Sikhism
Ang-501 66
Text
ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ likhe baajhahu surat naahee bol bol gavaaeeai |
ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ jithai jaae baheeai bhalaa kaheeai surat sabad likhaaeeai |
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ kaaeaa koorr vigaarr kaahe naaeeai |1|
ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ taa mai kahiaa kehan jaa tujhai kahaaeaa |
ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ amrit har kaa naam merai man bhaaeaa |
ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ naam meetthaa maneh laagaa dookh dderaa dtaahiaa |
ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ sookh man meh aae vasiaa jaam tai furamaaeaa |
ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ nadar tudh aradaas meree jin aap upaaeaa |
ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ taa mai kahiaa kehan jaa tujhai kahaaeaa |2|
ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ vaaree khasam kadtaae kirat kamaavanaa |
ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ mandaa kisai na aakh jhagarraa paavanaa |
ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ neh paae jhagarraa suaam setee aap aap vayaavanaa |
ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ jis naal sangat kar sareekee jaae kiaa rooaavanaa |
ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ jo dee sahanaa maneh kahanaa aakh naahee vaavanaa |
ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ vaaree khasam kadtaae kirat kamaavanaa |3|
ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ sabh upaaeean aap aape nadar kare |
ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ kaurraa koe na maagai meetthaa sabh maagai |
ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ sabh koe meetthaa mang dekhai khasam bhaavai so kare |
ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ kichh pun daan anek karanee naam tul na samasare |
ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ naanakaa jin naam miliaa karam hoaa dhur kade |
ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥ sabh upaaeean aap aape nadar kare |4|1|
ਵਡਹੰਸੁ ਮਹਲਾ ੧ ॥ vaddahans mahalaa 1 |
ਕਰਹੁ ਦਇਆ ਤੇਰਾ ਨਾਮੁ ਵਖਾਣਾ ॥ karahu deaa teraa naam vakhaanaa |
ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ sabh upaaeeai aap aape sarab samaanaa |
ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ sarabe samaanaa aap toohai upaae dhandhai laaeea |
ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ eik tujh hee kee raaje ikanaa bhikh bhavaaeea |
ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ lobh mohu tujh keea meetthaa et bharam bhulaanaa |
ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥ sadaa deaa karahu apanee taam naam vakhaanaa |1|
ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ naam teraa hai saachaa sadaa mai man bhaanaa |
ਦੂਖੁ ਗਇਆ ਸੁਖੁ ਆਇ ਸਮਾਣਾ ॥ dookh geaa sukh aae samaanaa |
ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥ gaavan sur nar sugharr sujaanaa |
ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ sur nar sugharr sujaan gaaveh jo terai man bhaavahe |
ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥ maaeaa mohe cheteh naahee ahilaa janam gavaavahe |
ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ eik moorr mugadh na cheteh moole jo aaeaa tis jaanaa |
ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥ naam teraa sadaa saachaa soe mai man bhaanaa |2|
ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ teraa vakhat suhaavaa amrit teree baanee |
ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ sevak seveh bhaau kar laagaa saau paraanee |
ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ saau praanee tinaa laagaa jinee amrit paaeaa |
ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ naam terai joe raate nit charreh savaaeaa |
ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ eik karam dharam na hoe sanjam jaam na ek pachhaanee |
ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥ vakhat suhaavaa sadaa teraa amrit teree baanee |3|
ਹਉ ਬਲਿਹਾਰੀ ਸਾਚੇ ਨਾਵੈ ॥ hau balihaaree saache naavai |
Original Gurmukhi with romanized transliteration, via the GurbaniNow API. An English translation will be added once a cleared translation is available.