Sikhism
Ang-601 3
Text
ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ bin gur preet na aoopajai bhaaee manamukh doojai bhaae |
ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ tuh kutteh manamukh karam kareh bhaaee palai kichhoo na paae |2|
ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ gur miliai naam man raviaa bhaaee saachee preet piaar |
ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ sadaa har ke gun ravai bhaaee gur kai het apaar |3|
ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ aaeaa so paravaan hai bhaaee ji gur sevaa chit laae |
ਨਾਨਕ ਨਾਮੁ ਹਰਿ ਪਾਈਐ ਭਾਈ ਗੁਰਸਬਦੀ ਮੇਲਾਇ ॥੪॥੮॥ naanak naam har paaeeai bhaaee gurasabadee melaae |4|8|
ਸੋਰਠਿ ਮਹਲਾ ੩ ਘਰੁ ੧ ॥ soratth mahalaa 3 ghar 1 |
ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥ tihee gunee tribhavan viaapiaa bhaaee guramukh boojh bujhaae |
ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥੧॥ raam naam lag chhootteeai bhaaee poochhahu giaaneea jaae |1|
ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥ man re trai gun chhodd chauthai chit laae |
ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥ har jeeo terai man vasai bhaaee sadaa har ke gun gaae | rahaau |
ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥ naamai te sabh aoopaje bhaaee naae visariai mar jaae |
ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥੨॥ agiaanee jagat andh hai bhaaee soote ge muhaae |2|
ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥ guramukh jaage se ubare bhaaee bhavajal paar utaar |
ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ ਉਰ ਧਾਰਿ ॥੩॥ jag meh laahaa har naam hai bhaaee hiradai rakhiaa ur dhaar |3|
ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥ gur saranaaee ubare bhaaee raam naam liv laae |
ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥੪॥੯॥ naanak naau berraa naau tulaharraa bhaaee jit lag paar jan paae |4|9|
ਸੋਰਠਿ ਮਹਲਾ ੩ ਘਰੁ ੧ ॥ soratth mahalaa 3 ghar 1 |
ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥ satigur sukh saagar jag antar hor thai sukh naahee |
ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥ haumai jagat dukh rog viaapiaa mar janamai rovai dhaahee |1|
ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥ praanee satigur sev sukh paae |
ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥ satigur seveh taa sukh paaveh naeh ta jaahigaa janam gavaae | rahaau |
ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥ trai gun dhaat bahu karam kamaaveh har ras saad na aaeaa |
ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥੨॥ sandhiaa tarapan kareh gaaeitree bin boojhe dukh paaeaa |2|
ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥ satigur seve so vaddabhaagee jis no aap milaae |
ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥ har ras pee jan sadaa tripataase vichahu aap gavaae |3|
ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥ eihu jag andhaa sabh andh kamaavai bin gur mag na paae |
ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥ naanak satigur milai ta akhee vekhai gharai andar sach paae |4|10|
ਸੋਰਠਿ ਮਹਲਾ ੩ ॥ soratth mahalaa 3 |
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ bin satigur seve bahutaa dukh laagaa jug chaare bharamaaee |
ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ham deen tum jug jug daate sabade dehi bujhaaee |1|
ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ har jeeo kripaa karahu tum piaare |
ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ satigur daataa mel milaavahu har naam devahu aadhaare | rahaau |
ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ manasaa maar dubidhaa sehaj samaanee paaeaa naam apaaraa |
ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ har ras chaakh man niramal hoaa kilabikh kaattanahaaraa |2|
Original Gurmukhi with romanized transliteration, via the GurbaniNow API. An English translation will be added once a cleared translation is available.