Sikhism
Ang-601 46
Text
ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ vin naavai sabh bharamade nit jag tottaa saisaar |
ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ manamukh karam kamaavane haumai andh gubaar |
ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ guramukh amrit peevanaa naanak sabad veechaar |1|
ਮਃ ੩ ॥ mahalaa 3 |
ਸਹਜੇ ਜਾਗੈ ਸਹਜੇ ਸੋਵੈ ॥ sahaje jaagai sahaje sovai |
ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ guramukh anadin usatat hovai |
ਮਨਮੁਖ ਭਰਮੈ ਸਹਸਾ ਹੋਵੈ ॥ manamukh bharamai sahasaa hovai |
ਅੰਤਰਿ ਚਿੰਤਾ ਨੀਦ ਨ ਸੋਵੈ ॥ antar chintaa need na sovai |
ਗਿਆਨੀ ਜਾਗਹਿ ਸਵਹਿ ਸੁਭਾਇ ॥ giaanee jaageh saveh subhaae |
ਨਾਨਕ ਨਾਮਿ ਰਤਿਆ ਬਲਿ ਜਾਉ ॥੨॥ naanak naam ratiaa bal jaau |2|
ਪਉੜੀ ॥ paurree |
ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ se har naam dhiaaveh jo har ratiaa |
ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ har ik dhiaaveh ik iko har satiaa |
ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ har iko varatai ik iko utapatiaa |
ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ jo har naam dhiaaveh tin ddar satt ghatiaa |
ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ guramatee devai aap guramukh har japiaa |9|
ਸਲੋਕ ਮਃ ੩ ॥ salok mahalaa 3 |
ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ antar giaan na aaeo jit kichh sojhee paae |
ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥ vin dditthaa kiaa saalaaheeai andhaa andh kamaae |
ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥ naanak sabad pachhaaneeai naam vasai man aae |1|
ਮਃ ੩ ॥ mahalaa 3 |
ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ eikaa baanee ik gur iko sabad veechaar |
ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥ sachaa saudaa hatt sach ratanee bhare bhanddaar |
ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥ gur kirapaa te paaeean je devai devanahaar |
ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥ sachaa saudaa laabh sadaa khattiaa naam apaar |
ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥ vikh vich amrit pragattiaa karam peeaavanahaar |
ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥੨॥ naanak sach salaaheeai dhan savaaranahaar |2|
ਪਉੜੀ ॥ paurree |
ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥ jinaa andar koorr varatai sach na bhaavee |
ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥ je ko bolai sach koorraa jal jaavee |
ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥ koorriaaree rajai koorr jiau visattaa kaag khaavee |
ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥ jis har hoe kripaal so naam dhiaavee |
ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥ har guramukh naam araadh koorr paap leh jaavee |10|
ਸਲੋਕੁ ਮਃ ੩ ॥ salok mahalaa 3 |
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ sekhaa chauchakiaa chauvaaeaa ehu man ikat ghar aan |
ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ eeharr teharr chhadd too gur kaa sabad pachhaan |
ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ satigur agai dteh pau sabh kichh jaanai jaan |
ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ aasaa manasaa jalaae too hoe rahu mihamaan |
ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ satigur kai bhaanai bhee chaleh taa daragah paaveh maan |
ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ naanak ji naam na chetanee tin dhig painan dhig khaan |1|
ਮਃ ੩ ॥ mahalaa 3 |
ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ har gun tott na aavee keemat kehan na jaae |
ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ naanak guramukh har gun raveh gun meh rahai samaae |2|
ਪਉੜੀ ॥ paurree |
ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ har cholee deh savaaree kadt paidhee bhagat kar |
ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ har paatt lagaa adhikaaee bahu bahu bidh bhaat kar |
ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ koee boojhai boojhanahaaraa antar bibek kar |
ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ so boojhai ehu bibek jis bujhaae aap har |
ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ jan naanak kahai vichaaraa guramukh har sat har |11|
Original Gurmukhi with romanized transliteration, via the GurbaniNow API. An English translation will be added once a cleared translation is available.