U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 19

Text

1

ਸਿਰੀਰਾਗੁ ਮਹਲਾ ੩ ॥ sireeraag mahalaa 3 |

2

ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥ satigur miliai fer na pavai janam maran dukh jaae |

3

ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥ poorai sabad sabh sojhee hoee har naamai rahai samaae |1|

4

ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥ man mere satigur siau chit laae |

5

ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ ॥ niramal naam sad navatano aap vasai man aae |1| rahaau |

6

ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥ har jeeo raakhahu apunee saranaaee jiau raakheh tiau rahanaa |

7

ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥ gur kai sabad jeevat marai guramukh bhavajal taranaa |2|

8

ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥ vaddai bhaag naau paaeeai guramat sabad suhaaee |

9

ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥ aape man vasiaa prabh karataa sahaje rahiaa samaaee |3|

10

ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥ eikanaa manamukh sabad na bhaavai bandhan bandh bhavaaeaa |

11

ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥ lakh chauraaseeh fir fir aavai birathaa janam gavaaeaa |4|

12

ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥ bhagataa man aanand hai sachai sabad rang raate |

13

ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥ anadin gun gaaveh sad niramal sahaje naam samaate |5|

14

ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥ guramukh amrit baanee boleh sabh aatam raam pachhaanee |

15

ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥ eko sevan ek araadheh guramukh akath kahaanee |6|

16

ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥ sachaa saahib seveeai guramukh vasai man aae |

17

ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥ sadaa rang raate sach siau apunee kirapaa kare milaae |7|

18

ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥ aape kare karaae aape ikanaa sutiaa dee jagaae |

19

ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥ aape mel milaaeidaa naanak sabad samaae |8|7|24|

20

ਸਿਰੀਰਾਗੁ ਮਹਲਾ ੩ ॥ sireeraag mahalaa 3 |

21

ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥ satigur seviai man niramalaa bhe pavit sareer |

22

ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥ man aanand sadaa sukh paaeaa bhettiaa gahir ganbheer |

23

ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥ sachee sangat baisanaa sach naam man dheer |1|

24

ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥ man re satigur sev nisang |

25

ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥੧॥ ਰਹਾਉ ॥ satigur seviai har man vasai lagai na mail patang |1| rahaau |

26

ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥ sachai sabad pat aoopajai sache sachaa naau |

27

ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥ jinee haumai maar pachhaaniaa hau tin balihaarai jaau |

28

ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥੨॥ manamukh sach na jaananee tin tthaur na katahoo thaau |2|

29

ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥ sach khaanaa sach painanaa sache hee vich vaas |

30

ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥ sadaa sachaa saalaahanaa sachai sabad nivaas |

31

ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥ sabh aatam raam pachhaaniaa guramatee nij ghar vaas |3|

32

ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥ sach vekhan sach bolanaa tan man sachaa hoe |

33

ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥ sachee saakhee upades sach sache sachee soe |

34

ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥੪॥ jinee sach visaariaa se dukhee chale roe |4|

35

ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥ satigur jinee na sevio se kit aae sansaar |

36

ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥ jam dar badhe maareeeh kook na sunai pookaar |

37

ਬਿਰਥਾ ਜਨਮੁ ਗਵਾਇਆ ਮਰਿ ਜੰਮਹਿ ਵਾਰੋ ਵਾਰ ॥੫॥ birathaa janam gavaaeaa mar jameh vaaro vaar |5|

Original Gurmukhi with romanized transliteration, via the GurbaniNow API. An English translation will be added once a cleared translation is available.