U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 12

Text

1

ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥ sarabe thaaee ek toon jiau bhaavai tiau raakh |

2

ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥ guramat saachaa man vasai naam bhalo pat saakh |

3

ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥੮॥ haumai rog gavaaeeai sabad sachai sach bhaakh |8|

4

ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ ॥ aakaasee paataal toon tribhavan rahiaa samaae |

5

ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥ aape bhagatee bhaau toon aape mileh milaae |

6

ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥ naanak naam na veesarai jiau bhaavai tivai rajaae |9|13|

7

ਸਿਰੀਰਾਗੁ ਮਹਲਾ ੧ ॥ sireeraag mahalaa 1 |

8

ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥ raam naam man bedhiaa avar ki karee veechaar |

9

ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥ sabad surat sukh aoopajai prabh raatau sukh saar |

10

ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ ॥੧॥ jiau bhaavai tiau raakh toon mai har naam adhaar |1|

11

ਮਨ ਰੇ ਸਾਚੀ ਖਸਮ ਰਜਾਇ ॥ man re saachee khasam rajaae |

12

ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥ jin tan man saaj seegaariaa tis setee liv laae |1| rahaau |

13

ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥ tan baisantar homeeai ik ratee tol kattaae |

14

ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥ tan man samadhaa je karee anadin agan jalaae |

15

ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥੨॥ har naamai tul na pujee je lakh kottee karam kamaae |2|

16

ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥ aradh sareer kattaaeeai sir karavat dharaae |

17

ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥ tan haimanchal gaaleeai bhee man te rog na jaae |

18

ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ ॥੩॥ har naamai tul na pujee sabh dditthee tthok vajaae |3|

19

ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥ kanchan ke kott dat karee bahu haivar gaivar daan |

20

ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥ bhoom daan gaooaa ghanee bhee antar garab gumaan |

21

ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥੪॥ raam naam man bedhiaa gur deea sach daan |4|

22

ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ ॥ manahatth budhee keteea kete bed beechaar |

23

ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥ kete bandhan jeea ke guramukh mokh duaar |

24

ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥ sachahu orai sabh ko upar sach aachaar |5|

25

ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥ sabh ko aoochaa aakheeai neech na deesai koe |

26

ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥ eikanai bhaandde saajiai ik chaanan tihu loe |

27

ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥੬॥ karam milai sach paaeeai dhur bakhas na mettai koe |6|

28

ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥ saadh milai saadhoo janai santokh vasai gur bhaae |

29

ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥ akath kathaa veechaareeai je satigur maeh samaae |

30

ਪੀ ਅੰਮ੍ਰਿਤੁ ਸੰਤੋਖਿਆ ਦਰਗਹਿ ਪੈਧਾ ਜਾਇ ॥੭॥ pee amrit santokhiaa darageh paidhaa jaae |7|

31

ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥ ghatt ghatt vaajai kinguree anadin sabad subhaae |

32

ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥ virale kau sojhee pee guramukh man samajhaae |

33

ਨਾਨਕ ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥ naanak naam na veesarai chhoottai sabad kamaae |8|14|

34

ਸਿਰੀਰਾਗੁ ਮਹਲਾ ੧ ॥ sireeraag mahalaa 1 |

35

ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ ॥ chite diseh dhaulahar bage bank duaar |

36

ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ ॥ kar man khusee usaariaa doojai het piaar |

37

ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥੧॥ andar khaalee prem bin dteh dteree tan chhaar |1|

38

ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥ bhaaee re tan dhan saath na hoe |

39

ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥੧॥ ਰਹਾਉ ॥ raam naam dhan niramalo gur daat kare prabh soe |1| rahaau |

40

ਰਾਮ ਨਾਮੁ ਧਨੁ ਨਿਰਮਲੋ ਜੇ ਦੇਵੈ ਦੇਵਣਹਾਰੁ ॥ raam naam dhan niramalo je devai devanahaar |

41

ਆਗੈ ਪੂਛ ਨ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥ aagai poochh na hovee jis belee gur karataar |

42

ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥੨॥ aap chhaddaae chhutteeai aape bakhasanahaar |2|

Original Gurmukhi with romanized transliteration, via the GurbaniNow API. An English translation will be added once a cleared translation is available.