Sikhism
Ang-601 85
Text
ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥ joban dhan prabhataa kai mad mai ahinis rahai divaanaa |1|
ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥ deen deaal sadaa dukh bhanjan taa siau man na lagaanaa |
ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥ jan naanak kottan mai kinahoo guramukh hoe pachhaanaa |2|2|
ਧਨਾਸਰੀ ਮਹਲਾ ੯ ॥ dhanaasaree mahalaa 9 |
ਤਿਹ ਜੋਗੀ ਕਉ ਜੁਗਤਿ ਨ ਜਾਨਉ ॥ tih jogee kau jugat na jaanau |
ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ ॥ lobh moh maaeaa mamataa fun jih ghatt maeh pachhaanau |1| rahaau |
ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥ par nindaa usatat neh jaa kai kanchan loh samaano |
ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥੧॥ harakh sog te rahai ateetaa jogee taeh bakhaano |1|
ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥ chanchal man deh dis kau dhaavat achal jaeh tthaharaano |
ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥ kahu naanak ih bidh ko jo nar mukat taeh tum maano |2|3|
ਧਨਾਸਰੀ ਮਹਲਾ ੯ ॥ dhanaasaree mahalaa 9 |
ਅਬ ਮੈ ਕਉਨੁ ਉਪਾਉ ਕਰਉ ॥ ab mai kaun upaau krau |
ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ jih bidh man ko sansaa chookai bhau nidh paar prau |1| rahaau |
ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ janam paae kachh bhalo na keeno taa te adhik ddrau |
ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ man bach kram har gun nahee gaae yeh jeea soch dhrau |1|
ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ guramat sun kachh giaan na upajio pas jiau udar bhrau |
ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥ kahu naanak prabh birad pachhaanau tab hau patit trau |2|4|9|9|13|58|4|93|
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ॥ dhanaasaree mahalaa 1 ghar 2 asattapadeea |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਗੁਰੁ ਸਾਗਰੁ ਰਤਨੀ ਭਰਪੂਰੇ ॥ gur saagar ratanee bharapoore |
ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ amrit sant chugeh nahee doore |
ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ har ras chog chugeh prabh bhaavai |
ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ saravar meh hans praanapat paavai |1|
ਕਿਆ ਬਗੁ ਬਪੁੜਾ ਛਪੜੀ ਨਾਇ ॥ kiaa bag bapurraa chhaparree naae |
ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ keecharr ddoobai mail na jaae |1| rahaau |
ਰਖਿ ਰਖਿ ਚਰਨ ਧਰੇ ਵੀਚਾਰੀ ॥ rakh rakh charan dhare veechaaree |
ਦੁਬਿਧਾ ਛੋਡਿ ਭਏ ਨਿਰੰਕਾਰੀ ॥ dubidhaa chhodd bhe nirankaaree |
ਮੁਕਤਿ ਪਦਾਰਥੁ ਹਰਿ ਰਸ ਚਾਖੇ ॥ mukat padaarath har ras chaakhe |
ਆਵਣ ਜਾਣ ਰਹੇ ਗੁਰਿ ਰਾਖੇ ॥੨॥ aavan jaan rahe gur raakhe |2|
ਸਰਵਰ ਹੰਸਾ ਛੋਡਿ ਨ ਜਾਇ ॥ saravar hansaa chhodd na jaae |
ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ prem bhagat kar sehaj samaae |
ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ saravar meh hans hans meh saagar |
ਅਕਥ ਕਥਾ ਗੁਰ ਬਚਨੀ ਆਦਰੁ ॥੩॥ akath kathaa gur bachanee aadar |3|
ਸੁੰਨ ਮੰਡਲ ਇਕੁ ਜੋਗੀ ਬੈਸੇ ॥ sun manddal ik jogee baise |
ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ naar na purakh kahahu koaoo kaise |
ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ tribhavan jot rahe liv laaee |
ਸੁਰਿ ਨਰ ਨਾਥ ਸਚੇ ਸਰਣਾਈ ॥੪॥ sur nar naath sache saranaaee |4|
ਆਨੰਦ ਮੂਲੁ ਅਨਾਥ ਅਧਾਰੀ ॥ aanand mool anaath adhaaree |
ਗੁਰਮੁਖਿ ਭਗਤਿ ਸਹਜਿ ਬੀਚਾਰੀ ॥ guramukh bhagat sehaj beechaaree |
ਭਗਤਿ ਵਛਲ ਭੈ ਕਾਟਣਹਾਰੇ ॥ bhagat vachhal bhai kaattanahaare |
ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ haumai maar mile pag dhaare |5|
ਅਨਿਕ ਜਤਨ ਕਰਿ ਕਾਲੁ ਸੰਤਾਏ ॥ anik jatan kar kaal santaae |
ਮਰਣੁ ਲਿਖਾਇ ਮੰਡਲ ਮਹਿ ਆਏ ॥ maran likhaae manddal meh aae |
Original Gurmukhi with romanized transliteration, via the GurbaniNow API. An English translation will be added once a cleared translation is available.