Sikhism
Ang-601 36
Text
ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ gur ankas jin naam drirraaeaa bhaaee man vasiaa chookaa bhekh |7|
ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ eihu tan haatt saraaf ko bhaaee vakhar naam apaar |
ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ eihu vakhar vaapaaree so drirrai bhaaee gur sabad kare veechaar |
ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ dhan vaapaaree naanakaa bhaaee mel kare vaapaar |8|2|
ਸੋਰਠਿ ਮਹਲਾ ੧ ॥ soratth mahalaa 1 |
ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ jinaee satigur seviaa piaare tina ke saath tare |
ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ tinaa tthaak na paaeeai piaare amrit rasan hare |
ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ boodde bhaare bhai binaa piaare taare nadar kare |1|
ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ bhee toohai saalaahanaa piaare bhee teree saalaah |
ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ vin bohith bhai ddubeeai piaare kandhee paae kahaah |1| rahaau |
ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ saalaahee saalaahanaa piaare doojaa avar na koe |
ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ mere prabh saalaahan se bhale piaare sabad rate rang hoe |
ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ tis kee sangat je milai piaare ras lai tat viloe |2|
ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ pat paravaanaa saach kaa piaare naam sachaa neesaan |
ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ aaeaa likh lai jaavanaa piaare hukamee hukam pachhaan |
ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ gur bin hukam na boojheeai piaare saache saachaa taan |3|
ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ hukamai andar ninmiaa piaare hukamai udar majhaar |
ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ hukamai andar jamiaa piaare aoodhau sir kai bhaar |
ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ guramukh daragah jaaneeai piaare chalai kaaraj saar |4|
ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ hukamai andar aaeaa piaare hukame jaado jaae |
ਹੁਕਮੇ ਬੰਨਿੑ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ hukame bana chalaaeeai piaare manamukh lahai sajaae |
ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ hukame sabad pachhaaneeai piaare daragah paidhaa jaae |5|
ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ hukame ganat ganaaeeai piaare hukame haumai doe |
ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ hukame bhavai bhavaaeeai piaare avagan mutthee roe |
ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ hukam siyaapai saah kaa piaare sach milai vaddiaaee hoe |6|
ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ aakhan aaukhaa aakheeai piaare kiau suneeai sach naau |
ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ jinaee so saalaahiaa piaare hau tina balihaarai jaau |
ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ naau milai santokheean piaare nadaree mel milaau |7|
ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ kaaeaa kaagad je theeai piaare man masavaanee dhaar |
ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ lalataa lekhan sach kee piaare har gun likhahu veechaar |
ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ dhan lekhaaree naanakaa piaare saach likhai ur dhaar |8|3|
ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥ soratth mahalaa 1 pahilaa dutukee |
ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥ too gunadaatau niramalo bhaaee niramal naa man hoe |
ਹਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥੧॥ ham aparaadhee niragune bhaaee tujh hee te gun soe |1|
ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥ mere preetamaa too karataa kar vekh |
ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥ hau paapee paakhanddeea bhaaee man tan naam visekh | rahaau |
Original Gurmukhi with romanized transliteration, via the GurbaniNow API. An English translation will be added once a cleared translation is available.