Sikhism
Ang-51 39
Text
ਜਿਨ ਕਉ ਹੋਆ ਕ੍ਰਿਪਾਲੁ ਹਰਿ ਸੇ ਸਤਿਗੁਰ ਪੈਰੀ ਪਾਹੀ ॥ jin kau hoaa kripaal har se satigur pairee paahee |
ਤਿਨ ਐਥੈ ਓਥੈ ਮੁਖ ਉਜਲੇ ਹਰਿ ਦਰਗਹ ਪੈਧੇ ਜਾਹੀ ॥੧੪॥ tin aithai othai mukh ujale har daragah paidhe jaahee |14|
ਸਲੋਕ ਮਃ ੨ ॥ salok mahalaa 2 |
ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥ jo sir saanee naa nivai so sir deejai ddaar |
ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥੧॥ naanak jis pinjar meh birahaa nahee so pinjar lai jaar |1|
ਮਃ ੫ ॥ mahalaa 5 |
ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥ mundtahu bhulee naanakaa fir fir janam mueeaas |
ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ ॥੨॥ kasatooree kai bholarrai gande ddunm peeaas |2|
ਪਉੜੀ ॥ paurree |
ਸੋ ਐਸਾ ਹਰਿ ਨਾਮੁ ਧਿਆਈਐ ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ ॥ so aisaa har naam dhiaaeeai man mere jo sabhanaa upar hukam chalaae |
ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ ਛਡਾਏ ॥ so aisaa har naam japeeai man mere jo antee aausar le chhaddaae |
ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ ॥ so aisaa har naam japeeai man mere ju man kee trisanaa sabh bhukh gavaae |
ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ ਨਿੰਦਕ ਦੁਸਟ ਸਭਿ ਪੈਰੀ ਪਾਏ ॥ so guramukh naam japiaa vaddabhaagee tin nindak dusatt sabh pairee paae |
ਨਾਨਕ ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ ਅਗੈ ਆਣਿ ਨਿਵਾਏ ॥੧੫॥ naanak naam araadh sabhanaa te vaddaa sabh naavai agai aan nivaae |15|
ਸਲੋਕ ਮਃ ੩ ॥ salok mahalaa 3 |
ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥ ves kare kuroop kulakhanee man khottai koorriaar |
ਪਿਰ ਕੈ ਭਾਣੈ ਨਾ ਚਲੈ ਹੁਕਮੁ ਕਰੇ ਗਾਵਾਰਿ ॥ pir kai bhaanai naa chalai hukam kare gaavaar |
ਗੁਰ ਕੈ ਭਾਣੈ ਜੋ ਚਲੈ ਸਭਿ ਦੁਖ ਨਿਵਾਰਣਹਾਰਿ ॥ gur kai bhaanai jo chalai sabh dukh nivaaranahaar |
ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥ likhiaa mett na sakeeai jo dhur likhiaa karataar |
ਮਨੁ ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥ man tan saupe kant kau sabade dhare piaar |
ਬਿਨੁ ਨਾਵੈ ਕਿਨੈ ਨ ਪਾਇਆ ਦੇਖਹੁ ਰਿਦੈ ਬੀਚਾਰਿ ॥ bin naavai kinai na paaeaa dekhahu ridai beechaar |
ਨਾਨਕ ਸਾ ਸੁਆਲਿਓ ਸੁਲਖਣੀ ਜਿ ਰਾਵੀ ਸਿਰਜਨਹਾਰਿ ॥੧॥ naanak saa suaalio sulakhanee ji raavee sirajanahaar |1|
ਮਃ ੩ ॥ mahalaa 3 |
ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥ maaeaa mohu gubaar hai tis daa na disai uravaar na paar |
ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥ manamukh agiaanee mahaa dukh paaeide ddube har naam visaar |
ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥ bhalake utth bahu karam kamaaveh doojai bhaae piaar |
ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥ satigur seveh aapanaa bhaujal utare paar |
ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥੨॥ naanak guramukh sach samaaveh sach naam ur dhaar |2|
ਪਉੜੀ ॥ paurree |
ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥ har jal thal maheeal bharapoor doojaa naeh koe |
ਹਰਿ ਆਪਿ ਬਹਿ ਕਰੇ ਨਿਆਉ ਕੂੜਿਆਰ ਸਭ ਮਾਰਿ ਕਢੋਇ ॥ har aap beh kare niaau koorriaar sabh maar kadtoe |
ਸਚਿਆਰਾ ਦੇਇ ਵਡਿਆਈ ਹਰਿ ਧਰਮ ਨਿਆਉ ਕੀਓਇ ॥ sachiaaraa dee vaddiaaee har dharam niaau keeoe |
ਸਭ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥ sabh har kee karahu usatat jin gareeb anaath raakh leeoe |
ਜੈਕਾਰੁ ਕੀਓ ਧਰਮੀਆ ਕਾ ਪਾਪੀ ਕਉ ਡੰਡੁ ਦੀਓਇ ॥੧੬॥ jaikaar keeo dharameea kaa paapee kau ddandd deeoe |16|
ਸਲੋਕ ਮਃ ੩ ॥ salok mahalaa 3 |
ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥ manamukh mailee kaamanee kulakhanee kunaar |
ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ ॥ pir chhoddiaa ghar aapanaa par purakhai naal piaar |
ਤ੍ਰਿਸਨਾ ਕਦੇ ਨ ਚੁਕਈ ਜਲਦੀ ਕਰੇ ਪੂਕਾਰ ॥ trisanaa kade na chukee jaladee kare pookaar |
ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥੧॥ naanak bin naavai kuroop kusohanee parahar chhoddee bhataar |1|
Original Gurmukhi with romanized transliteration, via the GurbaniNow API. An English translation will be added once a cleared translation is available.