Sikhism
Ang-501 79
Text
ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ jaanee ghat chalaaeaa likhiaa aaeaa rune veer sabaae |
ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ kaaneaa hans theea vechhorraa jaan din pune meree maae |
ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ jehaa likhiaa tehaa paaeaa jehaa purab kamaaeaa |
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ dhan sirandaa sachaa paatisaahu jin jag dhandhai laaeaa |1|
ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ saahib simarahu mere bhaaeeho sabhanaa ehu peaanaa |
ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ethai dhandhaa koorraa chaar dihaa aagai sarapar jaanaa |
ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ aagai sarapar jaanaa jiau mihamaanaa kaahe gaarab keejai |
ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ jit seviai daragah sukh paaeeai naam tisai kaa leejai |
ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ aagai hukam na chalai moole sir sir kiaa vihaanaa |
ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ saahib simarihu mere bhaaeeho sabhanaa ehu peaanaa |2|
ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ jo tis bhaavai samrath so theeai heelarraa ehu sansaaro |
ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ jal thal maheeal rav rahiaa saacharraa sirajanahaaro |
ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ saachaa sirajanahaaro alakh apaaro taa kaa ant na paaeaa |
ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ aaeaa tin kaa safal bheaa hai ik man jinee dhiaaeaa |
ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ dtaahe dtaeh usaare aape hukam savaaranahaaro |
ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ jo tis bhaavai samrath so theeai heelarraa ehu sansaaro |3|
ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ naanak runaa baabaa jaaneeai je rovai laae piaaro |
ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ vaaleve kaaran baabaa roeeai rovan sagal bikaaro |
ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ rovan sagal bikaaro gaafal sansaaro maaeaa kaaran rovai |
ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ changaa mandaa kichh soojhai naahee ihu tan evai khovai |
ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ aithai aaeaa sabh ko jaasee koorr karahu ahankaaro |
ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥ naanak runaa baabaa jaaneeai je rovai laae piaaro |4|1|
ਵਡਹੰਸੁ ਮਹਲਾ ੧ ॥ vaddahans mahalaa 1 |
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ aavahu milahu saheleeho sacharraa naam lehaan |
ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮੑਾਲੇਹਾਂ ॥ rovah birahaa tan kaa aapanaa saahib samaalehaan |
ਸਾਹਿਬੁ ਸਮੑਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ saahib samaalih panth nihaalih asaa bhi othai jaanaa |
ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ jis kaa keea tin hee leea hoaa tisai kaa bhaanaa |
ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ jo tin kar paaeaa su aagai aaeaa asee ki hukam karehaa |
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥ aavahu milahu saheleeho sacharraa naam lehaa |1|
ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥ maran na mandaa lokaa aakheeai je mar jaanai aisaa koe |
ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥ sevihu saahib samrath aapanaa panth suhelaa aagai hoe |
ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥ panth suhelai jaavahu taan fal paavahu aagai milai vaddaaee |
ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ bhettai siau jaavahu sach samaavahu taan pat lekhai paaee |
ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥ mahalee jaae paavahu khasamai bhaavahu rang siau raleea maanai |
ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥ maran na mandaa lokaa aakheeai je koee mar jaanai |2|
ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥ maran munasaa sooriaa hak hai jo hoe maran paravaano |
Original Gurmukhi with romanized transliteration, via the GurbaniNow API. An English translation will be added once a cleared translation is available.