Sikhism
Ang-701 29
Text
ਸੂਹੀ ਮਹਲਾ ੧ ਘਰੁ ੬ ॥ soohee mahalaa 1 ghar 6 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ aujal kaihaa chilakanaa ghottim kaalarree mas |
ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ dhotiaa jootth na utarai je sau dhovaa tis |1|
ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ sajan seee naal mai chaladiaa naal chalana |
ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ jithai lekhaa mangeeai tithai kharre disan |1| rahaau |
ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ kotthe manddap maarreea paasahu chitaveeaahaa |
ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥ dtattheea kam na aavanaee vichahu sakhaneeaahaa |2|
ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿੑ ॥ bagaa bage kaparre teerath manjh vasana |
ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿੑ ॥੩॥ ghutt ghutt jeea khaavane bage naa kaheeana |3|
ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿੑ ॥ sinmal rukh sareer mai maijan dekh bhulana |
ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨਿੑ ॥੪॥ se fal kam na aavanaee te gun mai tan hana |4|
ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ andhulai bhaar utthaaeaa ddoogar vaatt bahut |
ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ akhee lorree naa lahaa hau charr langhaa kit |5|
ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ chaakareea changiaaeea avar siaanap kit |
ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ naanak naam samaal toon badhaa chhutteh jit |6|1|3|
ਸੂਹੀ ਮਹਲਾ ੧ ॥ soohee mahalaa 1 |
ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ jap tap kaa bandh berrulaa jit langheh vahelaa |
ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥੧॥ naa saravar naa aoochhalai aisaa panth suhelaa |1|
ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ ਰਹਾਉ ॥ teraa eko naam manjeettharraa rataa meraa cholaa sad rang dtolaa |1| rahaau |
ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ saajan chale piaariaa kiau melaa hoee |
ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥੨॥ je gun hoveh ganttharreeai melegaa soee |2|
ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥ miliaa hoe na veechhurrai je miliaa hoee |
ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥੩॥ aavaa gaun nivaariaa hai saachaa soee |3|
ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥ haumai maar nivaariaa seetaa hai cholaa |
ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥੪॥ gur bachanee fal paaeaa seh ke amrit bolaa |4|
ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥ naanak kahai saheleeho sahu kharaa piaaraa |
ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥੫॥੨॥੪॥ ham seh kereea daaseea saachaa khasam hamaaraa |5|2|4|
ਸੂਹੀ ਮਹਲਾ ੧ ॥ soohee mahalaa 1 |
ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ jin kau bhaanddai bhaau tinaa savaarasee |
ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ sookhee karai pasaau dookh visaarasee |
ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ sahasaa moole naeh sarapar taarasee |1|
ਤਿਨੑਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ tinaa miliaa gur aae jin kau leekhiaa |
ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ amrit har kaa naau devai deekhiaa |
ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ chaaleh satigur bhaae bhaveh na bheekhiaa |2|
ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ jaa kau mehal hajoor dooje nivai kis |
ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ dar daravaanee naeh moole puchh tis |
ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ chhuttai taa kai bol saahib nadar jis |3|
ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ghale aane aap jis naahee doojaa matai koe |
ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ dtaeh usaare saaj jaanai sabh soe |
ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥ naau naanak bakhasees nadaree karam hoe |4|3|5|
Original Gurmukhi with romanized transliteration, via the GurbaniNow API. An English translation will be added once a cleared translation is available.