Sikhism
Ang-501 83
Text
ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ aap chhodd sevaa karee pir sacharraa milai sehaj subhaae |
ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ pir sachaa milai aae saach kamaae saach sabad dhan raatee |
ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ kade na raandd sadaa sohaagan antar sehaj samaadhee |
ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ pir rahiaa bharapoore vekh hadoore rang maane sehaj subhaae |
ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥ jinee aapanaa kant pachhaaniaa hau tin poochhau santaa jaae |3|
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ pirahu vichhuneea bhee milah je satigur laagah saache paae |
ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ satigur sadaa deaal hai avagun sabad jalaae |
ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ aaugun sabad jalaae doojaa bhaau gavaae sache hee sach raatee |
ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ sachai sabad sadaa sukh paaeaa haumai gee bharaatee |
ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ pir niramaaeil sadaa sukhadaataa naanak sabad milaae |
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥ pirahu vichhuneea bhee milah je satigur laagah saache paae |4|1|
ਵਡਹੰਸੁ ਮਹਲਾ ੩ ॥ vaddahans mahalaa 3 |
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ suniahu kant maheleeho pir sevihu sabad veechaar |
ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ avaganavantee pir na jaanee mutthee rovai kant visaar |
ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ rovai kant samaal sadaa gun saar naa pir marai na jaae |
ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ guramukh jaataa sabad pachhaataa saachai prem samaae |
ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ jin apanaa pir nahee jaataa karam bidhaataa koorr mutthee koorriaare |
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ suniahu kant maheleeho pir sevihu sabad veechaare |1|
ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ sabh jag aap upaaeon aavan jaan sansaaraa |
ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ maaeaa mohu khuaaeian mar jamai vaaro vaaraa |
ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ mar jamai vaaro vaaraa vadheh bikaaraa giaan vihoonee mootthee |
ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ bin sabadai pir na paaeo janam gavaaeo rovai avaguniaaree jhootthee |
ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ pir jagajeevan kis no roeeai rovai kant visaare |
ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ sabh jag aap upaaeon aavan jaan sansaare |2|
ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ so pir sachaa sad hee saachaa hai naa ohu marai na jaae |
ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ bhoolee firai dhan eaaneea randd baitthee doojai bhaae |
ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ randd baitthee doojai bhaae maaeaa mohi dukh paae aav ghattai tan chheejai |
ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ jo kichh aaeaa sabh kichh jaasee dukh laagaa bhaae doojai |
ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ jamakaal na soojhai maaeaa jag loojhai lab lobh chit laae |
ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥ so pir saachaa sad hee saachaa naa ohu marai na jaae |3|
ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ eik roveh pireh vichhuneea andhee naa jaanai pir naale |
ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ gur parasaadee saachaa pir milai antar sadaa samaale |
ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ pir antar samaale sadaa hai naale manamukh jaataa doore |
ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ eihu tan rulai rulaaeaa kaam na aaeaa jin khasam na jaataa hadoore |
Original Gurmukhi with romanized transliteration, via the GurbaniNow API. An English translation will be added once a cleared translation is available.