U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 22

Text

1

ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ merai kant na bhaavai cholarraa piaare kiau dhan sejai jaae |1|

2

ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ hnau kurabaanai jaau miharavaanaa hnau kurabaanai jaau |

3

ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ hnau kurabaanai jaau tinaa kai lain jo teraa naau |

4

ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ lain jo teraa naau tinaa kai hnau sad kurabaanai jaau |1| rahaau |

5

ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ kaaeaa rangan je theeai piaare paaeeai naau majeetth |

6

ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ rangan vaalaa je rangai saahib aisaa rang na ddeetth |2|

7

ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ jin ke chole ratarre piaare kant tinaa kai paas |

8

ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ dhoorr tinaa kee je milai jee kahu naanak kee aradaas |3|

9

ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ aape saaje aape range aape nadar karee |

10

ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ naanak kaaman kantai bhaavai aape hee raavee |4|1|3|

11

ਤਿਲੰਗ ਮਃ ੧ ॥ tilang mahalaa 1 |

12

ਇਆਨੜੀਏ ਮਾਨੜਾ ਕਾਇ ਕਰੇਹਿ ॥ eaanarree maanarraa kaae karehi |

13

ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ aapanarrai ghar har rango kee na maanehi |

14

ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ sahu nerrai dhan kamalee baahar kiaa dtoodtehi |

15

ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ bhai keea dehi salaaeea nainee bhaav kaa kar seegaaro |

16

ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ taa sohaagan jaaneeai laagee jaa sahu dhare piaaro |1|

17

ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ eaanee baalee kiaa kare jaa dhan kant na bhaavai |

18

ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ karan palaah kare bahutere saa dhan mehal na paavai |

19

ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ vin karamaa kichh paaeeai naahee je bahuteraa dhaavai |

20

ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ lab lobh ahankaar kee maatee maaeaa maeh samaanee |

21

ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ einee baatee sahu paaeeai naahee bhee kaaman eaanee |2|

22

ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ jaae puchhahu sohaaganee vaahai kinee baatee sahu paaeeai |

23

ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ jo kichh kare so bhalaa kar maaneeai hikamat hukam chukaaeeai |

24

ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ jaa kai prem padaarath paaeeai tau charanee chit laaeeai |

25

ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ sahu kahai so keejai tan mano deejai aisaa paramal laaeeai |

26

ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ev kaheh sohaaganee bhaine inee baatee sahu paaeeai |3|

27

ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ aap gavaaeeai taa sahu paaeeai aaur kaisee chaturaaee |

28

ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ sahu nadar kar dekhai so din lekhai kaaman nau nidh paaee |

29

ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ aapane kant piaaree saa sohaagan naanak saa sabharaaee |

30

ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ aisai rang raatee sehaj kee maatee ahinis bhaae samaanee |

31

ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥ sundar saae saroop bichakhan kaheeai saa siaanee |4|2|4|

32

ਤਿਲੰਗ ਮਹਲਾ ੧ ॥ tilang mahalaa 1 |

33

ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ jaisee mai aavai khasam kee baanee taisarraa karee giaan ve laalo |

34

ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ paap kee jany lai kaabalahu dhaaeaa joree mangai daan ve laalo |

35

ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ saram dharam due chhap khaloe koorr firai paradhaan ve laalo |

36

ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ kaajeea baamanaa kee gal thakee agad parrai saitaan ve laalo |

37

ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ musalamaaneea parreh katebaa kasatt meh kareh khudaae ve laalo |

38

ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥ jaat sanaatee hor hidavaaneea ehi bhee lekhai laae ve laalo |

Original Gurmukhi with romanized transliteration, via the GurbaniNow API. An English translation will be added once a cleared translation is available.