Sikhism
Ang-51 40
Text
ਮਃ ੩ ॥ mahalaa 3 |
ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ ॥ sabad ratee sohaaganee satigur kai bhaae piaar |
ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥ sadaa raave pir aapanaa sachai prem piaar |
ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ ॥ at suaaliau sundaree sobhaavantee naar |
ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ ॥੨॥ naanak naam sohaaganee melee melanahaar |2|
ਪਉੜੀ ॥ paurree |
ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥ har teree sabh kareh usatat jin faathe kaadtiaa |
ਹਰਿ ਤੁਧਨੋ ਕਰਹਿ ਸਭ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥ har tudhano kareh sabh namasakaar jin paapai te raakhiaa |
ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ ॥ har nimaaniaa toon maan har ddaadtee hoon toon ddaadtiaa |
ਹਰਿ ਅਹੰਕਾਰੀਆ ਮਾਰਿ ਨਿਵਾਏ ਮਨਮੁਖ ਮੂੜ ਸਾਧਿਆ ॥ har ahankaareea maar nivaae manamukh moorr saadhiaa |
ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ ॥੧੭॥ har bhagataa dee vaddiaaee gareeb anaathiaa |17|
ਸਲੋਕ ਮਃ ੩ ॥ salok mahalaa 3 |
ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥ satigur kai bhaanai jo chalai tis vaddiaaee vaddee hoe |
ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ ॥ har kaa naam utam man vasai mett na sakai koe |
ਕਿਰਪਾ ਕਰੇ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ ॥ kirapaa kare jis aapanee tis karam paraapat hoe |
ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥੧॥ naanak kaaran karate vas hai guramukh boojhai koe |1|
ਮਃ ੩ ॥ mahalaa 3 |
ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ ॥ naanak har naam jinee aaraadhiaa anadin har liv taar |
ਮਾਇਆ ਬੰਦੀ ਖਸਮ ਕੀ ਤਿਨ ਅਗੈ ਕਮਾਵੈ ਕਾਰ ॥ maaeaa bandee khasam kee tin agai kamaavai kaar |
ਪੂਰੈ ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰ ॥ poorai pooraa kar chhoddiaa hukam savaaranahaar |
ਗੁਰ ਪਰਸਾਦੀ ਜਿਨਿ ਬੁਝਿਆ ਤਿਨਿ ਪਾਇਆ ਮੋਖ ਦੁਆਰੁ ॥ gur parasaadee jin bujhiaa tin paaeaa mokh duaar |
ਮਨਮੁਖ ਹੁਕਮੁ ਨ ਜਾਣਨੀ ਤਿਨ ਮਾਰੇ ਜਮ ਜੰਦਾਰੁ ॥ manamukh hukam na jaananee tin maare jam jandaar |
ਗੁਰਮੁਖਿ ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ ਸੰਸਾਰੁ ॥ guramukh jinee araadhiaa tinee tariaa bhaujal sansaar |
ਸਭਿ ਅਉਗਣ ਗੁਣੀ ਮਿਟਾਇਆ ਗੁਰੁ ਆਪੇ ਬਖਸਣਹਾਰੁ ॥੨॥ sabh aaugan gunee mittaaeaa gur aape bakhasanahaar |2|
ਪਉੜੀ ॥ paurree |
ਹਰਿ ਕੀ ਭਗਤਾ ਪਰਤੀਤਿ ਹਰਿ ਸਭ ਕਿਛੁ ਜਾਣਦਾ ॥ har kee bhagataa parateet har sabh kichh jaanadaa |
ਹਰਿ ਜੇਵਡੁ ਨਾਹੀ ਕੋਈ ਜਾਣੁ ਹਰਿ ਧਰਮੁ ਬੀਚਾਰਦਾ ॥ har jevadd naahee koee jaan har dharam beechaaradaa |
ਕਾੜਾ ਅੰਦੇਸਾ ਕਿਉ ਕੀਜੈ ਜਾ ਨਾਹੀ ਅਧਰਮਿ ਮਾਰਦਾ ॥ kaarraa andesaa kiau keejai jaa naahee adharam maaradaa |
ਸਚਾ ਸਾਹਿਬੁ ਸਚੁ ਨਿਆਉ ਪਾਪੀ ਨਰੁ ਹਾਰਦਾ ॥ sachaa saahib sach niaau paapee nar haaradaa |
ਸਾਲਾਹਿਹੁ ਭਗਤਹੁ ਕਰ ਜੋੜਿ ਹਰਿ ਭਗਤ ਜਨ ਤਾਰਦਾ ॥੧੮॥ saalaahihu bhagatahu kar jorr har bhagat jan taaradaa |18|
ਸਲੋਕ ਮਃ ੩ ॥ salok mahalaa 3 |
ਆਪਣੇ ਪ੍ਰੀਤਮ ਮਿਲਿ ਰਹਾ ਅੰਤਰਿ ਰਖਾ ਉਰਿ ਧਾਰਿ ॥ aapane preetam mil rahaa antar rakhaa ur dhaar |
ਸਾਲਾਹੀ ਸੋ ਪ੍ਰਭ ਸਦਾ ਸਦਾ ਗੁਰ ਕੈ ਹੇਤਿ ਪਿਆਰਿ ॥ saalaahee so prabh sadaa sadaa gur kai het piaar |
ਨਾਨਕ ਜਿਸੁ ਨਦਰਿ ਕਰੇ ਤਿਸੁ ਮੇਲਿ ਲਏ ਸਾਈ ਸੁਹਾਗਣਿ ਨਾਰਿ ॥੧॥ naanak jis nadar kare tis mel le saaee suhaagan naar |1|
ਮਃ ੩ ॥ mahalaa 3 |
ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥ gur sevaa te har paaeeai jaa kau nadar karee |
ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ ॥ maanas te devate bhe dhiaaeaa naam hare |
ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ ॥ haumai maar milaaeian gur kai sabad tare |
ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ ॥੨॥ naanak sehaj samaaeian har aapanee kripaa kare |2|
ਪਉੜੀ ॥ paurree |
ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ ॥ har aapanee bhagat karaae vaddiaaee vekhaaleean |
ਆਪਣੀ ਆਪਿ ਕਰੇ ਪਰਤੀਤਿ ਆਪੇ ਸੇਵ ਘਾਲੀਅਨੁ ॥ aapanee aap kare parateet aape sev ghaaleean |
Original Gurmukhi with romanized transliteration, via the GurbaniNow API. An English translation will be added once a cleared translation is available.