Sikhism
Ang-501 68
Text
ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ pir rav rahiaa bharapoore vekh hajoore jug jug eko jaataa |
ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ dhan baalee bholee pir sehaj raavai miliaa karam bidhaataa |
ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ jin har ras chaakhiaa sabad subhaakhiaa har sar rahee bharapoore |
ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥ naanak kaaman saa pir bhaavai sabade rahai hadoore |2|
ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ sohaaganee jaae poochhahu mueee jinee vichahu aap gavaaeaa |
ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ pir kaa hukam na paaeo mueee jinee vichahu aap na gavaaeaa |
ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ jinee aap gavaaeaa tinee pir paaeaa rang siau raleea maanai |
ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ sadaa rang raatee sahaje maatee anadin naam vakhaanai |
ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ kaaman vaddabhaagee antar liv laagee har kaa prem subhaaeaa |
ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥ naanak kaaman sahaje raatee jin sach seegaar banaaeaa |3|
ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ haumai maar mueee too chal gur kai bhaae |
ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ har var raaveh sadaa mueee nij ghar vaasaa paae |
ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ nij ghar vaasaa paae sabad vajaae sadaa suhaagan naaree |
ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ pir raleeaalaa joban baalaa anadin kant savaaree |
ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ har var sohaago masatak bhaago sachai sabad suhaae |
ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥ naanak kaaman har rang raatee jaa chalai satigur bhaae |4|1|
ਵਡਹੰਸੁ ਮਹਲਾ ੩ ॥ vaddahans mahalaa 3 |
ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ guramukh sabh vaapaar bhalaa je sahaje keejai raam |
ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ anadin naam vakhaaneeai laahaa har ras peejai raam |
ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ laahaa har ras leejai har raaveejai anadin naam vakhaanai |
ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ gun sangreh avagan vikaneh aapai aap pachhaanai |
ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ guramat paaee vaddee vaddiaaee sachai sabad ras peejai |
ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ naanak har kee bhagat niraalee guramukh viralai keejai |1|
ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ guramukh khetee har antar beejeeai har leejai sareer jamaae raam |
ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ aapane ghar andar ras bhunch too laahaa lai parathaae raam |
ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ laahaa parathaae har man vasaae dhan khetee vaapaaraa |
ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ har naam dhiaae man vasaae boojhai gur beechaaraa |
ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ manamukh khetee vanaj kar thaake trisanaa bhukh na jaae |
ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥ naanak naam beej man andar sachai sabad subhaae |2|
ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥ har vaapaar se jan laage jinaa masatak manee vaddabhaago raam |
ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥ guramatee man nij ghar vasiaa sachai sabad bairaago raam |
ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥ mukh masatak bhaago sach bairaago saach rate veechaaree |
ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ naam binaa sabh jag bauraanaa sabade haumai maaree |
ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥ saachai sabad laag mat upajai guramukh naam sohaago |
Original Gurmukhi with romanized transliteration, via the GurbaniNow API. An English translation will be added once a cleared translation is available.