U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 2

Text

1

ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥੩॥ bandhan mukat santahu meree raakhai mamataa |3|

2

ਭਏ ਕਿਰਪਾਲ ਠਾਕੁਰ ਰਹਿਓ ਆਵਣ ਜਾਣਾ ॥ bhe kirapaal tthaakur rahio aavan jaanaa |

3

ਗੁਰ ਮਿਲਿ ਨਾਨਕ ਪਾਰਬ੍ਰਹਮੁ ਪਛਾਣਾ ॥੪॥੨੭॥੯੭॥ gur mil naanak paarabraham pachhaanaa |4|27|97|

4

ਸਿਰੀਰਾਗੁ ਮਹਲਾ ੫ ਘਰੁ ੧ ॥ sireeraag mahalaa 5 ghar 1 |

5

ਸੰਤ ਜਨਾ ਮਿਲਿ ਭਾਈਆ ਕਟਿਅੜਾ ਜਮਕਾਲੁ ॥ sant janaa mil bhaaeea kattiarraa jamakaal |

6

ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ ॥ sachaa saahib man vutthaa hoaa khasam deaal |

7

ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ ਜੰਜਾਲੁ ॥੧॥ pooraa satigur bhettiaa binasiaa sabh janjaal |1|

8

ਮੇਰੇ ਸਤਿਗੁਰਾ ਹਉ ਤੁਧੁ ਵਿਟਹੁ ਕੁਰਬਾਣੁ ॥ mere satiguraa hau tudh vittahu kurabaan |

9

ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥ ਰਹਾਉ ॥ tere darasan kau balihaaranai tus ditaa amrit naam |1| rahaau |

10

ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ ॥ jin toon seviaa bhaau kar seee purakh sujaan |

11

ਤਿਨਾ ਪਿਛੈ ਛੁਟੀਐ ਜਿਨ ਅੰਦਰਿ ਨਾਮੁ ਨਿਧਾਨੁ ॥ tinaa pichhai chhutteeai jin andar naam nidhaan |

12

ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥੨॥ gur jevadd daataa ko nahee jin ditaa aatam daan |2|

13

ਆਏ ਸੇ ਪਰਵਾਣੁ ਹਹਿ ਜਿਨ ਗੁਰੁ ਮਿਲਿਆ ਸੁਭਾਇ ॥ aae se paravaan heh jin gur miliaa subhaae |

14

ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ ॥ sache setee ratiaa daragah baisan jaae |

15

ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥੩॥ karate hath vaddiaaeea poorab likhiaa paae |3|

16

ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥ sach karataa sach karanahaar sach saahib sach ttek |

17

ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ ॥ sacho sach vakhaaneeai sacho budh bibek |

18

ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕ ॥੪॥੨੮॥੯੮॥ sarab nirantar rav rahiaa jap naanak jeevai ek |4|28|98|

19

ਸਿਰੀਰਾਗੁ ਮਹਲਾ ੫ ॥ sireeraag mahalaa 5 |

20

ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥ gur paramesur poojeeai man tan laae piaar |

21

ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ ॥ satigur daataa jeea kaa sabhasai dee adhaar |

22

ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥ satigur bachan kamaavane sachaa ehu veechaar |

23

ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥੧॥ bin saadhoo sangat ratiaa maaeaa mohu sabh chhaar |1|

24

ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ mere saajan har har naam samaal |

25

ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥੧॥ ਰਹਾਉ ॥ saadhoo sangat man vasai pooran hovai ghaal |1| rahaau |

26

ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥ gur samarath apaar gur vaddabhaagee darasan hoe |

27

ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ ਕੋਇ ॥ gur agochar niramalaa gur jevadd avar na koe |

28

ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ ॥ gur karataa gur karanahaar guramukh sachee soe |

29

ਗੁਰ ਤੇ ਬਾਹਰਿ ਕਿਛੁ ਨਹੀ ਗੁਰੁ ਕੀਤਾ ਲੋੜੇ ਸੁ ਹੋਇ ॥੨॥ gur te baahar kichh nahee gur keetaa lorre su hoe |2|

30

ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ ॥ gur teerath gur paarajaat gur manasaa pooranahaar |

31

ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ ॥ gur daataa har naam dee udharai sabh sansaar |

32

ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਊਚਾ ਅਗਮ ਅਪਾਰੁ ॥ gur samarath gur nirankaar gur aoochaa agam apaar |

33

ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥੩॥ gur kee mahimaa agam hai kiaa kathe kathanahaar |3|

34

ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ ॥ jitarre fal man baachheeeh titarre satigur paas |

35

ਪੂਰਬ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ ॥ poorab likhe paavane saach naam de raas |

36

ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ ॥ satigur saranee aaeaan baahurr nahee binaas |

37

ਹਰਿ ਨਾਨਕ ਕਦੇ ਨ ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ ॥੪॥੨੯॥੯੯॥ har naanak kade na visrau ehu jeeo pindd teraa saas |4|29|99|

38

ਸਿਰੀਰਾਗੁ ਮਹਲਾ ੫ ॥ sireeraag mahalaa 5 |

39

ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ ॥ sant janahu sun bhaaeeho chhoottan saachai naae |

40

ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ ਨਾਉ ॥ gur ke charan sarevane teerath har kaa naau |

41

ਆਗੈ ਦਰਗਹਿ ਮੰਨੀਅਹਿ ਮਿਲੈ ਨਿਥਾਵੇ ਥਾਉ ॥੧॥ aagai darageh maneeeh milai nithaave thaau |1|

Original Gurmukhi with romanized transliteration, via the GurbaniNow API. An English translation will be added once a cleared translation is available.