U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 6

Text

1

ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥ har naam hiradai pavitru paavan ihu sareer tau saranee |7|

2

ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥ lab lobh lehar nivaaranan har naam raas manan |

3

ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥ man maar tuhee niranjanaa kahu naanakaa saranan |8|1|5|

4

ਗੂਜਰੀ ਮਹਲਾ ੩ ਘਰੁ ੧ ॥ goojaree mahalaa 3 ghar 1 |

5

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

6

ਨਿਰਤਿ ਕਰੀ ਇਹੁ ਮਨੁ ਨਚਾਈ ॥ nirat karee ihu man nachaaee |

7

ਗੁਰ ਪਰਸਾਦੀ ਆਪੁ ਗਵਾਈ ॥ gur parasaadee aap gavaaee |

8

ਚਿਤੁ ਥਿਰੁ ਰਾਖੈ ਸੋ ਮੁਕਤਿ ਹੋਵੈ ਜੋ ਇਛੀ ਸੋਈ ਫਲੁ ਪਾਈ ॥੧॥ chit thir raakhai so mukat hovai jo ichhee soee fal paaee |1|

9

ਨਾਚੁ ਰੇ ਮਨ ਗੁਰ ਕੈ ਆਗੈ ॥ naach re man gur kai aagai |

10

ਗੁਰ ਕੈ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ॥ ਰਹਾਉ ॥ gur kai bhaanai naacheh taa sukh paaveh ante jam bhau bhaagai | rahaau |

11

ਆਪਿ ਨਚਾਏ ਸੋ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ ॥ aap nachaae so bhagat kaheeai aapanaa piaar aap laae |

12

ਆਪੇ ਗਾਵੈ ਆਪਿ ਸੁਣਾਵੈ ਇਸੁ ਮਨ ਅੰਧੇ ਕਉ ਮਾਰਗਿ ਪਾਏ ॥੨॥ aape gaavai aap sunaavai is man andhe kau maarag paae |2|

13

ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਘਰਿ ਨੀਦ ਨ ਹੋਈ ॥ anadin naachai sakat nivaarai siv ghar need na hoee |

14

ਸਕਤੀ ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੋ ਗਾਵੈ ਮਨਮੁਖਿ ਭਗਤਿ ਨ ਹੋਈ ॥੩॥ sakatee ghar jagat sootaa naachai ttaapai avaro gaavai manamukh bhagat na hoee |3|

15

ਸੁਰਿ ਨਰ ਵਿਰਤਿ ਪਖਿ ਕਰਮੀ ਨਾਚੇ ਮੁਨਿ ਜਨ ਗਿਆਨ ਬੀਚਾਰੀ ॥ sur nar virat pakh karamee naache mun jan giaan beechaaree |

16

ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥੪॥ sidh saadhik liv laagee naache jin guramukh budh veechaaree |4|

17

ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ ॥ khandd brahamandd trai gun naache jin laagee har liv tumaaree |

18

ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ ॥੫॥ jeea jant sabhe hee naache naacheh khaanee chaaree |5|

19

ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥ jo tudh bhaaveh seee naacheh jin guramukh sabad liv laae |

20

ਸੇ ਭਗਤ ਸੇ ਤਤੁ ਗਿਆਨੀ ਜਿਨ ਕਉ ਹੁਕਮੁ ਮਨਾਏ ॥੬॥ se bhagat se tat giaanee jin kau hukam manaae |6|

21

ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ ਨ ਹੋਈ ॥ ehaa bhagat sache siau liv laagai bin sevaa bhagat na hoee |

22

ਜੀਵਤੁ ਮਰੈ ਤਾ ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥੭॥ jeevat marai taa sabad beechaarai taa sach paavai koee |7|

23

ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ ॥ maaeaa kai arath bahut lok naache ko viralaa tat beechaaree |

24

ਗੁਰ ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥੮॥ gur parasaadee soee jan paae jin kau kripaa tumaaree |8|

25

ਇਕੁ ਦਮੁ ਸਾਚਾ ਵੀਸਰੈ ਸਾ ਵੇਲਾ ਬਿਰਥਾ ਜਾਇ ॥ eik dam saachaa veesarai saa velaa birathaa jaae |

26

ਸਾਹਿ ਸਾਹਿ ਸਦਾ ਸਮਾਲੀਐ ਆਪੇ ਬਖਸੇ ਕਰੇ ਰਜਾਇ ॥੯॥ saeh saeh sadaa samaaleeai aape bakhase kare rajaae |9|

27

ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ ॥ seee naacheh jo tudh bhaaveh ji guramukh sabad veechaaree |

28

ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ ਕਉ ਨਦਰਿ ਤੁਮਾਰੀ ॥੧੦॥੧॥੬॥ kahu naanak se sehaj sukh paaveh jin kau nadar tumaaree |10|1|6|

29

ਗੂਜਰੀ ਮਹਲਾ ੪ ਘਰੁ ੨ ॥ goojaree mahalaa 4 ghar 2 |

30

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

31

ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ har bin jeearaa reh na sakai jiau baalak kheer adhaaree |

32

ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ agam agochar prabh guramukh paaeeai apune satigur kai balihaaree |1|

33

ਮਨ ਰੇ ਹਰਿ ਕੀਰਤਿ ਤਰੁ ਤਾਰੀ ॥ man re har keerat tar taaree |

34

ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ guramukh naam amrit jal paaeeai jin kau kripaa tumaaree | rahaau |

Original Gurmukhi with romanized transliteration, via the GurbaniNow API. An English translation will be added once a cleared translation is available.