Sikhism
Ang-501 95
Text
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਸੋਰਠਿ ਮਹਲਾ ੧ ਘਰੁ ੧ ਚਉਪਦੇ ॥ soratth mahalaa 1 ghar 1 chaupade |
ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ sabhanaa maranaa aaeaa vechhorraa sabhanaah |
ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥ puchhahu jaae siaaniaa aagai milan kinaah |
ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥੧॥ jin meraa saahib veesarai vaddarree vedan tinaah |1|
ਭੀ ਸਾਲਾਹਿਹੁ ਸਾਚਾ ਸੋਇ ॥ bhee saalaahihu saachaa soe |
ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥ jaa kee nadar sadaa sukh hoe | rahaau |
ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥ vaddaa kar saalaahanaa hai bhee hosee soe |
ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥ sabhanaa daataa ek too maanas daat na hoe |
ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥੨॥ jo tis bhaavai so theeai ran ki runai hoe |2|
ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥ dharatee upar kott garr ketee gee vajaae |
ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥ jo asamaan na maavanee tin nak nathaa paae |
ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥੩॥ je man jaaneh sooleea kaahe mitthaa khaeh |3|
ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥ naanak aaugun jetarre tete galee janjeer |
ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥ je gun hon ta katteean se bhaaee se veer |
ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥੪॥੧॥ agai ge na maneean maar kadtahu vepeer |4|1|
ਸੋਰਠਿ ਮਹਲਾ ੧ ਘਰੁ ੧ ॥ soratth mahalaa 1 ghar 1 |
ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ man haalee kirasaanee karanee saram paanee tan khet |
ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ naam beej santokh suhaagaa rakh gareebee ves |
ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥ bhaau karam kar jamasee se ghar bhaagatth dekh |1|
ਬਾਬਾ ਮਾਇਆ ਸਾਥਿ ਨ ਹੋਇ ॥ baabaa maaeaa saath na hoe |
ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥ ein maaeaa jag mohiaa viralaa boojhai koe | rahaau |
ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ haan hatt kar aarajaa sach naam kar vath |
ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ surat soch kar bhaanddasaal tis vich tis no rakh |
ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥ vanajaariaa siau vanaj kar lai laahaa man has |2|
ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ sun saasat saudaagaree sat ghorre lai chal |
ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ kharach ban changiaaeea mat man jaaneh kal |
ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥ nirankaar kai des jaeh taa sukh laheh mehal |3|
ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥ laae chit kar chaakaree man naam kar kam |
Original Gurmukhi with romanized transliteration, via the GurbaniNow API. An English translation will be added once a cleared translation is available.