Sikhism
Ang-601 64
Text
ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ naanak naam milai man maaniaa |4|1|
ਧਨਾਸਰੀ ਮਹਲਾ ੩ ॥ dhanaasaree mahalaa 3 |
ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ har naam dhan niramal at apaaraa |
ਗੁਰ ਕੈ ਸਬਦਿ ਭਰੇ ਭੰਡਾਰਾ ॥ gur kai sabad bhare bhanddaaraa |
ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ naam dhan bin hor sabh bikh jaan |
ਮਾਇਆ ਮੋਹਿ ਜਲੈ ਅਭਿਮਾਨੁ ॥੧॥ maaeaa mohi jalai abhimaan |1|
ਗੁਰਮੁਖਿ ਹਰਿ ਰਸੁ ਚਾਖੈ ਕੋਇ ॥ guramukh har ras chaakhai koe |
ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ tis sadaa anand hovai din raatee poorai bhaag paraapat hoe | rahaau |
ਸਬਦੁ ਦੀਪਕੁ ਵਰਤੈ ਤਿਹੁ ਲੋਇ ॥ sabad deepak varatai tihu loe |
ਜੋ ਚਾਖੈ ਸੋ ਨਿਰਮਲੁ ਹੋਇ ॥ jo chaakhai so niramal hoe |
ਨਿਰਮਲ ਨਾਮਿ ਹਉਮੈ ਮਲੁ ਧੋਇ ॥ niramal naam haumai mal dhoe |
ਸਾਚੀ ਭਗਤਿ ਸਦਾ ਸੁਖੁ ਹੋਇ ॥੨॥ saachee bhagat sadaa sukh hoe |2|
ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ jin har ras chaakhiaa so har jan log |
ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ tis sadaa harakh naahee kade sog |
ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ aap mukat avaraa mukat karaavai |
ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ har naam japai har te sukh paavai |3|
ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ bin satigur sabh muee bilalaae |
ਅਨਦਿਨੁ ਦਾਝਹਿ ਸਾਤਿ ਨ ਪਾਇ ॥ anadin daajheh saat na paae |
ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ satigur milai sabh trisan bujhaae |
ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥ naanak naam saant sukh paae |4|2|
ਧਨਾਸਰੀ ਮਹਲਾ ੩ ॥ dhanaasaree mahalaa 3 |
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ sadaa dhan antar naam samaale |
ਜੀਅ ਜੰਤ ਜਿਨਹਿ ਪ੍ਰਤਿਪਾਲੇ ॥ jeea jant jineh pratipaale |
ਮੁਕਤਿ ਪਦਾਰਥੁ ਤਿਨ ਕਉ ਪਾਏ ॥ mukat padaarath tin kau paae |
ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ har kai naam rate liv laae |1|
ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ gur sevaa te har naam dhan paavai |
ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ antar paragaas har naam dhiaavai | rahaau |
ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ eihu har rang goorraa dhan pir hoe |
ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ saant seegaar raave prabh soe |
ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ haumai vich prabh koe na paae |
ਮੂਲਹੁ ਭੁਲਾ ਜਨਮੁ ਗਵਾਏ ॥੨॥ moolahu bhulaa janam gavaae |2|
ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ gur te saat sehaj sukh baanee |
ਸੇਵਾ ਸਾਚੀ ਨਾਮਿ ਸਮਾਣੀ ॥ sevaa saachee naam samaanee |
ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ sabad milai preetam sadaa dhiaae |
ਸਾਚ ਨਾਮਿ ਵਡਿਆਈ ਪਾਏ ॥੩॥ saach naam vaddiaaee paae |3|
ਆਪੇ ਕਰਤਾ ਜੁਗਿ ਜੁਗਿ ਸੋਇ ॥ aape karataa jug jug soe |
ਨਦਰਿ ਕਰੇ ਮੇਲਾਵਾ ਹੋਇ ॥ nadar kare melaavaa hoe |
ਗੁਰਬਾਣੀ ਤੇ ਹਰਿ ਮੰਨਿ ਵਸਾਏ ॥ gurabaanee te har man vasaae |
ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ naanak saach rate prabh aap milaae |4|3|
ਧਨਾਸਰੀ ਮਹਲਾ ੩ ਤੀਜਾ ॥ dhanaasaree mahalaa 3 teejaa |
ਜਗੁ ਮੈਲਾ ਮੈਲੋ ਹੋਇ ਜਾਇ ॥ jag mailaa mailo hoe jaae |
ਆਵੈ ਜਾਇ ਦੂਜੈ ਲੋਭਾਇ ॥ aavai jaae doojai lobhaae |
ਦੂਜੈ ਭਾਇ ਸਭ ਪਰਜ ਵਿਗੋਈ ॥ doojai bhaae sabh paraj vigoee |
ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥ manamukh chottaa khaae apunee pat khoee |1|
ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥ gur sevaa te jan niramal hoe |
ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥ antar naam vasai pat aootam hoe | rahaau |
ਗੁਰਮੁਖਿ ਉਬਰੇ ਹਰਿ ਸਰਣਾਈ ॥ guramukh ubare har saranaaee |
ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥ raam naam raate bhagat drirraaee |
ਭਗਤਿ ਕਰੇ ਜਨੁ ਵਡਿਆਈ ਪਾਏ ॥ bhagat kare jan vaddiaaee paae |
ਸਾਚਿ ਰਤੇ ਸੁਖ ਸਹਜਿ ਸਮਾਏ ॥੨॥ saach rate sukh sehaj samaae |2|
ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥ saache kaa gaahak viralaa ko jaan |
ਗੁਰ ਕੈ ਸਬਦਿ ਆਪੁ ਪਛਾਣੁ ॥ gur kai sabad aap pachhaan |
ਸਾਚੀ ਰਾਸਿ ਸਾਚਾ ਵਾਪਾਰੁ ॥ saachee raas saachaa vaapaar |
ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥੩॥ so dhan purakh jis naam piaar |3|
ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥ tin prabh saachai ik sach laae |
ਊਤਮ ਬਾਣੀ ਸਬਦੁ ਸੁਣਾਏ ॥ aootam baanee sabad sunaae |
Original Gurmukhi with romanized transliteration, via the GurbaniNow API. An English translation will be added once a cleared translation is available.