Sikhism
Ang-51 49
Text
ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥ jee samaalee taa sabh dukh lathaa |
ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥੨॥ chintaa rog gee hau peerraa aap kare pratipaalaa jeeo |2|
ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥ baarik vaangee hau sabh kichh mangaa |
ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥ dede tott naahee prabh rangaa |
ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥੩॥ pairee pai pai bahut manaaee deen deaal gopaalaa jeeo |3|
ਹਉ ਬਲਿਹਾਰੀ ਸਤਿਗੁਰ ਪੂਰੇ ॥ hau balihaaree satigur poore |
ਜਿਨਿ ਬੰਧਨ ਕਾਟੇ ਸਗਲੇ ਮੇਰੇ ॥ jin bandhan kaatte sagale mere |
ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥ hiradai naam de niramal kee naanak rang rasaalaa jeeo |4|8|15|
ਮਾਝ ਮਹਲਾ ੫ ॥ maajh mahalaa 5 |
ਲਾਲ ਗੋਪਾਲ ਦਇਆਲ ਰੰਗੀਲੇ ॥ laal gopaal deaal rangeele |
ਗਹਿਰ ਗੰਭੀਰ ਬੇਅੰਤ ਗੋਵਿੰਦੇ ॥ gahir ganbheer beant govinde |
ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥ aooch athaah beant suaamee simar simar hau jeevaan jeeo |1|
ਦੁਖ ਭੰਜਨ ਨਿਧਾਨ ਅਮੋਲੇ ॥ dukh bhanjan nidhaan amole |
ਨਿਰਭਉ ਨਿਰਵੈਰ ਅਥਾਹ ਅਤੋਲੇ ॥ nirbhau niravair athaah atole |
ਅਕਾਲ ਮੂਰਤਿ ਅਜੂਨੀ ਸੰਭੌ ਮਨ ਸਿਮਰਤ ਠੰਢਾ ਥੀਵਾਂ ਜੀਉ ॥੨॥ akaal moorat ajoonee sanbhau man simarat tthandtaa theevaan jeeo |2|
ਸਦਾ ਸੰਗੀ ਹਰਿ ਰੰਗ ਗੋਪਾਲਾ ॥ sadaa sangee har rang gopaalaa |
ਊਚ ਨੀਚ ਕਰੇ ਪ੍ਰਤਿਪਾਲਾ ॥ aooch neech kare pratipaalaa |
ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥੩॥ naam rasaaein man tripataaein guramukh amrit peevaan jeeo |3|
ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥ dukh sukh piaare tudh dhiaaee |
ਏਹ ਸੁਮਤਿ ਗੁਰੂ ਤੇ ਪਾਈ ॥ eeh sumat guroo te paaee |
ਨਾਨਕ ਕੀ ਧਰ ਤੂੰਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥੪॥੯॥੧੬॥ naanak kee dhar toonhai tthaakur har rang paar pareevaan jeeo |4|9|16|
ਮਾਝ ਮਹਲਾ ੫ ॥ maajh mahalaa 5 |
ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ॥ dhan su velaa jit mai satigur miliaa |
ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ ॥ safal darasan netr pekhat tariaa |
ਧੰਨੁ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥੧॥ dhan moorat chase pal gharreea dhan su oe sanjogaa jeeo |1|
ਉਦਮੁ ਕਰਤ ਮਨੁ ਨਿਰਮਲੁ ਹੋਆ ॥ audam karat man niramal hoaa |
ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥ har maarag chalat bhram sagalaa khoeaa |
ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥੨॥ naam nidhaan satiguroo sunaaeaa mitt ge sagale rogaa jeeo |2|
ਅੰਤਰਿ ਬਾਹਰਿ ਤੇਰੀ ਬਾਣੀ ॥ antar baahar teree baanee |
ਤੁਧੁ ਆਪਿ ਕਥੀ ਤੈ ਆਪਿ ਵਖਾਣੀ ॥ tudh aap kathee tai aap vakhaanee |
ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਨ ਕੋਈ ਹੋਇਗਾ ਜੀਉ ॥੩॥ gur kahiaa sabh eko eko avar na koee hoeigaa jeeo |3|
ਅੰਮ੍ਰਿਤ ਰਸੁ ਹਰਿ ਗੁਰ ਤੇ ਪੀਆ ॥ amrit ras har gur te peea |
ਹਰਿ ਪੈਨਣੁ ਨਾਮੁ ਭੋਜਨੁ ਥੀਆ ॥ har painan naam bhojan theea |
ਨਾਮਿ ਰੰਗ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥੪॥੧੦॥੧੭॥ naam rang naam choj tamaase naau naanak keene bhogaa jeeo |4|10|17|
ਮਾਝ ਮਹਲਾ ੫ ॥ maajh mahalaa 5 |
ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥ sagal santan peh vasat ik maangau |
ਕਰਉ ਬਿਨੰਤੀ ਮਾਨੁ ਤਿਆਗਉ ॥ krau binantee maan tiaagau |
ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥੧॥ vaar vaar jaaee lakh vareea dehu santan kee dhooraa jeeo |1|
ਤੁਮ ਦਾਤੇ ਤੁਮ ਪੁਰਖ ਬਿਧਾਤੇ ॥ tum daate tum purakh bidhaate |
ਤੁਮ ਸਮਰਥ ਸਦਾ ਸੁਖਦਾਤੇ ॥ tum samarath sadaa sukhadaate |
ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥ sabh ko tum hee te varasaavai aausar karahu hamaaraa pooraa jeeo |2|
ਦਰਸਨਿ ਤੇਰੈ ਭਵਨ ਪੁਨੀਤਾ ॥ darasan terai bhavan puneetaa |
ਆਤਮ ਗੜੁ ਬਿਖਮੁ ਤਿਨਾ ਹੀ ਜੀਤਾ ॥ aatam garr bikham tinaa hee jeetaa |
ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥੩॥ tum daate tum purakh bidhaate tudh jevadd avar na sooraa jeeo |3|
Original Gurmukhi with romanized transliteration, via the GurbaniNow API. An English translation will be added once a cleared translation is available.