Sikhism
Ang-601 1
Text
ਸੋਰਠਿ ਮਹਲਾ ੩ ॥ soratth mahalaa 3 |
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ har jeeo tudh no sadaa saalaahee piaare jichar ghatt antar hai saasaa |
ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ eik pal khin visareh too suaamee jaanau baras pachaasaa |
ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ham moorr mugadh sadaa se bhaaee gur kai sabad pragaasaa |1|
ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ har jeeo tum aape dehu bujhaaee |
ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ har jeeo tudh vittahu vaariaa sad hee tere naam vittahu bal jaaee | rahaau |
ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ham sabad mue sabad maar jeevaale bhaaee sabade hee mukat paaee |
ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ sabade man tan niramal hoaa har vasiaa man aaee |
ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ sabad gur daataa jit man raataa har siau rahiaa samaaee |2|
ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ sabad na jaaneh se ane bole se kit aae sansaaraa |
ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ har ras na paaeaa birathaa janam gavaaeaa jameh vaaro vaaraa |
ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ bisattaa ke keerre bisattaa maeh samaane manamukh mugadh gubaaraa |3|
ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ aape kar vekhai maarag laae bhaaee tis bin avar na koee |
ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ jo dhur likhiaa su koe na mettai bhaaee karataa kare su hoee |
ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ naanak naam vasiaa man antar bhaaee avar na doojaa koee |4|4|
ਸੋਰਠਿ ਮਹਲਾ ੩ ॥ soratth mahalaa 3 |
ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥ guramukh bhagat kareh prabh bhaaveh anadin naam vakhaane |
ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥ bhagataa kee saar kareh aap raakheh jo terai man bhaane |
ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥੧॥ too gunadaataa sabad pachhaataa gun keh gunee samaane |1|
ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥ man mere har jeeo sadaa samaal |
ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥ ant kaal teraa belee hovai sadaa nibahai terai naal | rahaau |
ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥ dusatt chaukarree sadaa koorr kamaaveh naa boojheh veechaare |
ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸ ਨਖਹਿ ਬਿਦਾਰੇ ॥ nindaa dusattee te kin fal paaeaa haranaakhas nakheh bidaare |
ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥੨॥ prahilaad jan sad har gun gaavai har jeeo le ubaare |2|
ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ ਕਾਈ ॥ aapas kau bahu bhalaa kar jaaneh manamukh mat na kaaee |
ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥ saadhoo jan kee nindaa viaape jaasan janam gavaaee |
ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥੩॥ raam naam kade cheteh naahee ant ge pachhutaaee |3|
ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥ safal janam bhagataa kaa keetaa gur sevaa aap laae |
ਸਬਦੇ ਰਾਤੇ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥ sabade raate sahaje maate anadin har gun gaae |
ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥੪॥੫॥ naanak daas kahai benantee hau laagaa tin kai paae |4|5|
ਸੋਰਠਿ ਮਹਲਾ ੩ ॥ soratth mahalaa 3 |
ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ so sikh sakhaa bandhap hai bhaaee ji gur ke bhaane vich aavai |
ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ aapanai bhaanai jo chalai bhaaee vichhurr chottaa khaavai |
ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ bin satigur sukh kade na paavai bhaaee fir fir pachhotaavai |1|
ਹਰਿ ਕੇ ਦਾਸ ਸੁਹੇਲੇ ਭਾਈ ॥ har ke daas suhele bhaaee |
Original Gurmukhi with romanized transliteration, via the GurbaniNow API. An English translation will be added once a cleared translation is available.