Sikhism
Ang-601 37
Text
ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥ bikh maaeaa chit mohiaa bhaaee chaturaaee pat khoe |
ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥੨॥ chit meh tthaakur sach vasai bhaaee je gur giaan samoe |2|
ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥ roorrau roorrau aakheeai bhaaee roorrau laal chalool |
ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥੩॥ je man har siau bairaageeai bhaaee dar ghar saach abhool |3|
ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥ paataalee aakaas too bhaaee ghar ghar too gun giaan |
ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥ gur miliai sukh paaeaa bhaaee chookaa manahu gumaan |4|
ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥ jal mal kaaeaa maajeeai bhaaee bhee mailaa tan hoe |
ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥ giaan mahaa ras naaeeai bhaaee man tan niramal hoe |5|
ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥ devee devaa poojeeai bhaaee kiaa maagau kiaa dehi |
ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥੬॥ paahan neer pakhaaleeai bhaaee jal meh booddeh tehi |6|
ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥ gur bin alakh na lakheeai bhaaee jag booddai pat khoe |
ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥ mere tthaakur haath vaddaaeea bhaaee jai bhaavai tai dee |7|
ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥ beear bolai meetthulee bhaaee saach kahai pir bhaae |
ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥ birahai bedhee sach vasee bhaaee adhik rahee har naae |8|
ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥ sabh ko aakhai aapanaa bhaaee gur te bujhai sujaan |
ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥੯॥ jo beedhe se aoobare bhaaee sabad sachaa neesaan |9|
ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥ eedhan adhik sakeleeai bhaaee paavak ranchak paae |
ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥੧੦॥੪॥ khin pal naam ridai vasai bhaaee naanak milan subhaae |10|4|
ਸੋਰਠਿ ਮਹਲਾ ੩ ਘਰੁ ੧ ਤਿਤੁਕੀ ॥ soratth mahalaa 3 ghar 1 titukee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ bhagataa dee sadaa too rakhadaa har jeeo dhur too rakhadaa aaeaa |
ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ prahilaad jan tudh raakh le har jeeo haranaakhas maar pachaaeaa |
ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ guramukhaa no parateet hai har jeeo manamukh bharam bhulaaeaa |1|
ਹਰਿ ਜੀ ਏਹ ਤੇਰੀ ਵਡਿਆਈ ॥ har jee eeh teree vaddiaaee |
ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ bhagataa kee paij rakh too suaamee bhagat teree saranaaee | rahaau |
ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ bhagataa no jam johi na saakai kaal na nerrai jaaee |
ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ keval raam naam man vasiaa naame hee mukat paaee |
ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ridh sidh sabh bhagataa charanee laagee gur kai sehaj subhaaee |2|
ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ manamukhaa no parateet na aavee antar lobh suaau |
ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ guramukh hiradai sabad na bhedio har naam na laagaa bhaau |
ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ koorr kapatt paaj leh jaasee manamukh feekaa alaau |3|
ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ bhagataa vich aap varatadaa prabh jee bhagatee hoo too jaataa |
ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ maaeaa moh sabh lok hai teree too eko purakh bidhaataa |
Original Gurmukhi with romanized transliteration, via the GurbaniNow API. An English translation will be added once a cleared translation is available.