Sikhism
Ang-501 69
Text
ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥ naanak sabad milai bhau bhanjan har raavai masatak bhaago |3|
ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥ khetee vanaj sabh hukam hai hukame man vaddiaaee raam |
ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥ guramatee hukam boojheeai hukame mel milaaee raam |
ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥ hukam milaaee sehaj samaaee gur kaa sabad apaaraa |
ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥ sachee vaddiaaee gur te paaee sach savaaranahaaraa |
ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥ bhau bhanjan paaeaa aap gavaaeaa guramukh mel milaaee |
ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥ kahu naanak naam niranjan agam agochar hukame rahiaa samaaee |4|2|
ਵਡਹੰਸੁ ਮਹਲਾ ੩ ॥ vaddahans mahalaa 3 |
ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ man meriaa too sadaa sach samaal jeeo |
ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ aapanai ghar too sukh vaseh pohi na sakai jamakaal jeeo |
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ kaal jaal jam johi na saakai saachai sabad liv laae |
ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ sadaa sach rataa man niramal aavan jaan rahaae |
ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ doojai bhaae bharam vigutee manamukh mohee jamakaal |
ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ kahai naanak sun man mere too sadaa sach samaal |1|
ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ man meriaa antar terai nidhaan hai baahar vasat na bhaal |
ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ jo bhaavai so bhunch too guramukh nadar nihaal |
ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ guramukh nadar nihaal man mere antar har naam sakhaaee |
ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ manamukh andhule giaan vihoone doojai bhaae khuaaee |
ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ bin naavai ko chhoottai naahee sabh baadhee jamakaal |
ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ naanak antar terai nidhaan hai too baahar vasat na bhaal |2|
ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥ man meriaa janam padaarath paae kai ik sach lage vaapaaraa |
ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ satigur sevan aapanaa antar sabad apaaraa |
ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ antar sabad apaaraa har naam piaaraa naame nau nidh paaee |
ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥ manamukh maaeaa moh viaape dookh santaape doojai pat gavaaee |
ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ haumai maar sach sabad samaane sach rate adhikaaee |
ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥ naanak maanas janam dulanbh hai satigur boojh bujhaaee |3|
ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ man mere satigur sevan aapanaa se jan vaddabhaagee raam |
ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ jo man maareh aapanaa se purakh bairaagee raam |
ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ se jan bairaagee sach liv laagee aapanaa aap pachhaaniaa |
ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ mat nihachal at goorree guramukh sahaje naam vakhaaniaa |
ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ eik kaaman hitakaaree maaeaa mohi piaaree manamukh soe rahe abhaage |
ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥ naanak sahaje seveh gur apanaa se poore vaddabhaage |4|3|
ਵਡਹੰਸੁ ਮਹਲਾ ੩ ॥ vaddahans mahalaa 3 |
ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ratan padaarath vanajeeeh satigur deea bujhaaee raam |
ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ laahaa laabh har bhagat hai gun meh gunee samaaee raam |
Original Gurmukhi with romanized transliteration, via the GurbaniNow API. An English translation will be added once a cleared translation is available.