U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-501 86

Text

1

ਸਲੋਕੁ ਮਃ ੩ ॥ salok mahalaa 3 |

2

ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ bhai vich sabh aakaar hai nirbhau har jeeo soe |

3

ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥ satigur seviai har man vasai tithai bhau kade na hoe |

4

ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ dusaman dukh tis no nerr na aavai pohi na sakai koe |

5

ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥ guramukh man veechaariaa jo tis bhaavai su hoe |

6

ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥ naanak aape hee pat rakhasee kaaraj savaare soe |1|

7

ਮਃ ੩ ॥ mahalaa 3 |

8

ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ eik sajan chale ik chal ge rahade bhee fun jaeh |

9

ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ jinee satigur na sevio se aae ge pachhutaeh |

10

ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥ naanak sach rate se na vichhurreh satigur sev samaeh |2|

11

ਪਉੜੀ ॥ paurree |

12

ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥ tis mileeai satigur sajanai jis antar har gunakaaree |

13

ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥ tis mileeai satigur preetamai jin hnaumai vichahu maaree |

14

ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥ so satigur pooraa dhan dhan hai jin har upades de sabh srisatt savaaree |

15

ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥ nit japiahu santahu raam naam bhaujal bikh taaree |

16

ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥ gur poorai har upadesiaa gur vittarriahu hnau sad vaaree |2|

17

ਸਲੋਕੁ ਮਃ ੩ ॥ salok mahalaa 3 |

18

ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ satigur kee sevaa chaakaree sukhee hoon sukh saar |

19

ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ aithai milan vaddiaaeea daragah mokh duaar |

20

ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ sachee kaar kamaavanee sach painan sach naam adhaar |

21

ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ sachee sangat sach milai sachai naae piaar |

22

ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ sachai sabad harakh sadaa dar sachai sachiaar |

23

ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ naanak satigur kee sevaa so karai jis no nadar karai karataar |1|

24

ਮਃ ੩ ॥ mahalaa 3 |

25

ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ hor viddaanee chaakaree dhrig jeevan dhrig vaas |

26

ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ amrit chhodd bikh lage bikh khattanaa bikh raas |

27

ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ bikh khaanaa bikh painanaa bikh ke mukh giraas |

28

ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ aithai dukho dukh kamaavanaa mueaa narak nivaas |

29

ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ manamukh muhi mailai sabad na jaananee kaam karodh vinaas |

30

ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ satigur kaa bhau chhoddiaa manahatth kam na aavai raas |

31

ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ jam pur badhe maareeeh ko na sune aradaas |

32

ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ naanak poorab likhiaa kamaavanaa guramukh naam nivaas |2|

33

ਪਉੜੀ ॥ paurree |

34

ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ so satigur sevihu saadh jan jin har har naam drirraaeaa |

35

ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ so satigur poojahu dinas raat jin jaganaath jagadees japaaeaa |

36

ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ so satigur dekhahu ik nimakh nimakh jin har kaa har panth bataaeaa |

37

ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ tis satigur kee sabh pagee pavahu jin moh andher chukaaeaa |

38

ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥ so satagur kahahu sabh dhan dhan jin har bhagat bhanddaar lahaaeaa |3|

39

ਸਲੋਕੁ ਮਃ ੩ ॥ salok mahalaa 3 |

40

ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ satigur miliai bhukh gee bhekhee bhukh na jaae |

Original Gurmukhi with romanized transliteration, via the GurbaniNow API. An English translation will be added once a cleared translation is available.