Sikhism
Ang-601 8
Text
ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ratan lukaaeaa lookai naahee je ko rakhai lukaaee |4|
ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ sabh kichh teraa too antarajaamee too sabhanaa kaa prabh soee |
ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ jis no daat kareh so paae jan naanak avar na koee |5|9|
ਸੋਰਠਿ ਮਹਲਾ ੫ ਘਰੁ ੧ ਤਿਤੁਕੇ ॥ soratth mahalaa 5 ghar 1 tituke |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਿਸੁ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ kis hau jaachee kis aaraadhee jaa sabh ko keetaa hosee |
ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ jo jo deesai vaddaa vadderaa so so khaakoo ralasee |
ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ nirbhau nirankaar bhav khanddan sabh sukh nav nidh desee |1|
ਹਰਿ ਜੀਉ ਤੇਰੀ ਦਾਤੀ ਰਾਜਾ ॥ har jeeo teree daatee raajaa |
ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ maanas bapurraa kiaa saalaahee kiaa tis kaa muhataajaa | rahaau |
ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ jin har dhiaaeaa sabh kichh tis kaa tis kee bhookh gavaaee |
ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ aisaa dhan deea sukhadaatai nikhutt na kab hee jaaee |
ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ anad bheaa sukh sehaj samaane satigur mel milaaee |2|
ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ man naam jap naam aaraadh anadin naam vakhaanee |
ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ aupades sun saadh santan kaa sabh chookee kaan jamaanee |
ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ jin kau kripaal hoaa prabh meraa se laage gur kee baanee |3|
ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ keemat kaun karai prabh teree too sarab jeea deaalaa |
ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ sabh kichh keetaa teraa varatai kiaa ham baal gupaalaa |
ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ raakh lehu naanak jan tumaraa jiau pitaa poot kirapaalaa |4|1|
ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥ soratth mahalaa 5 ghar 1 chauatuke |
ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥ gur govind salaaheeai bhaaee man tan hiradai dhaar |
ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ ॥ saachaa saahib man vasai bhaaee ehaa karanee saar |
ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰ ॥ jit tan naam na aoopajai bhaaee se tan hoe chhaar |
ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥੧॥ saadhasangat kau vaariaa bhaaee jin ekankaar adhaar |1|
ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥ soee sach araadhanaa bhaaee jis te sabh kichh hoe |
ਗੁਰਿ ਪੂਰੈ ਜਾਣਾਇਆ ਭਾਈ ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥ gur poorai jaanaaeaa bhaaee tis bin avar na koe | rahaau |
ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥ naam vihoone pach mue bhaaee ganat na jaae ganee |
ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗਮ ਧਣੀ ॥ vin sach soch na paaeeai bhaaee saachaa agam dhanee |
ਆਵਣ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥ aavan jaan na chukee bhaaee jhootthee dunee manee |
ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥੨॥ guramukh kott udhaaradaa bhaaee de naavai ek kanee |2|
ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥ sinmrit saasat sodhiaa bhaaee vin satigur bharam na jaae |
ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥ anik karam kar thaakiaa bhaaee fir fir bandhan paae |
ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ ਨਾਹੀ ਜਾਇ ॥ chaare kunddaa sodheea bhaaee vin satigur naahee jaae |
Original Gurmukhi with romanized transliteration, via the GurbaniNow API. An English translation will be added once a cleared translation is available.