Sikhism
Ang-51 29
Text
ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥ har kaparro har sobhaa devahu jit savarai meraa kaajo |
ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥ har har bhagatee kaaj suhelaa gur satigur daan divaaeaa |
ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥ khandd varabhandd har sobhaa hoee ihu daan na ralai ralaaeaa |
ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥ hor manamukh daaj ji rakh dikhaaleh su koorr ahankaar kach paajo |
ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥੪॥ har prabh mere baabulaa har devahu daan mai daajo |4|
ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥ har raam raam mere baabolaa pir mil dhan vel vadhandee |
ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ ॥ har jugah jugo jug jugah jugo sad peerree guroo chalandee |
ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥ jug jug peerree chalai satigur kee jinee guramukh naam dhiaaeaa |
ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥ har purakh na kab hee binasai jaavai nit devai charrai savaaeaa |
ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥ naanak sant sant har eko jap har har naam sohandee |
ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥੫॥੧॥ har raam raam mere baabulaa pir mil dhan vel vadhandee |5|1|
ਸਿਰੀਰਾਗੁ ਮਹਲਾ ੫ ਛੰਤ ॥ sireeraag mahalaa 5 chhant |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਮੁ ਸਮਾਲੇ ॥ man piaariaa jeeo mitraa gobind naam samaale |
ਮਨ ਪਿਆਰਿਆ ਜੀ ਮਿਤ੍ਰਾ ਹਰਿ ਨਿਬਹੈ ਤੇਰੈ ਨਾਲੇ ॥ man piaariaa jee mitraa har nibahai terai naale |
ਸੰਗਿ ਸਹਾਈ ਹਰਿ ਨਾਮੁ ਧਿਆਈ ਬਿਰਥਾ ਕੋਇ ਨ ਜਾਏ ॥ sang sahaaee har naam dhiaaee birathaa koe na jaae |
ਮਨ ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ ਲਾਏ ॥ man chinde seee fal paaveh charan kamal chit laae |
ਜਲਿ ਥਲਿ ਪੂਰਿ ਰਹਿਆ ਬਨਵਾਰੀ ਘਟਿ ਘਟਿ ਨਦਰਿ ਨਿਹਾਲੇ ॥ jal thal poor rahiaa banavaaree ghatt ghatt nadar nihaale |
ਨਾਨਕੁ ਸਿਖ ਦੇਇ ਮਨ ਪ੍ਰੀਤਮ ਸਾਧਸੰਗਿ ਭ੍ਰਮੁ ਜਾਲੇ ॥੧॥ naanak sikh dee man preetam saadhasang bhram jaale |1|
ਮਨ ਪਿਆਰਿਆ ਜੀ ਮਿਤ੍ਰਾ ਹਰਿ ਬਿਨੁ ਝੂਠੁ ਪਸਾਰੇ ॥ man piaariaa jee mitraa har bin jhootth pasaare |
ਮਨ ਪਿਆਰਿਆ ਜੀਉ ਮਿਤ੍ਰਾ ਬਿਖੁ ਸਾਗਰੁ ਸੰਸਾਰੇ ॥ man piaariaa jeeo mitraa bikh saagar sansaare |
ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੂਖੁ ਨ ਬਿਆਪੈ ॥ charan kamal kar bohith karate sahasaa dookh na biaapai |
ਗੁਰੁ ਪੂਰਾ ਭੇਟੈ ਵਡਭਾਗੀ ਆਠ ਪਹਰ ਪ੍ਰਭੁ ਜਾਪੈ ॥ gur pooraa bhettai vaddabhaagee aatth pehar prabh jaapai |
ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ ॥ aad jugaadee sevak suaamee bhagataa naam adhaare |
ਨਾਨਕੁ ਸਿਖ ਦੇਇ ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥੨॥ naanak sikh dee man preetam bin har jhootth pasaare |2|
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ ਸਵਲੀ ॥ man piaariaa jeeo mitraa har lade khep savalee |
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਦਰੁ ਨਿਹਚਲੁ ਮਲੀ ॥ man piaariaa jeeo mitraa har dar nihachal malee |
ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ ॥ har dar seve alakh abheve nihachal aasan paaeaa |
ਤਹ ਜਨਮ ਨ ਮਰਣੁ ਨ ਆਵਣ ਜਾਣਾ ਸੰਸਾ ਦੂਖੁ ਮਿਟਾਇਆ ॥ teh janam na maran na aavan jaanaa sansaa dookh mittaaeaa |
ਚਿਤ੍ਰ ਗੁਪਤ ਕਾ ਕਾਗਦੁ ਫਾਰਿਆ ਜਮਦੂਤਾ ਕਛੂ ਨ ਚਲੀ ॥ chitr gupat kaa kaagad faariaa jamadootaa kachhoo na chalee |
ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥੩॥ naanak sikh dee man preetam har lade khep savalee |3|
ਮਨ ਪਿਆਰਿਆ ਜੀਉ ਮਿਤ੍ਰਾ ਕਰਿ ਸੰਤਾ ਸੰਗਿ ਨਿਵਾਸੋ ॥ man piaariaa jeeo mitraa kar santaa sang nivaaso |
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ ॥ man piaariaa jeeo mitraa har naam japat paragaaso |
ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ ਪੁੰਨੀਆ ॥ simar suaamee sukhah gaamee ichh sagalee puneea |
Original Gurmukhi with romanized transliteration, via the GurbaniNow API. An English translation will be added once a cleared translation is available.