Sikhism
Ang-51 4
Text
ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥ ganat ganaavan aaeea soohaa ves vikaar |
ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥੧॥ paakhandd prem na paaeeai khottaa paaj khuaar |1|
ਹਰਿ ਜੀਉ ਇਉ ਪਿਰੁ ਰਾਵੈ ਨਾਰਿ ॥ har jeeo iau pir raavai naar |
ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ ॥ tudh bhaavan sohaaganee apanee kirapaa laihi savaar |1| rahaau |
ਗੁਰਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ ॥ gurasabadee seegaareea tan man pir kai paas |
ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ ॥ due kar jorr kharree takai sach kahai aradaas |
ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥੨॥ laal ratee sach bhai vasee bhaae ratee rang raas |2|
ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ ॥ pria kee cheree kaandteeai laalee maanai naau |
ਸਾਚੀ ਪ੍ਰੀਤਿ ਨ ਤੁਟਈ ਸਾਚੇ ਮੇਲਿ ਮਿਲਾਉ ॥ saachee preet na tuttee saache mel milaau |
ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥੩॥ sabad ratee man vedhiaa hau sad balihaarai jaau |3|
ਸਾ ਧਨ ਰੰਡ ਨ ਬੈਸਈ ਜੇ ਸਤਿਗੁਰ ਮਾਹਿ ਸਮਾਇ ॥ saa dhan randd na baisee je satigur maeh samaae |
ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਨ ਜਾਇ ॥ pir reesaaloo nautano saachau marai na jaae |
ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥੪॥ nit ravai sohaaganee saachee nadar rajaae |4|
ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥ saach dharree dhan maaddeeai kaaparr prem seegaar |
ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥ chandan cheet vasaaeaa mandar dasavaa duaar |
ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥੫॥ deepak sabad vigaasiaa raam naam ur haar |5|
ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ ॥ naaree andar sohanee masatak manee piaar |
ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ ॥ sobhaa surat suhaavanee saachai prem apaar |
ਬਿਨੁ ਪਿਰ ਪੁਰਖੁ ਨ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥੬॥ bin pir purakh na jaanee saache gur kai het piaar |6|
ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ ॥ nis andhiaaree sutee kiau pir bin rain vihaae |
ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥ ank jlau tan jaaleeo man dhan jal bal jaae |
ਜਾ ਧਨ ਕੰਤਿ ਨ ਰਾਵੀਆ ਤਾ ਬਿਰਥਾ ਜੋਬਨੁ ਜਾਇ ॥੭॥ jaa dhan kant na raaveea taa birathaa joban jaae |7|
ਸੇਜੈ ਕੰਤ ਮਹੇਲੜੀ ਸੂਤੀ ਬੂਝ ਨ ਪਾਇ ॥ sejai kant mahelarree sootee boojh na paae |
ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ ॥ hau sutee pir jaaganaa kis kau poochhau jaae |
ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥੮॥੨॥ satigur melee bhai vasee naanak prem sakhaae |8|2|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥ aape gun aape kathai aape sun veechaar |
ਆਪੇ ਰਤਨੁ ਪਰਖਿ ਤੂੰ ਆਪੇ ਮੋਲੁ ਅਪਾਰੁ ॥ aape ratan parakh toon aape mol apaar |
ਸਾਚਉ ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥੧॥ saachau maan mehat toon aape devanahaar |1|
ਹਰਿ ਜੀਉ ਤੂੰ ਕਰਤਾ ਕਰਤਾਰੁ ॥ har jeeo toon karataa karataar |
ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ ॥੧॥ ਰਹਾਉ ॥ jiau bhaavai tiau raakh toon har naam milai aachaar |1| rahaau |
ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠ ॥ aape heeraa niramalaa aape rang majeetth |
ਆਪੇ ਮੋਤੀ ਊਜਲੋ ਆਪੇ ਭਗਤ ਬਸੀਠੁ ॥ aape motee aoojalo aape bhagat baseetth |
ਗੁਰ ਕੈ ਸਬਦਿ ਸਲਾਹਣਾ ਘਟਿ ਘਟਿ ਡੀਠੁ ਅਡੀਠੁ ॥੨॥ gur kai sabad salaahanaa ghatt ghatt ddeetth addeetth |2|
ਆਪੇ ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥ aape saagar bohithaa aape paar apaar |
ਸਾਚੀ ਵਾਟ ਸੁਜਾਣੁ ਤੂੰ ਸਬਦਿ ਲਘਾਵਣਹਾਰੁ ॥ saachee vaatt sujaan toon sabad laghaavanahaar |
ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ ॥੩॥ niddariaa ddar jaaneeai baajh guroo gubaar |3|
ਅਸਥਿਰੁ ਕਰਤਾ ਦੇਖੀਐ ਹੋਰੁ ਕੇਤੀ ਆਵੈ ਜਾਇ ॥ asathir karataa dekheeai hor ketee aavai jaae |
ਆਪੇ ਨਿਰਮਲੁ ਏਕੁ ਤੂੰ ਹੋਰ ਬੰਧੀ ਧੰਧੈ ਪਾਇ ॥ aape niramal ek toon hor bandhee dhandhai paae |
ਗੁਰਿ ਰਾਖੇ ਸੇ ਉਬਰੇ ਸਾਚੇ ਸਿਉ ਲਿਵ ਲਾਇ ॥੪॥ gur raakhe se ubare saache siau liv laae |4|
Original Gurmukhi with romanized transliteration, via the GurbaniNow API. An English translation will be added once a cleared translation is available.