Sikhism
Ang-701 1
Text
ਜੈਤਸਰੀ ਮਹਲਾ ੫ ਘਰੁ ੪ ਦੁਪਦੇ ॥ jaitasaree mahalaa 5 ghar 4 dupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਅਬ ਮੈ ਸੁਖੁ ਪਾਇਓ ਗੁਰ ਆਗੵਿ ॥ ab mai sukh paaeo gur aagay |
ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥ tajee siaanap chint visaaree ahan chhoddio hai tiaagay |1| rahaau |
ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥ jau dekhau tau sagal mohi moheeo tau saran pario gur bhaag |
ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥੧॥ kar kirapaa ttehal har laaeo tau jam chhoddee moree laag |1|
ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥ tario saagar paavak ko jau sant bhette vadd bhaag |
ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥ jan naanak sarab sukh paae moro har charanee chit laag |2|1|5|
ਜੈਤਸਰੀ ਮਹਲਾ ੫ ॥ jaitasaree mahalaa 5 |
ਮਨ ਮਹਿ ਸਤਿਗੁਰ ਧਿਆਨੁ ਧਰਾ ॥ man meh satigur dhiaan dharaa |
ਦ੍ਰਿੜਿੑਓ ਗਿਆਨੁ ਮੰਤ੍ਰੁ ਹਰਿ ਨਾਮਾ ਪ੍ਰਭ ਜੀਉ ਮਇਆ ਕਰਾ ॥੧॥ ਰਹਾਉ ॥ drirrao giaan mantru har naamaa prabh jeeo meaa karaa |1| rahaau |
ਕਾਲ ਜਾਲ ਅਰੁ ਮਹਾ ਜੰਜਾਲਾ ਛੁਟਕੇ ਜਮਹਿ ਡਰਾ ॥ kaal jaal ar mahaa janjaalaa chhuttake jameh ddaraa |
ਆਇਓ ਦੁਖ ਹਰਣ ਸਰਣ ਕਰੁਣਾਪਤਿ ਗਹਿਓ ਚਰਣ ਆਸਰਾ ॥੧॥ aaeo dukh haran saran karunaapat gahio charan aasaraa |1|
ਨਾਵ ਰੂਪ ਭਇਓ ਸਾਧਸੰਗੁ ਭਵ ਨਿਧਿ ਪਾਰਿ ਪਰਾ ॥ naav roop bheo saadhasang bhav nidh paar paraa |
ਅਪਿਉ ਪੀਓ ਗਤੁ ਥੀਓ ਭਰਮਾ ਕਹੁ ਨਾਨਕ ਅਜਰੁ ਜਰਾ ॥੨॥੨॥੬॥ apiau peeo gat theeo bharamaa kahu naanak ajar jaraa |2|2|6|
ਜੈਤਸਰੀ ਮਹਲਾ ੫ ॥ jaitasaree mahalaa 5 |
ਜਾ ਕਉ ਭਏ ਗੋਵਿੰਦ ਸਹਾਈ ॥ jaa kau bhe govind sahaaee |
ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ sookh sehaj aanand sagal siau vaa kau biaadh na kaaee |1| rahaau |
ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ deeseh sabh sang raheh alepaa neh viaapai un maaee |
ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ekai rang tat ke bete satigur te budh paaee |1|
ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ deaa meaa kirapaa tthaakur kee seee sant subhaaee |
ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥ tin kai sang naanak nisatareeai jin ras ras har gun gaaee |2|3|7|
ਜੈਤਸਰੀ ਮਹਲਾ ੫ ॥ jaitasaree mahalaa 5 |
ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥ gobind jeevan praan dhan roop |
ਅਗਿਆਨ ਮੋਹ ਮਗਨ ਮਹਾ ਪ੍ਰਾਨੀ ਅੰਧਿਆਰੇ ਮਹਿ ਦੀਪ ॥੧॥ ਰਹਾਉ ॥ agiaan moh magan mahaa praanee andhiaare meh deep |1| rahaau |
ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ ਚਰਨ ਕਮਲ ਆਨੂਪ ॥ safal darasan tumaraa prabh preetam charan kamal aanoop |
ਅਨਿਕ ਬਾਰ ਕਰਉ ਤਿਹ ਬੰਦਨ ਮਨਹਿ ਚਰ੍ਹਾਵਉ ਧੂਪ ॥੧॥ anik baar krau tih bandan maneh charhaavau dhoop |1|
ਹਾਰਿ ਪਰਿਓ ਤੁਮੑਰੈ ਪ੍ਰਭ ਦੁਆਰੈ ਦ੍ਰਿੜੑੁ ਕਰਿ ਗਹੀ ਤੁਮੑਾਰੀ ਲੂਕ ॥ haar pario tumarai prabh duaarai drirrau kar gahee tumaaree look |
ਕਾਢਿ ਲੇਹੁ ਨਾਨਕ ਅਪੁਨੇ ਕਉ ਸੰਸਾਰ ਪਾਵਕ ਕੇ ਕੂਪ ॥੨॥੪॥੮॥ kaadt lehu naanak apune kau sansaar paavak ke koop |2|4|8|
ਜੈਤਸਰੀ ਮਹਲਾ ੫ ॥ jaitasaree mahalaa 5 |
ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ koee jan har siau devai jor |
ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ charan ghau bkau subh rasanaa deejeh praan akor |1| rahaau |
ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ man tan niramal karat kiaaro har sinchai sudhaa sanjor |
ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ eaa ras meh magan hot kirapaa te mahaa bikhiaa te tor |1|
ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮੑਰੀ ਓਰਿ ॥ aaeo saran deen dukh bhanjan chitvau tumaree or |
Original Gurmukhi with romanized transliteration, via the GurbaniNow API. An English translation will be added once a cleared translation is available.