Sikhism
Ang-51 15
Text
ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥ satigur sev gun nidhaan paaeaa tis kee keem na paaee |
ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥੩॥ prabh sakhaa har jeeo meraa ante hoe sakhaaee |3|
ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥ peeearrai jagajeevan daataa manamukh pat gavaaee |
ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥ bin satigur ko mag na jaanai andhe tthaur na kaaee |
ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥੪॥ har sukhadaataa man nahee vasiaa ant geaa pachhutaaee |4|
ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥ peeearrai jagajeevan daataa guramat man vasaaeaa |
ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ ॥ anadin bhagat kareh din raatee haumai mohu chukaaeaa |
ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥੫॥ jis siau raataa taiso hovai sache sach samaaeaa |5|
ਆਪੇ ਨਦਰਿ ਕਰੇ ਭਾਉ ਲਾਏ ਗੁਰਸਬਦੀ ਬੀਚਾਰਿ ॥ aape nadar kare bhaau laae gurasabadee beechaar |
ਸਤਿਗੁਰੁ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ ॥ satigur seviai sehaj aoopajai haumai trisanaa maar |
ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥ har gunadaataa sad man vasai sach rakhiaa ur dhaar |6|
ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥ prabh meraa sadaa niramalaa man niramal paaeaa jaae |
ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ ॥ naam nidhaan har man vasai haumai dukh sabh jaae |
ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥੭॥ satigur sabad sunaaeaa hau sad balihaarai jaau |7|
ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ aapanai man chit kahai kahaae bin gur aap na jaaee |
ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥ har jeeo bhagat vachhal sukhadaataa kar kirapaa man vasaaee |
ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੮॥੧॥੧੮॥ naanak sobhaa surat dee prabh aape guramukh de vaddiaaee |8|1|18|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ ॥ haumai karam kamaavade jamaddandd lagai tin aae |
ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥੧॥ ji satigur sevan se ubare har setee liv laae |1|
ਮਨ ਰੇ ਗੁਰਮੁਖਿ ਨਾਮੁ ਧਿਆਇ ॥ man re guramukh naam dhiaae |
ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥੧॥ ਰਹਾਉ ॥ dhur poorab karatai likhiaa tinaa guramat naam samaae |1| rahaau |
ਵਿਣੁ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੋ ਭਾਉ ॥ vin satigur parateet na aavee naam na laago bhaau |
ਸੁਪਨੈ ਸੁਖੁ ਨ ਪਾਵਈ ਦੁਖ ਮਹਿ ਸਵੈ ਸਮਾਇ ॥੨॥ supanai sukh na paavee dukh meh savai samaae |2|
ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥ je har har keechai bahut locheeai kirat na mettiaa jaae |
ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ ॥੩॥ har kaa bhaanaa bhagatee maniaa se bhagat pe dar thaae |3|
ਗੁਰੁ ਸਬਦੁ ਦਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਨ ਜਾਇ ॥ gur sabad dirraavai rang siau bin kirapaa leaa na jaae |
ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥੪॥ je sau amrit neereeai bhee bikh fal laagai dhaae |4|
ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥ se jan sache niramale jin satigur naal piaar |
ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥੫॥ satigur kaa bhaanaa kamaavade bikh haumai taj vikaar |5|
ਮਨਹਠਿ ਕਿਤੈ ਉਪਾਇ ਨ ਛੂਟੀਐ ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥ manahatth kitai upaae na chhootteeai simrit saasatr sodhahu jaae |
ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥੬॥ mil sangat saadhoo ubare gur kaa sabad kamaae |6|
ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ har kaa naam nidhaan hai jis ant na paaraavaar |
ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥੭॥ guramukh seee sohade jin kirapaa kare karataar |7|
ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥ naanak daataa ek hai doojaa aaur na koe |
ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੮॥੨॥੧੯॥ gur parasaadee paaeeai karam paraapat hoe |8|2|19|
Original Gurmukhi with romanized transliteration, via the GurbaniNow API. An English translation will be added once a cleared translation is available.