U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-601 7

Text

1

ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥ gal jevarree aape paaeidaa piaaraa jiau prabh khinchai tiau jaahaa |

2

ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥੪॥੬॥ jo garabai so pachasee piaare jap naanak bhagat samaahaa |4|6|

3

ਸੋਰਠਿ ਮਃ ੪ ਦੁਤੁਕੇ ॥ soratth mahalaa 4 dutuke |

4

ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥ anik janam vichhurre dukh paaeaa manamukh karam karai ahankaaree |

5

ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥ saadhoo parasat hee prabh paaeaa gobid saran tumaaree |1|

6

ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥ gobid preet lagee at piaaree |

7

ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥ jab satasang bhe saadhoo jan hiradai miliaa saant muraaree | rahaau |

8

ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥ too hiradai gupat vaseh din raatee teraa bhaau na bujheh gavaaree |

9

ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥ satigur purakh miliaa prabh pragattiaa gun gaavai gun veechaaree |2|

10

ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥ guramukh pragaas bheaa saat aaee duramat budh nivaaree |

11

ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥ aatam braham cheen sukh paaeaa satasangat purakh tumaaree |3|

12

ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥ purakhai purakh miliaa gur paaeaa jin kau kirapaa bhee tumaaree |

13

ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥ naanak atul sehaj sukh paaeaa anadin jaagat rahai banavaaree |4|7|

14

ਸੋਰਠਿ ਮਹਲਾ ੪ ॥ soratth mahalaa 4 |

15

ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ har siau preet antar man bedhiaa har bin rehan na jaaee |

16

ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ jiau machhulee bin neerai binasai tiau naamai bin mar jaaee |1|

17

ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ mere prabh kirapaa jal devahu har naaee |

18

ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ hau antar naam mangaa din raatee naame hee saant paaee | rahaau |

19

ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ jiau chaatrik jal bin bilalaavai bin jal piaas na jaaee |

20

ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ guramukh jal paavai sukh sahaje hariaa bhaae subhaaee |2|

21

ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ manamukh bhookhe deh dis ddoleh bin naavai dukh paaee |

22

ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ janam marai fir jonee aavai darageh milai sajaaee |3|

23

ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ kripaa kareh taa har gun gaavah har ras antar paaee |

24

ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ naanak deen deaal bhe hai trisanaa sabad bujhaaee |4|8|

25

ਸੋਰਠਿ ਮਹਲਾ ੪ ਪੰਚਪਦਾ ॥ soratth mahalaa 4 panchapadaa |

26

ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ achar charai taa sidh hoee sidhee te budh paaee |

27

ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ prem ke sar laage tan bheetar taa bhram kaattiaa jaaee |1|

28

ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ mere gobid apune jan kau dehi vaddiaaee |

29

ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ guramat raam naam paragaasahu sadaa rahahu saranaaee | rahaau |

30

ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ eihu sansaar sabh aavan jaanaa man moorakh chet ajaanaa |

31

ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ har jeeo kripaa karahu gur melahu taa har naam samaanaa |2|

32

ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ jis kee vath soee prabh jaanai jis no dee su paae |

33

ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ vasat anoop at agam agochar gur pooraa alakh lakhaae |3|

34

ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ jin ih chaakhee soee jaanai goonge kee mitthiaaee |

Original Gurmukhi with romanized transliteration, via the GurbaniNow API. An English translation will be added once a cleared translation is available.