Sikhism
Ang-501 94
Text
ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ sabadai saad na aaeo naam na lago piaar |
ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ rasanaa fikaa bolanaa nit nit hoe khuaar |
ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥ naanak kirat peiai kamaavanaa koe na mettanahaar |2|
ਪਉੜੀ ॥ paurree |
ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ dhan dhan sat purakh satiguroo hamaaraa jit miliai ham kau saant aaee |
ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ dhan dhan sat purakh satiguroo hamaaraa jit miliai ham har bhagat paaee |
ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ dhan dhan har bhagat satiguroo hamaaraa jis kee sevaa te ham har naam liv laaee |
ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ dhan dhan har giaanee satiguroo hamaaraa jin vairee mitru ham kau sabh sam drisatt dikhaaee |
ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥ dhan dhan satiguroo mitru hamaaraa jin har naam siau hamaaree preet banaaee |19|
ਸਲੋਕੁ ਮਃ ੧ ॥ salok mahalaa 1 |
ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ghar hee mundh vides pir nit jhoore samhaale |
ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ miladiaa dtil na hovee je neeat raas kare |1|
ਮਃ ੧ ॥ mahalaa 1 |
ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ naanak gaalee koorreea baajh pareet karee |
ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ tichar jaanai bhalaa kar jichar levai dee |2|
ਪਉੜੀ ॥ paurree |
ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ jin upaae jeea tin har raakhiaa |
ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ amrit sachaa naau bhojan chaakhiaa |
ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ tipat rahe aaghaae mittee bhabhaakhiaa |
ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ sabh andar ik varatai kinai viralai laakhiaa |
ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥ jan naanak bhe nihaal prabh kee paakhiaa |20|
ਸਲੋਕੁ ਮਃ ੩ ॥ salok mahalaa 3 |
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ satigur no sabh ko vekhadaa jetaa jagat sansaar |
ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ dditthai mukat na hovee jichar sabad na kare veechaar |
ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ haumai mail na chukee naam na lagai piaar |
ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ eik aape bakhas milaaeian dubidhaa taj vikaar |
ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ naanak ik darasan dekh mar mile satigur het piaar |1|
ਮਃ ੩ ॥ mahalaa 3 |
ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ satiguroo na sevio moorakh andh gavaar |
ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ doojai bhaae bahut dukh laagaa jalataa kare pukaar |
ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ jin kaaran guroo visaariaa se na upakare antee vaar |
ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ naanak guramatee sukh paaeaa bakhase bakhasanahaar |2|
ਪਉੜੀ ॥ paurree |
ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ too aape aap aap sabh karataa koee doojaa hoe su avaro kaheeai |
ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ har aape bolai aap bulaavai har aape jal thal rav raheeai |
ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ har aape maarai har aape chhoddai man har saranee parr raheeai |
ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ har bin koee maar jeevaal na sakai man hoe nichind nisal hoe raheeai |
ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ autthadiaa bahadiaa sutiaa sadaa sadaa har naam dhiaaeeai jan naanak guramukh har laheeai |21|1| sudh
Original Gurmukhi with romanized transliteration, via the GurbaniNow API. An English translation will be added once a cleared translation is available.