Sikhism
Ang-601 99
Text
ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥੩॥ har har kripaa dhaar gur melahu gur miliai har oumaahaa raam |3|
ਕਰਿ ਕੀਰਤਿ ਜਸੁ ਅਗਮ ਅਥਾਹਾ ॥ kar keerat jas agam athaahaa |
ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ khin khin raam naam gaavaahaa |
ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥੪॥੨॥੮॥ mo kau dhaar kripaa mileeai gur daate har naanak bhagat oumaahaa raam |4|2|8|
ਜੈਤਸਰੀ ਮਃ ੪ ॥ jaitasaree mahalaa 4 |
ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ras ras raam rasaal salaahaa |
ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ man raam naam bheenaa lai laahaa |
ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓੁਮਾਹਾ ਰਾਮ ॥੧॥ khin khin bhagat karah din raatee guramat bhagat oumaahaa raam |1|
ਹਰਿ ਹਰਿ ਗੁਣ ਗੋਵਿੰਦ ਜਪਾਹਾ ॥ har har gun govind japaahaa |
ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥ man tan jeet sabad lai laahaa |
ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥ guramat panch doot vas aaveh man tan har omaahaa raam |2|
ਨਾਮੁ ਰਤਨੁ ਹਰਿ ਨਾਮੁ ਜਪਾਹਾ ॥ naam ratan har naam japaahaa |
ਹਰਿ ਗੁਣ ਗਾਇ ਸਦਾ ਲੈ ਲਾਹਾ ॥ har gun gaae sadaa lai laahaa |
ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥ deen deaal kripaa kar maadho har har naam oumaahaa raam |3|
ਜਪਿ ਜਗਦੀਸੁ ਜਪਉ ਮਨ ਮਾਹਾ ॥ jap jagadees jpau man maahaa |
ਹਰਿ ਹਰਿ ਜਗੰਨਾਥੁ ਜਗਿ ਲਾਹਾ ॥ har har jaganaath jag laahaa |
ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥੪॥੩॥੯॥ dhan dhan vadde tthaakur prabh mere jap naanak bhagat omaahaa raam |4|3|9|
ਜੈਤਸਰੀ ਮਹਲਾ ੪ ॥ jaitasaree mahalaa 4 |
ਆਪੇ ਜੋਗੀ ਜੁਗਤਿ ਜੁਗਾਹਾ ॥ aape jogee jugat jugaahaa |
ਆਪੇ ਨਿਰਭਉ ਤਾੜੀ ਲਾਹਾ ॥ aape nirbhau taarree laahaa |
ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥ aape hee aap aap varatai aape naam oumaahaa raam |1|
ਆਪੇ ਦੀਪ ਲੋਅ ਦੀਪਾਹਾ ॥ aape deep loa deepaahaa |
ਆਪੇ ਸਤਿਗੁਰੁ ਸਮੁੰਦੁ ਮਥਾਹਾ ॥ aape satigur samund mathaahaa |
ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓੁਮਾਹਾ ਰਾਮ ॥੨॥ aape math math tat kadtaae jap naam ratan oumaahaa raam |2|
ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥ sakhee milahu mil gun gaavaahaa |
ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥ guramukh naam japahu har laahaa |
ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥ har har bhagat drirree man bhaaee har har naam oumaahaa raam |3|
ਆਪੇ ਵਡ ਦਾਣਾ ਵਡ ਸਾਹਾ ॥ aape vadd daanaa vadd saahaa |
ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ guramukh poonjee naam visaahaa |
ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥੪॥੪॥੧੦॥ har har daat karahu prabh bhaavai gun naanak naam oumaahaa raam |4|4|10|
ਜੈਤਸਰੀ ਮਹਲਾ ੪ ॥ jaitasaree mahalaa 4 |
ਮਿਲਿ ਸਤਸੰਗਤਿ ਸੰਗਿ ਗੁਰਾਹਾ ॥ mil satasangat sang guraahaa |
ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ poonjee naam guramukh vesaahaa |
ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓੁਮਾਹਾ ਰਾਮ ॥੧॥ har har kripaa dhaar madhusoodan mil satasang oumaahaa raam |1|
ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥ har gun baanee sravan sunaahaa |
ਕਰਿ ਕਿਰਪਾ ਸਤਿਗੁਰੂ ਮਿਲਾਹਾ ॥ kar kirapaa satiguroo milaahaa |
ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓੁਮਾਹਾ ਰਾਮ ॥੨॥ gun gaavah gun bolah baanee har gun jap oumaahaa raam |2|
ਸਭਿ ਤੀਰਥ ਵਰਤ ਜਗ ਪੁੰਨ ਤੋੁਲਾਹਾ ॥ sabh teerath varat jag pun tuolaahaa |
ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥ har har naam na pujeh pujaahaa |
ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਓੁਮਾਹਾ ਰਾਮ ॥੩॥ har har atul tol at bhaaree guramat jap oumaahaa raam |3|
ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ sabh karam dharam har naam japaahaa |
ਕਿਲਵਿਖ ਮੈਲੁ ਪਾਪ ਧੋਵਾਹਾ ॥ kilavikh mail paap dhovaahaa |
ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥੪॥੫॥੧੧॥ deen deaal hohu jan aoopar dehu naanak naam omaahaa raam |4|5|11|
Original Gurmukhi with romanized transliteration, via the GurbaniNow API. An English translation will be added once a cleared translation is available.