Sikhism
Ang-501 58
Text
ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ naa maneeaar na choorreea naa se vangurreeaahaa |
ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ jo seh kantth na lageea jalan si baaharreeaahaa |
ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ sabh saheea sahu raavan geea hau daadhee kai dar jaavaa |
ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ amaalee hau kharee suchajee tai seh ek na bhaavaa |
ਮਾਠਿ ਗੁੰਦਾੲਂੀ ਪਟੀਆ ਭਰੀਐ ਮਾਗ ਸੰਧੂਰੇ ॥ maatth gundaaenee patteea bhareeai maag sandhoore |
ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ agai gee na maneea mrau visoor visoore |
ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ mai rovandee sabh jag runaa runarre vanahu pankheroo |
ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ eik na runaa mere tan kaa birahaa jin hau pirahu vichhorree |
ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ supanai aaeaa bhee geaa mai jal bhariaa roe |
ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ aae na sakaa tujh kan piaare bhej na sakaa koe |
ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ aau sabhaagee needarree mat sahu dekhaa soe |
ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ tai saahib kee baat ji aakhai kahu naanak kiaa deejai |
ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ sees vadte kar baisan deejai vin sir sev kareejai |
ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥ kiau na mareejai jeearraa na deejai jaa sahu bheaa viddaanaa |1|3|
ਵਡਹੰਸੁ ਮਹਲਾ ੩ ਘਰੁ ੧ ॥ vaddahans mahalaa 3 ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ man mailai sabh kichh mailaa tan dhotai man hachhaa na hoe |
ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ eih jagat bharam bhulaaeaa viralaa boojhai koe |1|
ਜਪਿ ਮਨ ਮੇਰੇ ਤੂ ਏਕੋ ਨਾਮੁ ॥ jap man mere too eko naam |
ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ satagur deea mo kau ehu nidhaan |1| rahaau |
ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ sidhaa ke aasan je sikhai indree vas kar kamaae |
ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ man kee mail na utarai haumai mail na jaae |2|
ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ eis man kau hor sanjam ko naahee vin satigur kee saranaae |
ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ satagur miliai ulattee bhee kahanaa kichhoo na jaae |3|
ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ bhanat naanak satigur kau milado marai gur kai sabad fir jeevai koe |
ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥ mamataa kee mal utarai ihu man hachhaa hoe |4|1|
ਵਡਹੰਸੁ ਮਹਲਾ ੩ ॥ vaddahans mahalaa 3 |
ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥ nadaree satagur seveeai nadaree sevaa hoe |
ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥੧॥ nadaree ihu man vas aavai nadaree man niramal hoe |1|
ਮੇਰੇ ਮਨ ਚੇਤਿ ਸਚਾ ਸੋਇ ॥ mere man chet sachaa soe |
ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥੧॥ ਰਹਾਉ ॥ eko cheteh taa sukh paaveh fir dookh na moole hoe |1| rahaau |
ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥ nadaree mar kai jeeveeai nadaree sabad vasai man aae |
ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥੨॥ nadaree hukam bujheeai hukame rahai samaae |2|
ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥ jin jihavaa har ras na chakhio saa jihavaa jal jaau |
ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥੩॥ an ras saade lag rahee dukh paaeaa doojai bhaae |3|
ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥ sabhanaa nadar ek hai aape farak karee |
ਨਾਨਕ ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥੪॥੨॥ naanak satagur miliai fal paaeaa naam vaddaaee dee |4|2|
Original Gurmukhi with romanized transliteration, via the GurbaniNow API. An English translation will be added once a cleared translation is available.