Sikhism
Ang-501 64
Text
ਤੁਧੁ ਆਪੇ ਕਾਰਣੁ ਆਪੇ ਕਰਣਾ ॥ tudh aape kaaran aape karanaa |
ਹੁਕਮੇ ਜੰਮਣੁ ਹੁਕਮੇ ਮਰਣਾ ॥੨॥ hukame jaman hukame maranaa |2|
ਨਾਮੁ ਤੇਰਾ ਮਨ ਤਨ ਆਧਾਰੀ ॥ naam teraa man tan aadhaaree |
ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥ naanak daas bakhasees tumaaree |3|8|
ਵਡਹੰਸੁ ਮਹਲਾ ੫ ਘਰੁ ੨ ॥ vaddahans mahalaa 5 ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ merai antar lochaa milan kee piaare hau kiau paaee gur poore |
ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ je sau khel khelaaeeai baalak reh na sakai bin kheere |
ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ merai antar bhukh na utarai amaalee je sau bhojan mai neere |
ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ merai man tan prem piram kaa bin darasan kiau man dheere |1|
ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ sun sajan mere preetam bhaaee mai melihu mitru sukhadaataa |
ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ohu jeea kee meree sabh bedan jaanai nit sunaavai har keea baataa |
ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ hau ik khin tis bin reh na sakaa jiau chaatrik jal kau bilalaataa |
ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ hau kiaa gun tere saar samaalee mai niragun kau rakh letaa |2|
ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ hau bhee uddeenee kant kau amaalee so pir kad nainee dekhaa |
ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ sabh ras bhogan visare bin pir kitai na lekhaa |
ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ eihu kaaparr tan na sukhaavee kar na skau hau vesaa |
ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ jinee sakhee laal raaviaa piaaraa tin aagai ham aadesaa |3|
ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ mai sabh seegaar banaaeaa amaalee bin pir kaam na aae |
ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ jaa seh baat na puchheea amaalee taa birathaa joban sabh jaae |
ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ dhan dhan te sohaaganee amaalee jin sahu rahiaa samaae |
ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ hau vaariaa tin sohaaganee amaalee tin ke dhovaa sad paae |4|
ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ jichar doojaa bharam saa amaalee tichar mai jaaniaa prabh doore |
ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ jaa miliaa pooraa satiguroo amaalee taa aasaa manasaa sabh poore |
ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ mai sarab sukhaa sukh paaeaa amaalee pir sarab rahiaa bharapoore |
ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥ jan naanak har rang maaniaa amaalee gur satigur kai lag paire |5|1|9|
ਵਡਹੰਸੁ ਮਹਲਾ ੩ ਅਸਟਪਦੀਆ ॥ vaddahans mahalaa 3 asattapadeea |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ sachee baanee sach dhun sach sabad veechaaraa |
ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥ anadin sach salaahanaa dhan dhan vaddabhaag hamaaraa |1|
ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ man mere saache naam vittahu bal jaau |
ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥ daasan daasaa hoe raheh taa paaveh sachaa naau |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.