U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 5

Text

1

ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥ aape hee sootadhaar hai piaaraa soot khinche dteh dteree hoe |1|

2

ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥ mere man mai har bin avar na koe |

3

ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥ satigur vich naam nidhaan hai piaaraa kar deaa amrit mukh choe | rahaau |

4

ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥ aape jal thal sabhat hai piaaraa prabh aape kare su hoe |

5

ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥ sabhanaa rijak samaahadaa piaaraa doojaa avar na koe |

6

ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥ aape khel khelaaeidaa piaaraa aape kare su hoe |2|

7

ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥ aape hee aap niramalaa piaaraa aape niramal soe |

8

ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥ aape keemat paaeidaa piaaraa aape kare su hoe |

9

ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥੩॥ aape alakh na lakheeai piaaraa aap lakhaavai soe |3|

10

ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥ aape gahir ganbheer hai piaaraa tis jevadd avar na koe |

11

ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥ sabh ghatt aape bhogavai piaaraa vich naaree purakh sabh soe |

12

ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥ naanak gupat varatadaa piaaraa guramukh paragatt hoe |4|2|

13

ਸੋਰਠਿ ਮਹਲਾ ੪ ॥ soratth mahalaa 4 |

14

ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥ aape hee sabh aap hai piaaraa aape thaap uthaapai |

15

ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ ॥ aape vekh vigasadaa piaaraa kar choj vekhai prabh aapai |

16

ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥ aape van tin sabhat hai piaaraa aape guramukh jaapai |1|

17

ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ ॥ jap man har har naam ras dhraapai |

18

ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਸਬਦੀ ਚਖਿ ਜਾਪੈ ॥ ਰਹਾਉ ॥ amrit naam mahaa ras meetthaa gurasabadee chakh jaapai | rahaau |

19

ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ ॥ aape teerath tulaharraa piaaraa aap tarai prabh aapai |

20

ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥ aape jaal vataaeidaa piaaraa sabh jag machhulee har aapai |

21

ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥੨॥ aap abhul na bhulee piaaraa avar na doojaa jaapai |2|

22

ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥ aape singee naad hai piaaraa dhun aap vajaae aapai |

23

ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥ aape jogee purakh hai piaaraa aape hee tap taapai |

24

ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥ aape satigur aap hai chelaa upades karai prabh aapai |3|

25

ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥ aape naau japaaeidaa piaaraa aape hee jap jaapai |

26

ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥ aape amrit aap hai piaaraa aape hee ras aapai |

27

ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥ aape aap salaahadaa piaaraa jan naanak har ras dhraapai |4|3|

28

ਸੋਰਠਿ ਮਹਲਾ ੪ ॥ soratth mahalaa 4 |

29

ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ aape kanddaa aap taraajee prabh aape tol tolaaeaa |

30

ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ aape saahu aape vanajaaraa aape vanaj karaaeaa |

31

ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ aape dharatee saajeean piaarai pichhai ttank charraaeaa |1|

32

ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ mere man har har dhiaae sukh paaeaa |

33

ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ har har naam nidhaan hai piaaraa gur poorai meetthaa laaeaa | rahaau |

34

ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ aape dharatee aap jal piaaraa aape kare karaaeaa |

35

ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ aape hukam varatadaa piaaraa jal maattee bandh rakhaaeaa |

36

ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ aape hee bhau paaeidaa piaaraa ban bakaree seehu hadtaaeaa |2|

Original Gurmukhi with romanized transliteration, via the GurbaniNow API. An English translation will be added once a cleared translation is available.