Sikhism
Ang-601 90
Text
ਧਨਾਸਰੀ ਛੰਤ ਮਹਲਾ ੪ ਘਰੁ ੧ ॥ dhanaasaree chhant mahalaa 4 ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ har jeeo kripaa kare taa naam dhiaaeeai jeeo |
ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ satigur milai subhaae sehaj gun gaaeeai jeeo |
ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ gun gaae vigasai sadaa anadin jaa aap saache bhaave |
ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ahankaar haumai tajai maaeaa sehaj naam samaave |
ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ aap karataa kare soee aap dee ta paaeeai |
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ har jeeo kripaa kare taa naam dhiaaeeai jeeo |1|
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ andar saachaa nehu poore satigurai jeeo |
ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ hau tis sevee din raat mai kade na veesarai jeeo |
ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥ kade na visaaree anadin samaaree jaa naam lee taa jeevaa |
ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ sravanee sunee ta ihu man tripatai guramukh amrit peevaa |
ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ nadar kare taa satigur mele anadin bibek budh bicharai |
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ andar saachaa nehu poore satigurai |2|
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ satasangat milai vaddabhaag taa har ras aave jeeo |
ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ anadin rahai liv laae ta sehaj samaave jeeo |
ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ sehaj samaavai taa har man bhaavai sadaa ateet bairaagee |
ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ halat palat sobhaa jag antar raam naam liv laagee |
ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ harakh sog duhaa te mukataa jo prabh kare su bhaave |
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ satasangat milai vaddabhaag taa har ras aave jeeo |3|
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ doojai bhaae dukh hoe manamukh jam johiaa jeeo |
ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ haae haae kare din raat maaeaa dukh mohiaa jeeo |
ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ maaeaa dukh mohiaa haumai rohiaa meree meree karat vihaave |
ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ jo prabh dee tis chetai naahee ant geaa pachhutaave |
ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ bin naavai ko saath na chaalai putr kalatr maaeaa dhohiaa |
ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ doojai bhaae dukh hoe manamukh jam johiaa jeeo |4|
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ kar kirapaa lehu milaae mehal har paaeaa jeeo |
ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ sadaa rahai kar jorr prabh man bhaaeaa jeeo |
ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ prabh man bhaavai taa hukam samaavai hukam man sukh paaeaa |
ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ anadin japat rahai din raatee sahaje naam dhiaaeaa |
ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ naamo naam milee vaddiaaee naanak naam man bhaave |
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ kar kirapaa lehu milaae mehal har paave jeeo |5|1|
Original Gurmukhi with romanized transliteration, via the GurbaniNow API. An English translation will be added once a cleared translation is available.