Sikhism
Ang-51 35
Text
ਨਾਨਕ ਗੁਰਮੁਖਿ ਉਬਰੇ ਸਾਚਾ ਨਾਮੁ ਸਮਾਲਿ ॥੧॥ naanak guramukh ubare saachaa naam samaal |1|
ਮਃ ੧ ॥ mahalaa 1 |
ਗਲਂੀ ਅਸੀ ਚੰਗੀਆ ਆਚਾਰੀ ਬੁਰੀਆਹ ॥ galanee asee changeea aachaaree bureeaah |
ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ manahu kusudhaa kaaleea baahar chittaveeaah |
ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥ reesaa karih tinaarreea jo seveh dar kharreeaah |
ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥ naal khasamai rateea maaneh sukh raleeaah |
ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥ hodai taan nitaaneea raheh nimaananeeaah |
ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥੨॥ naanak janam sakaarathaa je tin kai sang milaah |2|
ਪਉੜੀ ॥ paurree |
ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥ toon aape jal meenaa hai aape aape hee aap jaal |
ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ ॥ toon aape jaal vataaeidaa aape vich sebaal |
ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚਿ ਗੁਲਾਲੁ ॥ toon aape kamal alipat hai sai hathaa vich gulaal |
ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ ॥ toon aape mukat karaaeidaa ik nimakh gharree kar khiaal |
ਹਰਿ ਤੁਧਹੁ ਬਾਹਰਿ ਕਿਛੁ ਨਹੀ ਗੁਰਸਬਦੀ ਵੇਖਿ ਨਿਹਾਲੁ ॥੭॥ har tudhahu baahar kichh nahee gurasabadee vekh nihaal |7|
ਸਲੋਕ ਮਃ ੩ ॥ salok mahalaa 3 |
ਹੁਕਮੁ ਨ ਜਾਣੈ ਬਹੁਤਾ ਰੋਵੈ ॥ hukam na jaanai bahutaa rovai |
ਅੰਦਰਿ ਧੋਖਾ ਨੀਦ ਨ ਸੋਵੈ ॥ andar dhokhaa need na sovai |
ਜੇ ਧਨ ਖਸਮੈ ਚਲੈ ਰਜਾਈ ॥ je dhan khasamai chalai rajaaee |
ਦਰਿ ਘਰਿ ਸੋਭਾ ਮਹਲਿ ਬੁਲਾਈ ॥ dar ghar sobhaa mehal bulaaee |
ਨਾਨਕ ਕਰਮੀ ਇਹ ਮਤਿ ਪਾਈ ॥ naanak karamee ih mat paaee |
ਗੁਰ ਪਰਸਾਦੀ ਸਚਿ ਸਮਾਈ ॥੧॥ gur parasaadee sach samaaee |1|
ਮਃ ੩ ॥ mahalaa 3 |
ਮਨਮੁਖ ਨਾਮ ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥ manamukh naam vihooniaa rang kasunbhaa dekh na bhul |
ਇਸ ਕਾ ਰੰਗੁ ਦਿਨ ਥੋੜਿਆ ਛੋਛਾ ਇਸ ਦਾ ਮੁਲੁ ॥ eis kaa rang din thorriaa chhochhaa is daa mul |
ਦੂਜੈ ਲਗੇ ਪਚਿ ਮੁਏ ਮੂਰਖ ਅੰਧ ਗਵਾਰ ॥ doojai lage pach mue moorakh andh gavaar |
ਬਿਸਟਾ ਅੰਦਰਿ ਕੀਟ ਸੇ ਪਇ ਪਚਹਿ ਵਾਰੋ ਵਾਰ ॥ bisattaa andar keett se pe pacheh vaaro vaar |
ਨਾਨਕ ਨਾਮ ਰਤੇ ਸੇ ਰੰਗੁਲੇ ਗੁਰ ਕੈ ਸਹਜਿ ਸੁਭਾਇ ॥ naanak naam rate se rangule gur kai sehaj subhaae |
ਭਗਤੀ ਰੰਗੁ ਨ ਉਤਰੈ ਸਹਜੇ ਰਹੈ ਸਮਾਇ ॥੨॥ bhagatee rang na utarai sahaje rahai samaae |2|
ਪਉੜੀ ॥ paurree |
ਸਿਸਟਿ ਉਪਾਈ ਸਭ ਤੁਧੁ ਆਪੇ ਰਿਜਕੁ ਸੰਬਾਹਿਆ ॥ sisatt upaaee sabh tudh aape rijak sanbaahiaa |
ਇਕਿ ਵਲੁ ਛਲੁ ਕਰਿ ਕੈ ਖਾਵਦੇ ਮੁਹਹੁ ਕੂੜੁ ਕੁਸਤੁ ਤਿਨੀ ਢਾਹਿਆ ॥ eik val chhal kar kai khaavade muhahu koorr kusat tinee dtaahiaa |
ਤੁਧੁ ਆਪੇ ਭਾਵੈ ਸੋ ਕਰਹਿ ਤੁਧੁ ਓਤੈ ਕੰਮਿ ਓਇ ਲਾਇਆ ॥ tudh aape bhaavai so kareh tudh otai kam oe laaeaa |
ਇਕਨਾ ਸਚੁ ਬੁਝਾਇਓਨੁ ਤਿਨਾ ਅਤੁਟ ਭੰਡਾਰ ਦੇਵਾਇਆ ॥ eikanaa sach bujhaaeon tinaa atutt bhanddaar devaaeaa |
ਹਰਿ ਚੇਤਿ ਖਾਹਿ ਤਿਨਾ ਸਫਲੁ ਹੈ ਅਚੇਤਾ ਹਥ ਤਡਾਇਆ ॥੮॥ har chet khaeh tinaa safal hai achetaa hath taddaaeaa |8|
ਸਲੋਕ ਮਃ ੩ ॥ salok mahalaa 3 |
ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ ॥ parr parr panddit bed vakhaaneh maaeaa moh suaae |
ਦੂਜੈ ਭਾਇ ਹਰਿ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ doojai bhaae har naam visaariaa man moorakh milai sajaae |
ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ ਚੇਤੈ ਜੋ ਦੇਂਦਾ ਰਿਜਕੁ ਸੰਬਾਹਿ ॥ jin jeeo pindd ditaa tis kabahoon na chetai jo dendaa rijak sanbaeh |
ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵੈ ਜਾਇ ॥ jam kaa faahaa galahu na katteeai fir fir aavai jaae |
ਮਨਮੁਖਿ ਕਿਛੂ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ ॥ manamukh kichhoo na soojhai andhule poorab likhiaa kamaae |
ਪੂਰੈ ਭਾਗਿ ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ ਆਇ ॥ poorai bhaag satigur milai sukhadaataa naam vasai man aae |
ਸੁਖੁ ਮਾਣਹਿ ਸੁਖੁ ਪੈਨਣਾ ਸੁਖੇ ਸੁਖਿ ਵਿਹਾਇ ॥ sukh maaneh sukh painanaa sukhe sukh vihaae |
ਨਾਨਕ ਸੋ ਨਾਉ ਮਨਹੁ ਨ ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ ॥੧॥ naanak so naau manahu na visaareeai jit dar sachai sobhaa paae |1|
ਮਃ ੩ ॥ mahalaa 3 |
ਸਤਿਗੁਰੁ ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ ॥ satigur sev sukh paaeaa sach naam gunataas |
Original Gurmukhi with romanized transliteration, via the GurbaniNow API. An English translation will be added once a cleared translation is available.