥ salok mahalaa 1 |
ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥ kalee andar naanakaa jinaan daa aautaar |
ਪੁਤੁ ਜਿਨੂਰਾ ਧੀਅ ਜਿੰਨੂਰੀ ਜੋਰੂ ਜਿੰਨਾ ਦਾ ਸਿਕਦਾਰੁ ॥੧॥ put jinooraa dheea jinooree joroo jinaa daa sikadaar |1|
ਮਃ ੧ ॥ mahalaa 1 |
ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥ hindoo moole bhoole akhuttee jaanhee |
ਨਾਰਦਿ ਕਹਿਆ ਸਿ ਪੂਜ ਕਰਾਂਹੀ ॥ naarad kahiaa si pooj karaanhee |
ਅੰਧੇ ਗੁੰਗੇ ਅੰਧ ਅੰਧਾਰੁ ॥ andhe gunge andh andhaar |
ਪਾਥਰੁ ਲੇ ਪੂਜਹਿ ਮੁਗਧ ਗਵਾਰ ॥ paathar le poojeh mugadh gavaar |
ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥੨॥ ohi jaa aap ddube tum kahaa taranahaar |2|
ਪਉੜੀ ॥ paurree |
ਸਭੁ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ ॥ sabh kihu terai vas hai too sachaa saahu |
ਭਗਤ ਰਤੇ ਰੰਗਿ ਏਕ ਕੈ ਪੂਰਾ ਵੇਸਾਹੁ ॥ bhagat rate rang ek kai pooraa vesaahu |
ਅੰਮ੍ਰਿਤੁ ਭੋਜਨੁ ਨਾਮੁ ਹਰਿ ਰਜਿ ਰਜਿ ਜਨ ਖਾਹੁ ॥ amrit bhojan naam har raj raj jan khaahu |
ਸਭਿ ਪਦਾਰਥ ਪਾਈਅਨਿ ਸਿਮਰਣੁ ਸਚੁ ਲਾਹੁ ॥ sabh padaarath paaeean simaran sach laahu |
ਸੰਤ ਪਿਆਰੇ ਪਾਰਬ੍ਰਹਮ ਨਾਨਕ ਹਰਿ ਅਗਮ ਅਗਾਹੁ ॥੨੦॥ sant piaare paarabraham naanak har agam agaahu |20|
ਸਲੋਕ ਮਃ ੩ ॥ salok mahalaa 3 |
ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ sabh kichh hukame aavadaa sabh kichh hukame jaae |
ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ je ko moorakh aapahu jaanai andhaa andh kamaae |
ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ naanak hukam ko guramukh bujhai jis no kirapaa kare rajaae |1|
ਮਃ ੩ ॥ mahalaa 3 |
ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ so jogee jugat so paae jis no guramukh naam paraapat hoe |
ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ tis jogee kee nagaree sabh ko vasai bhekhee jog na hoe |
ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥ naanak aisaa viralaa ko jogee jis ghatt paragatt hoe |2|
ਪਉੜੀ ॥ paurree |
ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ aape jant upaaeian aape aadhaar |
ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ aape sookham bhaaleeai aape paasaar |
ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ aap ikaatee hoe rahai aape vadd paravaar |
ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ naanak mangai daan har santaa renaar |
ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥ hor daataar na sujhee too devanahaar |21|1| sudh |
Original Gurmukhi with romanized transliteration, via the GurbaniNow API. An English translation will be added once a cleared translation is available.