Sikhism
Ang-51 44
Text
ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪ ॥ raag maajh chaupade ghar 1 mahalaa 4 |
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥ har har naam mai har man bhaaeaa |
ਵਡਭਾਗੀ ਹਰਿ ਨਾਮੁ ਧਿਆਇਆ ॥ vaddabhaagee har naam dhiaaeaa |
ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥ gur poorai har naam sidh paaee ko viralaa guramat chalai jeeo |1|
ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥ mai har har kharach leaa ban palai |
ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥ meraa praan sakhaaee sadaa naal chalai |
ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥ gur poorai har naam dirraaeaa har nihachal har dhan palai jeeo |2|
ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥ har har sajan meraa preetam raaeaa |
ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥ koee aan milaavai mere praan jeevaaeaa |
ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ hau reh na sakaa bin dekhe preetamaa mai neer vahe veh chalai jeeo |3|
ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥ satigur mitru meraa baal sakhaaee |
ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥ hau reh na sakaa bin dekhe meree maaee |
ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥ har jeeo kripaa karahu gur melahu jan naanak har dhan palai jeeo |4|1|
ਮਾਝ ਮਹਲਾ ੪ ॥ maajh mahalaa 4 |
ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥ madhusoodan mere man tan praanaa |
ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥ hau har bin doojaa avar na jaanaa |
ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥ koee sajan sant milai vaddabhaagee mai har prabh piaaraa dasai jeeo |1|
ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥ hau man tan khojee bhaal bhaalaaee |
ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥ kiau piaaraa preetam milai meree maaee |
ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥੨॥ mil satasangat khoj dasaaee vich sangat har prabh vasai jeeo |2|
ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥ meraa piaaraa preetam satigur rakhavaalaa |
ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥ ham baarik deen karahu pratipaalaa |
ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥੩॥ meraa maat pitaa gur satigur pooraa gur jal mil kamal vigasai jeeo |3|
ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥ mai bin gur dekhe need na aavai |
ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥ mere man tan vedan gur birahu lagaavai |
ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥ har har deaa karahu gur melahu jan naanak gur mil rahasai jeeo |4|2|
Original Gurmukhi with romanized transliteration, via the GurbaniNow API. An English translation will be added once a cleared translation is available.