U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 48

Text

1

ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ eiau guramukh aap nivaareeai sabh raaj srisatt kaa lee |

2

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ naanak guramukh bujheeai jaa aape nadar karee |1|

3

ਮਃ ੩ ॥ mahalaa 3 |

4

ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ jin guramukh naam dhiaaeaa aae te paravaan |

5

ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ naanak kul udhaareh aapanaa daragah paaveh maan |2|

6

ਪਉੜੀ ॥ paurree |

7

ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ guramukh sakheea sikh guroo melaaeea |

8

ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ eik sevak gur paas ik gur kaarai laaeea |

9

ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ jinaa gur piaaraa man chit tinaa bhaau guroo devaaeea |

10

ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ gur sikhaa iko piaar gur mitaa putaa bhaaeea |

11

ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ gur satigur bolahu sabh gur aakh guroo jeevaaeea |14|

12

ਸਲੋਕੁ ਮਃ ੩ ॥ salok mahalaa 3 |

13

ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ naanak naam na chetanee agiaanee andhule avare karam kamaeh |

14

ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ jam dar badhe maareeeh fir visattaa maeh pachaeh |1|

15

ਮਃ ੩ ॥ mahalaa 3 |

16

ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ naanak satigur seveh aapanaa se jan sache paravaan |

17

ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ har kai naae samaae rahe chookaa aavan jaan |2|

18

ਪਉੜੀ ॥ paurree |

19

ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ dhan sanpai maaeaa sancheeai ante dukhadaaee |

20

ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ghar mandar mehal savaareeeh kichh saath na jaaee |

21

ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ har rangee ture nit paaleeeh kitai kaam na aaee |

22

ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ jan laavahu chit har naam siau ant hoe sakhaaee |

23

ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ jan naanak naam dhiaaeaa guramukh sukh paaee |15|

24

ਸਲੋਕੁ ਮਃ ੩ ॥ salok mahalaa 3 |

25

ਬਿਨੁ ਕਰਮੈ ਨਾਉ ਨ ਪਾਈਐ ਪੂਰੈ ਕਰਮਿ ਪਾਇਆ ਜਾਇ ॥ bin karamai naau na paaeeai poorai karam paaeaa jaae |

26

ਨਾਨਕ ਨਦਰਿ ਕਰੇ ਜੇ ਆਪਣੀ ਤਾ ਗੁਰਮਤਿ ਮੇਲਿ ਮਿਲਾਇ ॥੧॥ naanak nadar kare je aapanee taa guramat mel milaae |1|

27

ਮਃ ੧ ॥ mahalaa 1 |

28

ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥ eik dajheh ik dabeeeh ikanaa kute khaeh |

29

ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥ eik paanee vich usatteeeh ik bhee fir hasan paeh |

30

ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥੨॥ naanak ev na jaapee kithai jaae samaeh |2|

31

ਪਉੜੀ ॥ paurree |

32

ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥ tin kaa khaadhaa paidhaa maaeaa sabh pavit hai jo naam har raate |

33

ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ ॥ tin ke ghar mandar mehal saraaee sabh pavit heh jinee guramukh sevak sikh abhiaagat jaae varasaate |

34

ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ ॥ tin ke ture jeen khurageer sabh pavit heh jinee guramukh sikh saadh sant charr jaate |

35

ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ ॥ tin ke karam dharam kaaraj sabh pavit heh jo boleh har har raam naam har saate |

36

ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥੧੬॥ jin kai potai pun hai se guramukh sikh guroo peh jaate |16|

37

ਸਲੋਕੁ ਮਃ ੩ ॥ salok mahalaa 3 |

38

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ naanak naavahu ghuthiaa halat palat sabh jaae |

39

ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ jap tap sanjam sabh hir leaa mutthee doojai bhaae |

40

ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ jam dar badhe maareeeh bahutee milai sajaae |1|

Original Gurmukhi with romanized transliteration, via the GurbaniNow API. An English translation will be added once a cleared translation is available.