U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 70

Text

1

ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ gun meh gunee samaae jis aap bujhaae laahaa bhagat saisaare |

2

ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ bin bhagatee sukh na hoee doojai pat khoee guramat naam adhaare |

3

ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ vakhar naam sadaa laabh hai jis no et vaapaar laae |

4

ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ ratan padaarath vanajeeeh jaan satigur dee bujhaae |1|

5

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ maaeaa mohu sabh dukh hai khottaa ihu vaapaaraa raam |

6

ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ koorr bol bikh khaavanee bahu vadheh vikaaraa raam |

7

ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ bahu vadheh vikaaraa sahasaa ihu sansaaraa bin naavai pat khoee |

8

ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ parr parr panddit vaad vakhaaneh bin boojhe sukh na hoee |

9

ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ aavan jaanaa kade na chookai maaeaa moh piaaraa |

10

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ maaeaa mohu sabh dukh hai khottaa ihu vaapaaraa |2|

11

ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ khotte khare sabh parakheean tith sache kai darabaaraa raam |

12

ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ khotte daragah sutteean aoobhe karan pukaaraa raam |

13

ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ aoobhe karan pukaaraa mugadh gavaaraa manamukh janam gavaaeaa |

14

ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ bikhiaa maaeaa jin jagat bhulaaeaa saachaa naam na bhaaeaa |

15

ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ manamukh santaa naal vair kar dukh khatte sansaaraa |

16

ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ khotte khare parakheean tith sachai daravaaraa raam |3|

17

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ aap kare kis aakheeai hor karanaa kichhoo na jaaee raam |

18

ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ jit bhaavai tith laaeisee jiau tis dee vaddiaaee raam |

19

ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ jiau tis dee vaddiaaee aap karaaee vareeaam na fusee koee |

20

ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ jagajeevan daataa karam bidhaataa aape bakhase soee |

21

ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ gur parasaadee aap gavaaeeai naanak naam pat paaee |

22

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥ aap kare kis aakheeai hor karanaa kichhoo na jaaee |4|4|

23

ਵਡਹੰਸੁ ਮਹਲਾ ੩ ॥ vaddahans mahalaa 3 |

24

ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ sachaa saudaa har naam hai sachaa vaapaaraa raam |

25

ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥ guramatee har naam vanajeeai at mol afaaraa raam |

26

ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥ at mol afaaraa sach vaapaaraa sach vaapaar lage vaddabhaagee |

27

ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥ antar baahar bhagatee raate sach naam liv laagee |

28

ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥ nadar kare soee sach paae gur kai sabad veechaaraa |

29

ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥ naanak naam rate tin hee sukh paaeaa saachai ke vaapaaraa |1|

30

ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥ hnaumai maaeaa mail hai maaeaa mail bhareejai raam |

31

ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥ guramatee man niramalaa rasanaa har ras peejai raam |

32

ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥ rasanaa har ras peejai antar bheejai saach sabad beechaaree |

33

ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥ antar khoohattaa amrit bhariaa sabade kaadt peeai panihaaree |

34

ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥ jis nadar kare soee sach laagai rasanaa raam raveejai |

35

ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥ naanak naam rate se niramal hor haumai mail bhareejai |2|

36

ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥ panddit jotakee sabh parr parr kookade kis peh kareh pukaaraa raam |

Original Gurmukhi with romanized transliteration, via the GurbaniNow API. An English translation will be added once a cleared translation is available.