Sikhism
Ang-51 34
Text
ਵਖਤੁ ਵੀਚਾਰੇ ਸੁ ਬੰਦਾ ਹੋਇ ॥ vakhat veechaare su bandaa hoe |
ਕੁਦਰਤਿ ਹੈ ਕੀਮਤਿ ਨਹੀ ਪਾਇ ॥ kudarat hai keemat nahee paae |
ਜਾ ਕੀਮਤਿ ਪਾਇ ਤ ਕਹੀ ਨ ਜਾਇ ॥ jaa keemat paae ta kahee na jaae |
ਸਰੈ ਸਰੀਅਤਿ ਕਰਹਿ ਬੀਚਾਰੁ ॥ sarai sareeat kareh beechaar |
ਬਿਨੁ ਬੂਝੇ ਕੈਸੇ ਪਾਵਹਿ ਪਾਰੁ ॥ bin boojhe kaise paaveh paar |
ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥ sidak kar sijadaa man kar makhasood |
ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥੧॥ jih dhir dekhaa tih dhir maujood |1|
ਮਃ ੩ ॥ mahalaa 3 |
ਗੁਰ ਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥ gur sabhaa ev na paaeeai naa nerrai naa door |
ਨਾਨਕ ਸਤਿਗੁਰੁ ਤਾਂ ਮਿਲੈ ਜਾ ਮਨੁ ਰਹੈ ਹਦੂਰਿ ॥੨॥ naanak satigur taan milai jaa man rahai hadoor |2|
ਪਉੜੀ ॥ paurree |
ਸਪਤ ਦੀਪ ਸਪਤ ਸਾਗਰਾ ਨਵ ਖੰਡ ਚਾਰਿ ਵੇਦ ਦਸ ਅਸਟ ਪੁਰਾਣਾ ॥ sapat deep sapat saagaraa nav khandd chaar ved das asatt puraanaa |
ਹਰਿ ਸਭਨਾ ਵਿਚਿ ਤੂੰ ਵਰਤਦਾ ਹਰਿ ਸਭਨਾ ਭਾਣਾ ॥ har sabhanaa vich toon varatadaa har sabhanaa bhaanaa |
ਸਭਿ ਤੁਝੈ ਧਿਆਵਹਿ ਜੀਅ ਜੰਤ ਹਰਿ ਸਾਰਗ ਪਾਣਾ ॥ sabh tujhai dhiaaveh jeea jant har saarag paanaa |
ਜੋ ਗੁਰਮੁਖਿ ਹਰਿ ਆਰਾਧਦੇ ਤਿਨ ਹਉ ਕੁਰਬਾਣਾ ॥ jo guramukh har aaraadhade tin hau kurabaanaa |
ਤੂੰ ਆਪੇ ਆਪਿ ਵਰਤਦਾ ਕਰਿ ਚੋਜ ਵਿਡਾਣਾ ॥੪॥ toon aape aap varatadaa kar choj viddaanaa |4|
ਸਲੋਕ ਮਃ ੩ ॥ salok mahalaa 3 |
ਕਲਉ ਮਸਾਜਨੀ ਕਿਆ ਸਦਾਈਐ ਹਿਰਦੈ ਹੀ ਲਿਖਿ ਲੇਹੁ ॥ klau masaajanee kiaa sadaaeeai hiradai hee likh lehu |
ਸਦਾ ਸਾਹਿਬ ਕੈ ਰੰਗਿ ਰਹੈ ਕਬਹੂੰ ਨ ਤੂਟਸਿ ਨੇਹੁ ॥ sadaa saahib kai rang rahai kabahoon na toottas nehu |
ਕਲਉ ਮਸਾਜਨੀ ਜਾਇਸੀ ਲਿਖਿਆ ਭੀ ਨਾਲੇ ਜਾਇ ॥ klau masaajanee jaaeisee likhiaa bhee naale jaae |
ਨਾਨਕ ਸਹ ਪ੍ਰੀਤਿ ਨ ਜਾਇਸੀ ਜੋ ਧੁਰਿ ਛੋਡੀ ਸਚੈ ਪਾਇ ॥੧॥ naanak seh preet na jaaeisee jo dhur chhoddee sachai paae |1|
ਮਃ ੩ ॥ mahalaa 3 |
ਨਦਰੀ ਆਵਦਾ ਨਾਲਿ ਨ ਚਲਈ ਵੇਖਹੁ ਕੋ ਵਿਉਪਾਇ ॥ nadaree aavadaa naal na chalee vekhahu ko viaupaae |
ਸਤਿਗੁਰਿ ਸਚੁ ਦ੍ਰਿੜਾਇਆ ਸਚਿ ਰਹਹੁ ਲਿਵ ਲਾਇ ॥ satigur sach drirraaeaa sach rahahu liv laae |
ਨਾਨਕ ਸਬਦੀ ਸਚੁ ਹੈ ਕਰਮੀ ਪਲੈ ਪਾਇ ॥੨॥ naanak sabadee sach hai karamee palai paae |2|
ਪਉੜੀ ॥ paurree |
ਹਰਿ ਅੰਦਰਿ ਬਾਹਰਿ ਇਕੁ ਤੂੰ ਤੂੰ ਜਾਣਹਿ ਭੇਤੁ ॥ har andar baahar ik toon toon jaaneh bhet |
ਜੋ ਕੀਚੈ ਸੋ ਹਰਿ ਜਾਣਦਾ ਮੇਰੇ ਮਨ ਹਰਿ ਚੇਤੁ ॥ jo keechai so har jaanadaa mere man har chet |
ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥ so ddarai ji paap kamaavadaa dharamee vigaset |
ਤੂੰ ਸਚਾ ਆਪਿ ਨਿਆਉ ਸਚੁ ਤਾ ਡਰੀਐ ਕੇਤੁ ॥ toon sachaa aap niaau sach taa ddareeai ket |
ਜਿਨਾ ਨਾਨਕ ਸਚੁ ਪਛਾਣਿਆ ਸੇ ਸਚਿ ਰਲੇਤੁ ॥੫॥ jinaa naanak sach pachhaaniaa se sach ralet |5|
ਸਲੋਕ ਮਃ ੩ ॥ salok mahalaa 3 |
ਕਲਮ ਜਲਉ ਸਣੁ ਮਸਵਾਣੀਐ ਕਾਗਦੁ ਭੀ ਜਲਿ ਜਾਉ ॥ kalam jlau san masavaaneeai kaagad bhee jal jaau |
ਲਿਖਣ ਵਾਲਾ ਜਲਿ ਬਲਉ ਜਿਨਿ ਲਿਖਿਆ ਦੂਜਾ ਭਾਉ ॥ likhan vaalaa jal blau jin likhiaa doojaa bhaau |
ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੧॥ naanak poorab likhiaa kamaavanaa avar na karanaa jaae |1|
ਮਃ ੩ ॥ mahalaa 3 |
ਹੋਰੁ ਕੂੜੁ ਪੜਣਾ ਕੂੜੁ ਬੋਲਣਾ ਮਾਇਆ ਨਾਲਿ ਪਿਆਰੁ ॥ hor koorr parranaa koorr bolanaa maaeaa naal piaar |
ਨਾਨਕ ਵਿਣੁ ਨਾਵੈ ਕੋ ਥਿਰੁ ਨਹੀ ਪੜਿ ਪੜਿ ਹੋਇ ਖੁਆਰੁ ॥੨॥ naanak vin naavai ko thir nahee parr parr hoe khuaar |2|
ਪਉੜੀ ॥ paurree |
ਹਰਿ ਕੀ ਵਡਿਆਈ ਵਡੀ ਹੈ ਹਰਿ ਕੀਰਤਨੁ ਹਰਿ ਕਾ ॥ har kee vaddiaaee vaddee hai har keeratan har kaa |
ਹਰਿ ਕੀ ਵਡਿਆਈ ਵਡੀ ਹੈ ਜਾ ਨਿਆਉ ਹੈ ਧਰਮ ਕਾ ॥ har kee vaddiaaee vaddee hai jaa niaau hai dharam kaa |
ਹਰਿ ਕੀ ਵਡਿਆਈ ਵਡੀ ਹੈ ਜਾ ਫਲੁ ਹੈ ਜੀਅ ਕਾ ॥ har kee vaddiaaee vaddee hai jaa fal hai jeea kaa |
ਹਰਿ ਕੀ ਵਡਿਆਈ ਵਡੀ ਹੈ ਜਾ ਨ ਸੁਣਈ ਕਹਿਆ ਚੁਗਲ ਕਾ ॥ har kee vaddiaaee vaddee hai jaa na sunee kahiaa chugal kaa |
ਹਰਿ ਕੀ ਵਡਿਆਈ ਵਡੀ ਹੈ ਅਪੁਛਿਆ ਦਾਨੁ ਦੇਵਕਾ ॥੬॥ har kee vaddiaaee vaddee hai apuchhiaa daan devakaa |6|
ਸਲੋਕ ਮਃ ੩ ॥ salok mahalaa 3 |
ਹਉ ਹਉ ਕਰਤੀ ਸਭ ਮੁਈ ਸੰਪਉ ਕਿਸੈ ਨ ਨਾਲਿ ॥ hau hau karatee sabh muee sanpau kisai na naal |
ਦੂਜੈ ਭਾਇ ਦੁਖੁ ਪਾਇਆ ਸਭ ਜੋਹੀ ਜਮਕਾਲਿ ॥ doojai bhaae dukh paaeaa sabh johee jamakaal |
Original Gurmukhi with romanized transliteration, via the GurbaniNow API. An English translation will be added once a cleared translation is available.