U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 62

Text

1

ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ dhan dhan guroo gur satigur pooraa naanak man aas pujaae |4|

2

ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ gur sajan meraa mel hare jit mil har naam dhiaavaa |

3

ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ gur satigur paasahu har gosatt poochhaan kar saanjhee har gun gaavaan |

4

ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ gun gaavaa nit nit sad har ke man jeevai naam sun teraa |

5

ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ naanak jit velaa visarai meraa suaamee tith velai mar jaae jeeo meraa |5|

6

ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ har vekhan kau sabh koee lochai so vekhai jis aap vikhaale |

7

ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ jis no nadar kare meraa piaaraa so har har sadaa samaale |

8

ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ so har har naam sadaa sadaa samaale jis satagur pooraa meraa miliaa |

9

ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ naanak har jan har ike hoe har jap har setee raliaa |6|1|3|

10

ਵਡਹੰਸੁ ਮਹਲਾ ੫ ਘਰੁ ੧ ॥ vaddahans mahalaa 5 ghar 1 |

11

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

12

ਅਤਿ ਊਚਾ ਤਾ ਕਾ ਦਰਬਾਰਾ ॥ at aoochaa taa kaa darabaaraa |

13

ਅੰਤੁ ਨਾਹੀ ਕਿਛੁ ਪਾਰਾਵਾਰਾ ॥ ant naahee kichh paaraavaaraa |

14

ਕੋਟਿ ਕੋਟਿ ਕੋਟਿ ਲਖ ਧਾਵੈ ॥ kott kott kott lakh dhaavai |

15

ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥੧॥ eik til taa kaa mehal na paavai |1|

16

ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥੧॥ ਰਹਾਉ ॥ suhaavee kaun su velaa jit prabh melaa |1| rahaau |

17

ਲਾਖ ਭਗਤ ਜਾ ਕਉ ਆਰਾਧਹਿ ॥ laakh bhagat jaa kau aaraadheh |

18

ਲਾਖ ਤਪੀਸਰ ਤਪੁ ਹੀ ਸਾਧਹਿ ॥ laakh tapeesar tap hee saadheh |

19

ਲਾਖ ਜੋਗੀਸਰ ਕਰਤੇ ਜੋਗਾ ॥ laakh jogeesar karate jogaa |

20

ਲਾਖ ਭੋਗੀਸਰ ਭੋਗਹਿ ਭੋਗਾ ॥੨॥ laakh bhogeesar bhogeh bhogaa |2|

21

ਘਟਿ ਘਟਿ ਵਸਹਿ ਜਾਣਹਿ ਥੋਰਾ ॥ ghatt ghatt vaseh jaaneh thoraa |

22

ਹੈ ਕੋਈ ਸਾਜਣੁ ਪਰਦਾ ਤੋਰਾ ॥ hai koee saajan paradaa toraa |

23

ਕਰਉ ਜਤਨ ਜੇ ਹੋਇ ਮਿਹਰਵਾਨਾ ॥ krau jatan je hoe miharavaanaa |

24

ਤਾ ਕਉ ਦੇਈ ਜੀਉ ਕੁਰਬਾਨਾ ॥੩॥ taa kau deee jeeo kurabaanaa |3|

25

ਫਿਰਤ ਫਿਰਤ ਸੰਤਨ ਪਹਿ ਆਇਆ ॥ firat firat santan peh aaeaa |

26

ਦੂਖ ਭ੍ਰਮੁ ਹਮਾਰਾ ਸਗਲ ਮਿਟਾਇਆ ॥ dookh bhram hamaaraa sagal mittaaeaa |

27

ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥ mehal bulaaeaa prabh amrit bhoonchaa |

28

ਕਹੁ ਨਾਨਕ ਪ੍ਰਭੁ ਮੇਰਾ ਊਚਾ ॥੪॥੧॥ kahu naanak prabh meraa aoochaa |4|1|

29

ਵਡਹੰਸੁ ਮਹਲਾ ੫ ॥ vaddahans mahalaa 5 |

30

ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥ dhan su velaa jit darasan karanaa |

31

ਹਉ ਬਲਿਹਾਰੀ ਸਤਿਗੁਰ ਚਰਣਾ ॥੧॥ hau balihaaree satigur charanaa |1|

32

ਜੀਅ ਕੇ ਦਾਤੇ ਪ੍ਰੀਤਮ ਪ੍ਰਭ ਮੇਰੇ ॥ jeea ke daate preetam prabh mere |

33

ਮਨੁ ਜੀਵੈ ਪ੍ਰਭ ਨਾਮੁ ਚਿਤੇਰੇ ॥੧॥ ਰਹਾਉ ॥ man jeevai prabh naam chitere |1| rahaau |

34

ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤ ਬਾਣੀ ॥ sach mantru tumaaraa amrit baanee |

35

ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥੨॥ seetal purakh drisatt sujaanee |2|

36

ਸਚੁ ਹੁਕਮੁ ਤੁਮਾਰਾ ਤਖਤਿ ਨਿਵਾਸੀ ॥ sach hukam tumaaraa takhat nivaasee |

37

ਆਇ ਨ ਜਾਵੈ ਮੇਰਾ ਪ੍ਰਭੁ ਅਬਿਨਾਸੀ ॥੩॥ aae na jaavai meraa prabh abinaasee |3|

38

ਤੁਮ ਮਿਹਰਵਾਨ ਦਾਸ ਹਮ ਦੀਨਾ ॥ tum miharavaan daas ham deenaa |

39

ਨਾਨਕ ਸਾਹਿਬੁ ਭਰਪੁਰਿ ਲੀਣਾ ॥੪॥੨॥ naanak saahib bharapur leenaa |4|2|

40

ਵਡਹੰਸੁ ਮਹਲਾ ੫ ॥ vaddahans mahalaa 5 |

41

ਤੂ ਬੇਅੰਤੁ ਕੋ ਵਿਰਲਾ ਜਾਣੈ ॥ too beant ko viralaa jaanai |

42

ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥੧॥ gur prasaad ko sabad pachhaanai |1|

43

ਸੇਵਕ ਕੀ ਅਰਦਾਸਿ ਪਿਆਰੇ ॥ sevak kee aradaas piaare |

Original Gurmukhi with romanized transliteration, via the GurbaniNow API. An English translation will be added once a cleared translation is available.