Sikhism
Ang-501 87
Text
ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ dukh lagai ghar ghar firai agai doonee milai sajaae |
ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ andar sehaj na aaeo sahaje hee lai khaae |
ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ manahatth jis te manganaa lainaa dukh manaae |
ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ eis bhekhai thaavahu giraho bhalaa jithahu ko varasaae |
ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ sabad rate tinaa sojhee pee doojai bharam bhulaae |
ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ peiai kirat kamaavanaa kahanaa kachhoo na jaae |
ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ naanak jo tis bhaaveh se bhale jin kee pat paaveh thaae |1|
ਮਃ ੩ ॥ mahalaa 3 |
ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ satigur seviai sadaa sukh janam maran dukh jaae |
ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ chintaa mool na hovee achint vasai man aae |
ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ antar teerath giaan hai satigur deea bujhaae |
ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ mail gee man niramal hoaa amrit sar teerath naae |
ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ sajan mile sajanaa sachai sabad subhaae |
ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ghar hee parachaa paaeaa jotee jot milaae |
ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ paakhandd jamakaal na chhoddee lai jaasee pat gavaae |
ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ naanak naam rate se ubare sache siau liv laae |2|
ਪਉੜੀ ॥ paurree |
ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ tit jaae bahahu satasangatee jithai har kaa har naam biloeeai |
ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ sahaje hee har naam lehu har tat na khoeeai |
ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ nit japiahu har har dinas raat har daragah dtoeeai |
ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ so paae pooraa sataguroo jis dhur masatak lilaatt likhoeeai |
ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥ tis gur knau sabh namasakaar karahu jin har kee har gaal galoeeai |4|
ਸਲੋਕ ਮਃ ੩ ॥ salok mahalaa 3 |
ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ sajan mile sajanaa jin satagur naal piaar |
ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ mil preetam tinee dhiaaeaa sachai prem piaar |
ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ man hee te man maaniaa gur kai sabad apaar |
ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ehi sajan mile na vichhurreh ji aap mele karataar |
ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ eikanaa darasan kee parateet na aaeea sabad na kareh veechaar |
ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ vichhurriaa kaa kiaa vichhurrai jinaa doojai bhaae piaar |
ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ manamukh setee dosatee thorrarriaa din chaar |
ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ eis pareetee tuttadee vilam na hovee it dosatee chalan vikaar |
ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ jinaa andar sache kaa bhau naahee naam na kareh piaar |
ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥ naanak tin siau kiaa keechai dosatee ji aap bhulaae karataar |1|
ਮਃ ੩ ॥ mahalaa 3 |
ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ eik sadaa ikatai rang raheh tin kai hau sad balihaarai jaau |
ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ tan man dhan arapee tin kau niv niv laagau paae |
ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ tin miliaa man santokheeai trisanaa bhukh sabh jaae |
ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥ naanak naam rate sukhee sadaa sache siau liv laae |2|
ਪਉੜੀ ॥ paurree |
ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ tis gur kau hau vaariaa jin har kee har kathaa sunaaee |
Original Gurmukhi with romanized transliteration, via the GurbaniNow API. An English translation will be added once a cleared translation is available.