U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 18

Text

1

ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥ man tan arapee aap gavaaee chalaa satigur bhaae |

2

ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥ sad balihaaree gur apune vittahu ji har setee chit laae |7|

3

ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥ so braahaman braham jo binde har setee rang raataa |

4

ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥ prabh nikatt vasai sabhanaa ghatt antar guramukh viralai jaataa |

5

ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥ naanak naam milai vaddiaaee gur kai sabad pachhaataa |8|5|22|

6

ਸਿਰੀਰਾਗੁ ਮਹਲਾ ੩ ॥ sireeraag mahalaa 3 |

7

ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥ sahajai no sabh lochadee bin gur paaeaa na jaae |

8

ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ ॥ parr parr panddit jotakee thake bhekhee bharam bhulaae |

9

ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥ gur bhette sehaj paaeaa aapanee kirapaa kare rajaae |1|

10

ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥ bhaaee re gur bin sehaj na hoe |

11

ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥੧॥ ਰਹਾਉ ॥ sabadai hee te sehaj aoopajai har paaeaa sach soe |1| rahaau |

12

ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥ sahaje gaaviaa thaae pavai bin sahajai kathanee baad |

13

ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥ sahaje hee bhagat aoopajai sehaj piaar bairaag |

14

ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥੨॥ sahajai hee te sukh saat hoe bin sahajai jeevan baad |2|

15

ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥ sehaj saalaahee sadaa sadaa sehaj samaadh lagaae |

16

ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥ sahaje hee gun aoocharai bhagat kare liv laae |

17

ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ ॥੩॥ sabade hee har man vasai rasanaa har ras khaae |3|

18

ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥ sahaje kaal viddaariaa sach saranaaee paae |

19

ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥ sahaje har naam man vasiaa sachee kaar kamaae |

20

ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥ se vaddabhaagee jinee paaeaa sahaje rahe samaae |4|

21

ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥ maaeaa vich sehaj na aoopajai maaeaa doojai bhaae |

22

ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥ manamukh karam kamaavane haumai jalai jalaae |

23

ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥੫॥ jaman maran na chookee fir fir aavai jaae |5|

24

ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥ trihu gunaa vich sehaj na paaeeai trai gun bharam bhulaae |

25

ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥ parreeai guneeai kiaa katheeai jaa mundtahu ghuthaa jaae |

26

ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥ chauthe pad meh sehaj hai guramukh palai paae |6|

27

ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥ niragun naam nidhaan hai sahaje sojhee hoe |

28

ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ ॥ gunavantee saalaahiaa sache sachee soe |

29

ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥੭॥ bhuliaa sehaj milaaeisee sabad milaavaa hoe |7|

30

ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥ bin sahajai sabh andh hai maaeaa mohu gubaar |

31

ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥ sahaje hee sojhee pee sachai sabad apaar |

32

ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥ aape bakhas milaaeian poore gur karataar |8|

33

ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥ sahaje adisatt pachhaaneeai nirbhau jot nirankaar |

34

ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥ sabhanaa jeea kaa ik daataa jotee jot milaavanahaar |

35

ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥੯॥ poorai sabad salaaheeai jis daa ant na paaraavaar |9|

36

ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥ giaaneea kaa dhan naam hai sehaj kareh vaapaar |

37

ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥ anadin laahaa har naam lain akhutt bhare bhanddaar |

38

ਨਾਨਕ ਤੋਟਿ ਨ ਆਵਈ ਦੀਏ ਦੇਵਣਹਾਰਿ ॥੧੦॥੬॥੨੩॥ naanak tott na aavee dee devanahaar |10|6|23|

Original Gurmukhi with romanized transliteration, via the GurbaniNow API. An English translation will be added once a cleared translation is available.