Sikhism
Ang-601 43
Text
ਸਲੋਕੁ ਮਃ ੩ ॥ salok mahalaa 3 |
ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ haumai jalate jal mue bhram aae doojai bhaae |
ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥ poorai satigur raakh lee aapanai panai paae |
ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥ eihu jag jalataa nadaree aaeaa gur kai sabad subhaae |
ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥ sabad rate se seetal bhe naanak sach kamaae |1|
ਮਃ ੩ ॥ mahalaa 3 |
ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ safalio satigur seviaa dhan janam paravaan |
ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ jinaa satigur jeevadiaa mueaa na visarai seee purakh sujaan |
ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥ kul udhaare aapanaa so jan hovai paravaan |
ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥ guramukh mue jeevade paravaan heh manamukh janam maraeh |
ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥੨॥ naanak mue na aakheeeh ji gur kai sabad samaeh |2|
ਪਉੜੀ ॥ paurree |
ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥ har purakh niranjan sev har naam dhiaaeeai |
ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥ satasangat saadhoo lag har naam samaaeeai |
ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥ har teree vaddee kaar mai moorakh laaeeai |
ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥ hau golaa laalaa tudh mai hukam furamaaeeai |
ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥ hau guramukh kaar kamaavaa ji gur samajhaaeeai |2|
ਸਲੋਕੁ ਮਃ ੩ ॥ salok mahalaa 3 |
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ poorab likhiaa kamaavanaa ji karatai aap likhiaas |
ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ moh tthgaulee paaeean visariaa gunataas |
ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ mat jaanahu jag jeevadaa doojai bhaae mueaas |
ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ jinee guramukh naam na chetio se behan na milanee paas |
ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ dukh laagaa bahu at ghanaa put kalat na saath koee jaas |
ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ lokaa vich muhu kaalaa hoaa andar ubhe saas |
ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ manamukhaa no ko na visahee chuk geaa vesaas |
ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ naanak guramukhaa no sukh agalaa jinaa antar naam nivaas |1|
ਮਃ ੩ ॥ mahalaa 3 |
ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ se sain se sajanaa ji guramukh mileh subhaae |
ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ satigur kaa bhaanaa anadin kareh se sach rahe samaae |
ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ doojai bhaae lage sajan na aakheeeh ji abhimaan kareh vekaar |
ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ manamukh aap suaarathee kaaraj na sakeh savaar |
ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ naanak poorab likhiaa kamaavanaa koe na mettanahaar |2|
ਪਉੜੀ ॥ paurree |
ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ tudh aape jagat upaae kai aap khel rachaaeaa |
ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ trai gun aap sirajiaa maaeaa mohu vadhaaeaa |
ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ vich haumai lekhaa mangeeai fir aavai jaaeaa |
ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ jinaa har aap kripaa kare se gur samajhaaeaa |
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ balihaaree gur aapane sadaa sadaa ghumaaeaa |3|
ਸਲੋਕੁ ਮਃ ੩ ॥ salok mahalaa 3 |
ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ maaeaa mamataa mohanee jin vin dantaa jag khaaeaa |
ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ manamukh khaadhe guramukh ubare jinee sach naam chit laaeaa |
ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ bin naavai jag kamalaa firai guramukh nadaree aaeaa |
Original Gurmukhi with romanized transliteration, via the GurbaniNow API. An English translation will be added once a cleared translation is available.