Sikhism
Ang-501 57
Text
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਰਾਗੁ ਵਡਹੰਸੁ ਮਹਲਾ ੧ ਘਰੁ ੧ ॥ raag vaddahans mahalaa 1 ghar 1 |
ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥ amalee amal na anbarrai machhee neer na hoe |
ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥੧॥ jo rate seh aapanai tin bhaavai sabh koe |1|
ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥੧॥ ਰਹਾਉ ॥ hau vaaree vanyaa khaneeai vanyaa tau saahib ke naavai |1| rahaau |
ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥ saahib safalio rukharraa amrit jaa kaa naau |
ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥੨॥ jin peea te tripat bhe hau tin balihaarai jaau |2|
ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥ mai kee nadar na aavahee vaseh habheean naal |
ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥੩॥ tikhaa tihaaeaa kiau lahai jaa sar bheetar paal |3|
ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥ naanak teraa baaneea too saahib mai raas |
ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥੪॥੧॥ man te dhokhaa taa lahai jaa sifat karee aradaas |4|1|
ਵਡਹੰਸੁ ਮਹਲਾ ੧ ॥ vaddahans mahalaa 1 |
ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ ॥ gunavantee sahu raaviaa niragun kooke kaae |
ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥੧॥ je gunavantee thee rahai taa bhee sahu raavan jaae |1|
ਮੇਰਾ ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ ॥੧॥ ਰਹਾਉ ॥ meraa kant reesaaloo kee dhan avaraa raave jee |1| rahaau |
ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥ karanee kaaman je theeai je man dhaagaa hoe |
ਮਾਣਕੁ ਮੁਲਿ ਨ ਪਾਈਐ ਲੀਜੈ ਚਿਤਿ ਪਰੋਇ ॥੨॥ maanak mul na paaeeai leejai chit paroe |2|
ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥ raahu dasaaee na julaan aakhaan amarreeaas |
ਤੈ ਸਹ ਨਾਲਿ ਅਕੂਅਣਾ ਕਿਉ ਥੀਵੈ ਘਰ ਵਾਸੁ ॥੩॥ tai seh naal akooanaa kiau theevai ghar vaas |3|
ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥ naanak ekee baaharaa doojaa naahee koe |
ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥੪॥੨॥ tai seh lagee je rahai bhee sahu raavai soe |4|2|
ਵਡਹੰਸੁ ਮਹਲਾ ੧ ਘਰੁ ੨ ॥ vaddahans mahalaa 1 ghar 2 |
ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ moree run jhun laaeaa bhaine saavan aaeaa |
ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ tere mundh kattaare jevaddaa tin lobhee lobh lubhaaeaa |
ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ tere darasan vittahu khaneeai vanyaa tere naam vittahu kurabaano |
ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ jaa too taa mai maan keea hai tudh bin kehaa meraa maano |
ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ choorraa bhan palangh siau mundhe san baahee san baahaa |
ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ete ves karedee mundhe sahu raato avaraahaa |
Original Gurmukhi with romanized transliteration, via the GurbaniNow API. An English translation will be added once a cleared translation is available.