Sikhism
Ang-601 16
Text
ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ kar kirapaa apuno kar leenaa man vasiaa abinaasee |2|
ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ taa kau bighan na koaoo laagai jo satigur apunai raakhe |
ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ charan kamal base rid antar amrit har ras chaakhe |3|
ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ kar sevaa sevak prabh apune jin man kee ichh pujaaee |
ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥ naanak daas taa kai balihaarai jin pooran paij rakhaaee |4|14|25|
ਸੋਰਠਿ ਮਹਲਾ ੫ ॥ soratth mahalaa 5 |
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ maaeaa moh magan andhiaarai devanahaar na jaanai |
ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ jeeo pindd saaj jin rachiaa bal apuno kar maanai |1|
ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ man moorre dekh rahio prabh suaamee |
ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ jo kichh kareh soee soee jaanai rahai na kachhooai chhaanee | rahaau |
ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ jihavaa suaad lobh mad maato upaje anik bikaaraa |
ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ bahut jon bharamat dukh paaeaa haumai bandhan ke bhaaraa |2|
ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ dee kivaarr anik parrade meh par daaraa sang faakai |
ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ chitr gupat jab lekhaa maageh tab kaun parradaa teraa dtaakai |3|
ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ deen deaal pooran dukh bhanjan tum bin ott na kaaee |
ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ kaadt lehu sansaar saagar meh naanak prabh saranaaee |4|15|26|
ਸੋਰਠਿ ਮਹਲਾ ੫ ॥ soratth mahalaa 5 |
ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥ paarabraham hoaa sahaaee kathaa keeratan sukhadaaee |
ਗੁਰ ਪੂਰੇ ਕੀ ਬਾਣੀ ਜਪਿ ਅਨਦੁ ਕਰਹੁ ਨਿਤ ਪ੍ਰਾਣੀ ॥੧॥ gur poore kee baanee jap anad karahu nit praanee |1|
ਹਰਿ ਸਾਚਾ ਸਿਮਰਹੁ ਭਾਈ ॥ har saachaa simarahu bhaaee |
ਸਾਧਸੰਗਿ ਸਦਾ ਸੁਖੁ ਪਾਈਐ ਹਰਿ ਬਿਸਰਿ ਨ ਕਬਹੂ ਜਾਈ ॥ ਰਹਾਉ ॥ saadhasang sadaa sukh paaeeai har bisar na kabahoo jaaee | rahaau |
ਅੰਮ੍ਰਿਤ ਨਾਮੁ ਪਰਮੇਸਰੁ ਤੇਰਾ ਜੋ ਸਿਮਰੈ ਸੋ ਜੀਵੈ ॥ amrit naam paramesar teraa jo simarai so jeevai |
ਜਿਸ ਨੋ ਕਰਮਿ ਪਰਾਪਤਿ ਹੋਵੈ ਸੋ ਜਨੁ ਨਿਰਮਲੁ ਥੀਵੈ ॥੨॥ jis no karam paraapat hovai so jan niramal theevai |2|
ਬਿਘਨ ਬਿਨਾਸਨ ਸਭਿ ਦੁਖ ਨਾਸਨ ਗੁਰ ਚਰਣੀ ਮਨੁ ਲਾਗਾ ॥ bighan binaasan sabh dukh naasan gur charanee man laagaa |
ਗੁਣ ਗਾਵਤ ਅਚੁਤ ਅਬਿਨਾਸੀ ਅਨਦਿਨੁ ਹਰਿ ਰੰਗਿ ਜਾਗਾ ॥੩॥ gun gaavat achut abinaasee anadin har rang jaagaa |3|
ਮਨ ਇਛੇ ਸੇਈ ਫਲ ਪਾਏ ਹਰਿ ਕੀ ਕਥਾ ਸੁਹੇਲੀ ॥ man ichhe seee fal paae har kee kathaa suhelee |
ਆਦਿ ਅੰਤਿ ਮਧਿ ਨਾਨਕ ਕਉ ਸੋ ਪ੍ਰਭੁ ਹੋਆ ਬੇਲੀ ॥੪॥੧੬॥੨੭॥ aad ant madh naanak kau so prabh hoaa belee |4|16|27|
ਸੋਰਠਿ ਮਹਲਾ ੫ ਪੰਚਪਦਾ ॥ soratth mahalaa 5 panchapadaa |
ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥ binasai mohu meraa ar teraa binasai apanee dhaaree |1|
ਸੰਤਹੁ ਇਹਾ ਬਤਾਵਹੁ ਕਾਰੀ ॥ santahu ihaa bataavahu kaaree |
ਜਿਤੁ ਹਉਮੈ ਗਰਬੁ ਨਿਵਾਰੀ ॥੧॥ ਰਹਾਉ ॥ jit haumai garab nivaaree |1| rahaau |
ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥ sarab bhoot paarabraham kar maaniaa hovaan sagal renaaree |2|
ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥ pekhio prabh jeeo apunai sange chookai bheet bhramaaree |3|
ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥ aaukhadh naam niramal jal amrit paaeeai guroo duaaree |4|
ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥ kahu naanak jis masatak likhiaa tis gur mil rog bidaaree |5|17|28|
Original Gurmukhi with romanized transliteration, via the GurbaniNow API. An English translation will be added once a cleared translation is available.