U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-51 38

Text

1

ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ ॥ satigur seve aapanaa so sir lekhai laae |

2

ਵਿਚਹੁ ਆਪੁ ਗਵਾਇ ਕੈ ਰਹਨਿ ਸਚਿ ਲਿਵ ਲਾਇ ॥ vichahu aap gavaae kai rehan sach liv laae |

3

ਸਤਿਗੁਰੁ ਜਿਨੀ ਨ ਸੇਵਿਓ ਤਿਨਾ ਬਿਰਥਾ ਜਨਮੁ ਗਵਾਇ ॥ satigur jinee na sevio tinaa birathaa janam gavaae |

4

ਨਾਨਕ ਜੋ ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ ॥੧॥ naanak jo tis bhaavai so kare kahanaa kichhoo na jaae |1|

5

ਮਃ ੩ ॥ mahalaa 3 |

6

ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥ man vekaaree verriaa vekaaraa karam kamaae |

7

ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥ doojai bhaae agiaanee poojade daragah milai sajaae |

8

ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥ aatam deo poojeeai bin satigur boojh na paae |

9

ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ ਕਰਮੀ ਪਲੈ ਪਾਇ ॥ jap tap sanjam bhaanaa satiguroo kaa karamee palai paae |

10

ਨਾਨਕ ਸੇਵਾ ਸੁਰਤਿ ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ ॥੨॥ naanak sevaa surat kamaavanee jo har bhaavai so thaae paae |2|

11

ਪਉੜੀ ॥ paurree |

12

ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥ har har naam japahu man mere jit sadaa sukh hovai din raatee |

13

ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ ਸਭਿ ਕਿਲਵਿਖ ਪਾਪ ਲਹਾਤੀ ॥ har har naam japahu man mere jit simarat sabh kilavikh paap lahaatee |

14

ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਤੀ ॥ har har naam japahu man mere jit daalad dukh bhukh sabh leh jaatee |

15

ਹਰਿ ਹਰਿ ਨਾਮੁ ਜਪਹੁ ਮਨ ਮੇਰੇ ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥ har har naam japahu man mere mukh guramukh preet lagaatee |

16

ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ ਤਿਤੁ ਮੁਖਿ ਨਾਮੁ ਜਪਾਤੀ ॥੧੩॥ jit mukh bhaag likhiaa dhur saachai har tith mukh naam japaatee |13|

17

ਸਲੋਕ ਮਃ ੩ ॥ salok mahalaa 3 |

18

ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ satigur jinee na sevio sabad na keeto veechaar |

19

ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥ antar giaan na aaeo miratak hai sansaar |

20

ਲਖ ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ ਖੁਆਰੁ ॥ lakh chauraaseeh fer peaa mar jamai hoe khuaar |

21

ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ ਆਪਿ ਕਰਾਏ ਸੋਇ ॥ satigur kee sevaa so kare jis no aap karaae soe |

22

ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਕਰਮਿ ਪਰਾਪਤਿ ਹੋਇ ॥ satigur vich naam nidhaan hai karam paraapat hoe |

23

ਸਚਿ ਰਤੇ ਗੁਰਸਬਦ ਸਿਉ ਤਿਨ ਸਚੀ ਸਦਾ ਲਿਵ ਹੋਇ ॥ sach rate gurasabad siau tin sachee sadaa liv hoe |

24

ਨਾਨਕ ਜਿਸ ਨੋ ਮੇਲੇ ਨ ਵਿਛੁੜੈ ਸਹਜਿ ਸਮਾਵੈ ਸੋਇ ॥੧॥ naanak jis no mele na vichhurrai sehaj samaavai soe |1|

25

ਮਃ ੩ ॥ mahalaa 3 |

26

ਸੋ ਭਗਉਤੀ ਜੋੁ ਭਗਵੰਤੈ ਜਾਣੈ ॥ so bhgautee juo bhagavantai jaanai |

27

ਗੁਰ ਪਰਸਾਦੀ ਆਪੁ ਪਛਾਣੈ ॥ gur parasaadee aap pachhaanai |

28

ਧਾਵਤੁ ਰਾਖੈ ਇਕਤੁ ਘਰਿ ਆਣੈ ॥ dhaavat raakhai ikat ghar aanai |

29

ਜੀਵਤੁ ਮਰੈ ਹਰਿ ਨਾਮੁ ਵਖਾਣੈ ॥ jeevat marai har naam vakhaanai |

30

ਐਸਾ ਭਗਉਤੀ ਉਤਮੁ ਹੋਇ ॥ aisaa bhgautee utam hoe |

31

ਨਾਨਕ ਸਚਿ ਸਮਾਵੈ ਸੋਇ ॥੨॥ naanak sach samaavai soe |2|

32

ਮਃ ੩ ॥ mahalaa 3 |

33

ਅੰਤਰਿ ਕਪਟੁ ਭਗਉਤੀ ਕਹਾਏ ॥ antar kapatt bhgautee kahaae |

34

ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥ paakhandd paarabraham kade na paae |

35

ਪਰ ਨਿੰਦਾ ਕਰੇ ਅੰਤਰਿ ਮਲੁ ਲਾਏ ॥ par nindaa kare antar mal laae |

36

ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ ॥ baahar mal dhovai man kee jootth na jaae |

37

ਸਤਸੰਗਤਿ ਸਿਉ ਬਾਦੁ ਰਚਾਏ ॥ satasangat siau baad rachaae |

38

ਅਨਦਿਨੁ ਦੁਖੀਆ ਦੂਜੈ ਭਾਇ ਰਚਾਏ ॥ anadin dukheea doojai bhaae rachaae |

39

ਹਰਿ ਨਾਮੁ ਨ ਚੇਤੈ ਬਹੁ ਕਰਮ ਕਮਾਏ ॥ har naam na chetai bahu karam kamaae |

40

ਪੂਰਬ ਲਿਖਿਆ ਸੁ ਮੇਟਣਾ ਨ ਜਾਏ ॥ poorab likhiaa su mettanaa na jaae |

41

ਨਾਨਕ ਬਿਨੁ ਸਤਿਗੁਰ ਸੇਵੇ ਮੋਖੁ ਨ ਪਾਏ ॥੩॥ naanak bin satigur seve mokh na paae |3|

42

ਪਉੜੀ ॥ paurree |

43

ਸਤਿਗੁਰੁ ਜਿਨੀ ਧਿਆਇਆ ਸੇ ਕੜਿ ਨ ਸਵਾਹੀ ॥ satigur jinee dhiaaeaa se karr na savaahee |

44

ਸਤਿਗੁਰੁ ਜਿਨੀ ਧਿਆਇਆ ਸੇ ਤ੍ਰਿਪਤਿ ਅਘਾਹੀ ॥ satigur jinee dhiaaeaa se tripat aghaahee |

45

ਸਤਿਗੁਰੁ ਜਿਨੀ ਧਿਆਇਆ ਤਿਨ ਜਮ ਡਰੁ ਨਾਹੀ ॥ satigur jinee dhiaaeaa tin jam ddar naahee |

Original Gurmukhi with romanized transliteration, via the GurbaniNow API. An English translation will be added once a cleared translation is available.