Sikhism
Ang-51 5
Text
ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥ har jeeo sabad pachhaaneeai saach rate gur vaak |
ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥ tit tan mail na lagee sach ghar jis otaak |
ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥੫॥ nadar kare sach paaeeai bin naavai kiaa saak |5|
ਜਿਨੀ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥ jinee sach pachhaaniaa se sukhee jug chaar |
ਹਉਮੈ ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥ haumai trisanaa maar kai sach rakhiaa ur dhaar |
ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥੬॥ jag meh laahaa ek naam paaeeai gur veechaar |6|
ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥ saachau vakhar laadeeai laabh sadaa sach raas |
ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥ saachee daragah baisee bhagat sachee aradaas |
ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥੭॥ pat siau lekhaa nibarrai raam naam paragaas |7|
ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥ aoochaa aoochau aakheeai khau na dekhiaa jaae |
ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥ jeh dekhaa teh ek toon satigur deea dikhaae |
ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥੮॥੩॥ jot nirantar jaaneeai naanak sehaj subhaae |8|3|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥ machhulee jaal na jaaniaa sar khaaraa asagaahu |
ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥ at siaanee sohanee kiau keeto vesaahu |
ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥੧॥ keete kaaran paakarree kaal na ttalai siraahu |1|
ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥ bhaaee re iau sir jaanahu kaal |
ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥੧॥ ਰਹਾਉ ॥ jiau machhee tiau maanasaa pavai achintaa jaal |1| rahaau |
ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥ sabh jag baadho kaal ko bin gur kaal afaar |
ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥ sach rate se ubare dubidhaa chhodd vikaar |
ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥੨॥ hau tin kai balihaaranai dar sachai sachiaar |2|
ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥ seechaane jiau pankheea jaalee badhik haath |
ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥ gur raakhe se ubare hor faathe chogai saath |
ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥੩॥ bin naavai chun sutteeeh koe na sangee saath |3|
ਸਚੋ ਸਚਾ ਆਖੀਐ ਸਚੇ ਸਚਾ ਥਾਨੁ ॥ sacho sachaa aakheeai sache sachaa thaan |
ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥ jinee sachaa maniaa tin man sach dhiaan |
ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥੪॥ man mukh sooche jaaneeeh guramukh jinaa giaan |4|
ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥ satigur agai aradaas kar saajan dee milaae |
ਸਾਜਨਿ ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ ਖਾਇ ॥ saajan miliai sukh paaeaa jamadoot mue bikh khaae |
ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥੫॥ naavai andar hau vasaan naau vasai man aae |5|
ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥ baajh guroo gubaar hai bin sabadai boojh na paae |
ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥ guramatee paragaas hoe sach rahai liv laae |
ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥੬॥ tithai kaal na sancharai jotee jot samaae |6|
ਤੂੰਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥ toonhai saajan toon sujaan toon aape melanahaar |
ਗੁਰਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥ gurasabadee saalaaheeai ant na paaraavaar |
ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥੭॥ tithai kaal na aparrai jithai gur kaa sabad apaar |7|
ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥ hukamee sabhe aoopajeh hukamee kaar kamaeh |
ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥ hukamee kaalai vas hai hukamee saach samaeh |
ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥੮॥੪॥ naanak jo tis bhaavai so theeai inaa jantaa vas kichh naeh |8|4|
ਸਿਰੀਰਾਗੁ ਮਹਲਾ ੧ ॥ sireeraag mahalaa 1 |
ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥ man jootthai tan jootth hai jihavaa jootthee hoe |
Original Gurmukhi with romanized transliteration, via the GurbaniNow API. An English translation will be added once a cleared translation is available.